Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਦੀ ਅਦਾਲਤ ਨੇ ਮਜੀਠੀਆ ਵਲੋਂ ਆਪ ਆਗੂ ਸੰਜੈ ਸਿੰਘ ਦੀ ਜ਼ਮਾਨਤ ਖਤਮ ਕਰਨ ਦੀ ਅਪੀਲ ਖਾਰਜ ਕੀਤੀ

ਲੁਧਿਆਣਾ ਦੀ ਅਦਾਲਤ ਨੇ ਮਜੀਠੀਆ ਵਲੋਂ ਆਪ ਆਗੂ ਸੰਜੈ ਸਿੰਘ ਦੀ ਜ਼ਮਾਨਤ ਖਤਮ ਕਰਨ ਦੀ ਅਪੀਲ ਖਾਰਜ ਕੀਤੀ

ਲੁਧਿਆਣਾ: ਜਗਜੀਤ ਸਿੰਘ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਨੇ ਬਿਕਰਮ ਮਜੀਠੀਆ ਵਲੋਂ ਦਾਇਰ ਕੀਤੀ ਅਰਜ਼ੀ ਖਾਰਜ ਕਰ ਦਿੱਤੀ ਹੈ, ਜਿਸ ਵਿਚ ਮਜੀਠੀਆ ਨੇ ਸੰਜੈ ਸਿੰਘ ਨੂੰ ਕੋਰਟ ਵਲੋਂ 8 ਫਰਵਰੀ, 2016 ਨੂੰ ਮਿਲੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਟ ਮੰਤਰੀ ਬਿਕਰਮ ਮਜੀਠੀਆ ਨੇ ਸੰਜੈ ਸਿੰਘ ਦੀ ਜ਼ਮਾਨਤ ਨੂੰ ਇਹ ਕਹਿ ਕੈ ਚੈਲੰਜ ਕੀਤਾ ਕਿ ਸੰਜੈ ਸਿੰਘ ਨਸ਼ਿਆਂ ਦੇ ਮਾਮਲੇ ’ਚ ਲਗਾਤਾਰ ਉਨ੍ਹਾਂ ਦੇ ਖਿਲਾਫ ਬਿਆਨ ਦਿੰਦੇ ਜਾ ਰਹੇ ਹਨ।

Bikram-Majitha-L-Sanjay-Singh-R-File-Photo
ਬਿਕਰਮ ਮਜੀਠੀਆ (ਖੱਬੇ), ਸੰਜੈ ਸਿੰਘ (ਸੱਜੇ) (ਫਾਈਲ ਫੋਟੋ)

ਸੰਜੈ ਸਿੰਘ ਵਲੋਂ ਉਨ੍ਹਾਂ ਦੇ ਵਕੀਲ ਹਿੰਮਤ ਸਿੰਘ ਸ਼ੇਰਗਿੱਲ ਅਦਾਲਤ ਵਿਚ ਪੇਸ਼ ਹੋਏ ਅਤੇ ਉਨ੍ਹਾਂ ਨੇ ਕਿਹਾ ਕਿ ਸੰਜੈ ਸਿੰਘ ਦੇ ਬਿਆਨ ਸੱਚ ’ਤੇ ਆਧਾਰਿਤ ਹਨ ਕਿ ਮਜੀਠੀਆ ਨਸ਼ਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਅਤੇ ਸੰਜੈ ਸਿੰਘ ਨੂੰ ਸੱਚ ਬੋਲਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਹ ਕੋਰਟ ਨੇ ਫੈਸਲਾ ਕਰਨਾ ਹੈ ਕਿ ਸੰਜੈ ਸਿੰਘ ਦੀ ਜ਼ਮਾਨਤ ਰੱਦ ਹੋਣੀ ਚਾਹੀਦੀ ਹੈ ਜਾਂ ਨਹੀਂ, ਨਾ ਕਿ ਮਜੀਠੀਆ ਨੇ।

4 ਜੂਨ ਨੂੰ ਦੋਵੇਂ ਪੱਖਾਂ ਦੇ ਵਕੀਲਾਂ ਵਿਚ ਇਕ ਲੰਬੀ ਬਹਿਸ ਹੋਈ, ਅਦਾਲਤ ਨੇ ਦੋਵਾਂ ਧਿਰਾਂ ਦੀ ਗੱਲ ਸੁਣ ਕੇ 13 ਜੂਨ ਨੂੰ ਫੈਸਲਾ ਸੁਰੱਖਿਅਤ ਕਰ ਲਿਆ ਸੀ।

ਸੰਜੈ ਸਿੰਘ ਨੇ ਇਹ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਨੇ ਭਿਆਨਕ ਰੂਪ ਧਾਰਣ ਕਰ ਲਿਆ ਹੈ ਅਤੇ ਆਮ ਆਦਮੀ ਪਾਰਟੀ ਬਿਕਰਮ ਮਜੀਠੀਆ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਦੋਸ਼ੀਆਂ ਖਿਲਾਫ ਲਗਾਤਾਰ ਆਵਾਜ਼ ਬੁਲੰਦ ਕਰਦੀ ਰਹੇਗੀ।

ਇਹ ਖ਼ਬਰ ਅੰਗਰੇਜ਼ੀ ਵਿਚ ਪੜ੍ਹਨ ਲਈ: http://bit.ly/1UwDGHh

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: