Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਥਾਣੇਦਾਰ ਦੀ ਬਦਤਮੀਜ਼ੀ ਦੇ ਖਿਲਾਫ ਮਾਨ ਦਲ ਵਲੋਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ

ਥਾਣੇਦਾਰ ਦੀ ਬਦਤਮੀਜ਼ੀ ਦੇ ਖਿਲਾਫ ਮਾਨ ਦਲ ਵਲੋਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ

ਫਤਿਹਗੜ੍ਹ ਸਾਹਿਬ: ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਰਟੀ ਵਲੋਂ ਪੰਜਾਬ ਪੁਲਿਸ ਦੇ ਇਕ ਇੰਸਪੈਕਟਰ ਸਮਸ਼ੇਰ ਸਿੰਘ ਖਿਲਾਫ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਦੇ ਚੇਅਰਮੈਨ ਜਸਟਿਸ ਆਸ਼ੂਤੋਸ਼ ਮਹੰਤਾ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ. ਮਾਨ ਨੇ ਦੱਸਿਆ ਕਿ ਬਿਨਾਂ ਕਿਸੇ ਵਾਰੰਟਾਂ ਜਾਂ ਸੰਮਨਾਂ ਤੋਂ ਸਾਡੀ ਪਾਰਟੀ ਦੇ ਅਹੁਦੇਦਾਰ ਕੁਲਦੀਪ ਸਿੰਘ ਪਹਿਲਵਾਨ ਨੂੰ 3 ਜੂਨ ਨੂੰ ਫੋਨ ‘ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਦਾ ਫੋਨ ਆਇਆ ਕਿ ਉਹ ਥਾਣੇ ਆਵੇ। ਨਾ ਤਾਂ ਉਸ ਨੂੰ ਦੱਸਿਆ ਗਿਆ ਕਿ ਕਿਸ ਕਾਰਣ ਬੁਲਾਇਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਲਿਖਤੀ ਵਾਰੰਟ ਜਾਂ ਸੰਮਨ ਭੇਜੇ ਗਏ।

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸ. ਮਾਨ ਨੇ ਸੀ.ਆਰ.ਪੀ.ਸੀ. ਪੁਲਿਸ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਪੁਲਿਸ ਅਧਿਕਾਰੀ ਫੋਨ ਉਤੇ ਜਾਂ ਸਿਪਾਹੀ ਭੇਜਕੇ ਥਾਣੇ ਵਿਚ ਬੁਲਾਉਣ ਦਾ ਅਧਿਕਾਰ ਨਹੀਂ ਰੱਖਦਾ ਅਤੇ ਨਾ ਹੀ ਕੋਈ ਨਾਗਰਿਕ ਅਤੇ ਸਾਡੀ ਪਾਰਟੀ ਦਾ ਅਹੁਦੇਦਾਰ ਅਜਿਹੇ ਗੈਰ-ਕਾਨੂੰਨੀ ਹੁਕਮਾਂ ਨੂੰ ਮੰਨੇਗਾ। ਸ. ਮਾਨ ਨੇ ਕੁਲਦੀਪ ਸਿੰਘ ਪਹਿਲਵਾਨ ਬਾਰੇ ਦੱਸਿਆ ਕਿ 3 ਜੂਨ ਨੂੰ ਕੁਲਦੀਪ ਸਿੰਘ ਦੀ ਸਿਹਤ ਠੀਕ ਨਹੀਂ ਸੀ ਅਤੇ 4, 5 ਅਤੇ 6 ਜੂਨ ਨੂੰ ਪਾਰਟੀ ਦੇ ਪਹਿਲਾਂ ਤੋਂ ਰੱਖੇ ਪ੍ਰੋਗਰਾਮਾਂ ਵਿਚ ਉਨ੍ਹਾਂ ਸ਼ਾਮਲ ਹੋਣਾ ਸੀ। ਉਪਰੰਤ 11 ਜੂਨ ਨੂੰ ਕੁਲਦੀਪ ਸਿੰਘ ਥਾਣੇਦਾਰ ਸ਼ਮਸ਼ੇਰ ਸਿੰਘ ਨੂੰ ਮਿਲਣ ਥਾਣੇ ਪਹੁੰਚੇ ਤਾਂ ਉਪਰੋਕਤ ਥਾਣੇਦਾਰ ਨੇ ਧਮਕੀ ਭਰੇ ਅਤੇ ਅਪਮਾਨਜਨਕ ਲਹਿਜੇ ਵਿਚ ਕਿਹਾ ਕਿ ‘ਤੂੰ ਪਹਿਲਾਂ ਕਿਉਂ ਨਹੀਂ ਆਇਆ, ਸਾਨੂੰ ਚੁੱਕ ਕੇ ਲਿਆਉਣਾ ਵੀ ਆਉਂਦਾ ਹੈ। ਤੇਰੀ ਪਾਰਟੀ ਦੇ ਦਫ਼ਤਰ ਸਕੱਤਰ ਰਣਜੀਤ ਸਿੰਘ ਚੀਮਾ ਦੇ ਗੋਡੇ ਵੀ ਮੈਂ ਹੀ ਸਿੱਧੇ ਕੀਤੇ ਹਨ ਅਤੇ ਧਰਮ ਸਿੰਘ ਕਲੌੜ ਇਲਾਕਾ ਸਕੱਤਰ ਨੂੰ ਵੀ ਮੈਂ ਹੀ ਸਿੱਧਾ ਕੀਤਾ ਹੈ। ਇਸ ਲਈ ਥਾਣੇ ਵਿਚ ਗੇੜਾ ਮਾਰਦੇ ਰਿਹਾ ਕਰੋ। ਜੇਕਰ ਅਜਿਹਾ ਨਾ ਕੀਤਾ ਤਾਂ ਮੈਂ ਕੋਈ ਮੁਕੱਦਮਾ ਦਰਜ ਕਰ ਦਿਆਂਗਾ।’ ਕੁਲਦੀਪ ਸਿੰਘ ਪਹਿਲਵਾਰ ਨੂੰ ਇਹ ਗੱਲ ਥਾਣੇ ਵਿਚ ਹਾਜ਼ਰ ਹੋਰ ਕੰਮ ਆਏ ਮੋਹਤਬਰਾਂ ਸਾਹਮਣੇ ਕਹੀ ਗਈ।

ਸ. ਮਾਨ ਨੇ ਇਸ ਪੱਤਰ ਵਿਚ ਜਸਟਿਸ ਆਸ਼ੂਤੋਸ਼ ਮਹੰਤਾ ਕੋਲੋਂ ਉਮੀਦ ਪ੍ਰਗਟ ਕੀਤੀ ਹੈ ਕਿ ਉਹ ਇਸ ਗੰਭੀਰ ਵਿਸ਼ੇ ਵੱਲ ਤੁਰੰਤ ਧਿਆਨ ਦਿੰਦੇ ਹੋਏ ਆਮ ਨਾਗਰਿਕਾਂ ਨਾਲ ਪੰਜਾਬ ਪੁਲਿਸ ਦੇ ਅਜਿਹੇ ਵਿਵਹਾਰ ਨੂੰ ਅੱਗੇ ਤੋਂ ਰੋਕਣ ਲਈ ਕਦਮ ਚੁੱਕਣਗੇ। ਸ. ਮਾਨ ਨੇ ਚਿਤਾਵਨੀ ਦਿੱਤੀ ਕਿ ਪਾਰਟੀ ਆਉਣ ਵਾਲੇ ਦਿਨਾਂ ‘ਚ ਮੂਲੇਪੁਰ ਥਾਣੇ ਦਾ ਘਿਰਾਓ ਕਰਕੇ ਦੋਸ਼ੀ ਸ਼ਮਸ਼ੇਰ ਸਿੰਘ ਵਿਰੁੱਧ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਮਜਬੂਰ ਕਰੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: