ਲੁਧਿਆਣਾ: ਲੁਧਿਆਣਾ ਦੀ ਇਕ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਉਹ ਭਾਈ ਜਗਤਾਰ ਸਿੰਘ ਹਵਾਰਾ ਨੂੰ 22 ਅਗਸਤ ਨੂੰ ਅਦਾਲਤ ਵਿਚ ਪੇਸ਼ ਕਰਨ। ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ ‘ਤੇ ਦੱਸਿਆ ਕਿ ਜੁਡੀਸ਼ੀਅਲ ਮੈਜੀਸਟ੍ਰੇਟ (ਪਹਿਲਾ ਦਰਜਾ) ਨੇ 30 ਦਸੰਬਰ 1995 ਦੇ ਕੋਤਵਾਲੀ ਥਾਣੇ ਦੇ ਕੇਸ ਨੰ: 139 ਤਹਿਤ ਭਾਈ ਹਵਾਰਾ ਦੀ ਪੇਸ਼ੀ ਯਕੀਨੀ ਬਣਾਉਣ ਲਈ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਕੇਸ ਵਿਚ ਗਵਾਹੀਆਂ ਮੁਕੰਮਲ ਹੋ ਚੁਕੀਆਂ ਹਨ। ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਅਦਾਲਤ ਨੇ 313 ਦੇ ਬਿਆਨ ਦਰਜ ਕਰਨ ਲਈ 22 ਅਗਸਤ ਤਰੀਕ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਭਾਈ ਹਵਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੁੰਦੀ ਸੀ।