Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ‘ਤੇ ਮੰਗਲ ਢਿੱਲੋਂ ਵੱਲੋਂ ਦਸਤਾਵੇਜ਼ੀ ਫਿਲਮ ਬਣਾਉਣ ਦਾ ਐਲਾਨ

ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ‘ਤੇ ਮੰਗਲ ਢਿੱਲੋਂ ਵੱਲੋਂ ਦਸਤਾਵੇਜ਼ੀ ਫਿਲਮ ਬਣਾਉਣ ਦਾ ਐਲਾਨ

ਅੰਮ੍ਰਿਤਸਰ (3 ਮਾਰਚ, 2015): ਜੂਨ 1984 ਵਿੱਚ ਭਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਹਮਲੇ ‘ਤੇ ਫਿਲਮੀ ਅਦਾਕਾਰ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਵੱਲੋਂ ਇੱਕ ਦਸਤਾਵੇਜ਼ੀ ਫਲਮ ਬਣਾਈ ਜਾ ਰਹੀ ਹੈ।

Akal Takhat Sahib after June 1984
ਫੌਜੀ ਹਮਲੇ ਤੋਂ ਬਾਅਦ ਢਹਿਢੇਰੀ ਹੋਇਆ ਸ਼੍ਰੀ ਅਕਾਲ ਤਖਤ ਸਾਹਿਬ

ਇੱਥੇ ਪੱਤਰਕਾਰਾਂ ਨਾਲਕ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੱਚ ਨੂੰ ਜਿਨ੍ਹਾਂ ਲੁਕਾਉਣਾ ਮੁਸ਼ਕਿਲ ਹੁੰਦਾ ਹੈ, ਉਨ੍ਹਾਂ ਸੱਚ ਨੂੰ ਲੱਭਣਾ ਵੀ ਕਠਿਨ ਹੁੰਦਾ ਹੈ, ਸੱਚ ਦੀ ਇਹ ਖੂਬੀ ਹੈ ।

ਸਥਾਨਕ ਹੋਟਲ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ (ਸਾਕਾ ਨੀਲਾ ਤਾਰਾ ) ‘ਤੇ ਅਧਾਰਿਤ ਦਸਤਾਵੇਜ਼ੀ ਫ਼ਿਲਮ ਬਣਾਉਣ ਦਾ ਮਕਸਦ ਕੋਈ ਵਿਵਾਦ ਪੈਦਾ ਨਹੀਂ ਕਰਨਾ, ਸਗੋਂ ਸੱਚ ਨੂੰ ਉਜਾਗਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਲੇਖਕ, ਸਖਸ਼ੀਅਤ ਦਾ ਆਪਣਾ ਆਪਣਾ ਨਜ਼ਰੀਆ ਹੁੰਦਾ ਹੈ। ਜਿਸ ਦੇ ਤਹਿਤ ਪਹਿਲਾਂ ਵੀ ਇਸ ਦੇ ਅਧਾਰਿਤ ਲਿਖਤਾਂ, ਫ਼ਿਲਮਾਂ ਬਣਾਈਆਂ ਗਈਆਂ ਸਨ ਪਰ ਉਨ੍ਹਾਂ ਵੱਲੋਂ ਜੋ ਲੋਕਾਂ ਨੂੰ ਸੱਚ ਵਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਉਸ ‘ਚ ’84 ਦਾ ਸੰਤਾਪ ਹੰਢਾ ਚੁਕੇ ਲੋਕਾਂ ਅਤੇ ਪ੍ਰਤੱਖ ਦਰਸੀਆਂ ਦੀ ਵਿਥਿਆ ਨੂੰ ਵੀ ਵਾਚਿਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਉੱਜੜੇ ਪਾਕ ਸਰੋਵਰ ਉੱਤੇ ਅੱਥਰੂ ਭਰੇ ਸ਼ਹੀਦਾਂ। ਕੁੱਲ ਤਬਕਾਂ ਵਿੱਚ ਰਾਖ ਉਡੰਦੀ ਬਖਸ਼ਣਹਾਰ ਨਾਂ ਦੀਦਾਂ। ਪੁਲਿ-ਸਰਾਤ ਹੈ ਚੀਕ ਗਰਕਿਆ ਸਮਾਂ ਗੁਨਾਹ ਦਾ ਜਾਮਾ, ਇੱਕ ਪੁਨੀਤ ਇੱਟ ਦੀ ਨੀਂਹ ’ਤੇ ਮੀਰ
ਕੌਮ ਸ਼ਹੀਦ ਗੁਰੂ ਦੇ ਬੂਹੇ ਕਰ ਸੁੱਤੀ ਅਰਦਾਸਾਂ। ਡੈਣ ਸਰਾਲ ਚੋਰ ਜਿਉਂ ਸਰਕੀ ਲੈ ਕੇ ਘੋਰ ਪਿਆਸਾਂ।
ਖੂਨ ਲਿਬੜੀ ਪਰਕਰਮਾ ’ਤੇ ਕਹਿਰ ਰਾਤ ਦਾ ਛਾਇਆ। ਤਖਤ ਅਕਾਲ ਦੇ ਖੰਡਰ ਉੱਤੇ, ਕੋਈ ਬਾਜ਼ ਕੁਰਲਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: