Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰਿਆ ਗਿਆ

ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰਿਆ ਗਿਆ

ਨਾਭਾ, ਪਟਿਆਲਾ: ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22 ਜੂਨ) ਦੀ ਸ਼ਾਮ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਗੁਰੂ ਦੋਖੀ ਮਹਿੰਦਰਪਾਲ ਬਿੱਟੂ ਨੂੰ ਜੇਲ੍ਹ ਵਿਚ ਹੀ ਨਜ਼ਰਬੰਦ ਦੋ ਹੋਰਨਾਂ ਕੈਦੀਆਂ ਵੱਲੋਂ ਮਾਰਿਆ ਗਿਆ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਕ ਲਿਖਤੀ ਬਿਆਨ ਰਾਹੀਂ ਇਸ ਮਾਮਲੇ ਦੀ ਪੜਤਾਲ ਕਰਨ ਲਈ ਇਕ ਜਾਂਚ ਬਿਠਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਹੋਏ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਕਿਹਾ ਗਿਆ ਹੈ ਕਿ “ਏ.ਡੀ.ਜੀ.ਪੀ. ਜੇਲ੍ਹਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ”।

ਪੁਲਿਸ ਹਿਰਾਸਤ ਵਿਚ ਮਹਿੰਦਰਪਾਲ ਬਿੱਟੂ ਦੀ ਪੁਰਾਣੀ ਤਸਵੀਰ

ਬਿਆਨ ਵਿਚ ਕਿਹਾ ਗਿਆ ਹੈ ਕਿ ਉਕਤ ਜਾਂਚ ਮਹਿੰਦਰਪਾਲ ਬਿੱਟੂ ਦੀ ਮੌਤ ਬਾਰੇ ਹੋਣ ਵਾਲੀ ਲਾਜ਼ਮੀ ਜੂਡੀਸ਼ੀਅਲ ਪੜਤਾਲ ਤੋਂ ਇਲਾਵਾ ਹੋਵੇਗੀ।

ਸਰਕਾਰੀ ਬਿਆਨ ਮੁਤਾਬਕ ਇਹ ਘਟਨਾ ਸ਼ਾਮ 5:15 ਵਜੇ ਉਸੇ ਵੇਲੇ ਵਾਪਰੀ ਜਦੋਂ ਮਹਿੰਦਰਪਾਲ ਬਿੱਟੂ ‘ਤੇ ਹੋਰਨਾਂ ਕੈਦੀਆਂ ਨੇ ਹਮਲਾ ਕਰ ਦਿੱਤਾ। ਉਸ ਨੂੰ ਨਾਭਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ ਗਿਆ।

ਬਿਆਨ ਵਿਚ ਕਿਹਾ ਗਿਆ ਹੈ ਕਿ ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫ਼ਰੀਦਕੋਟ ਦੇ ਬਿੱਟੂ (49) ‘ਤੇ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਵੱਲੋਂ ਹਮਲਾ ਕੀਤਾ ਗਿਆ ਹੈ ਜੋ ਇਕ ਕਤਲ ਕੇਸ ਵਿੱਚ ਜੇਲ੍ਹ ‘ਚ ਨਜ਼ਰਬੰਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਸੀ ਢੰਗ ਨਾਲ ਹੁੰਦੀਆ ਆ ਰਹੀਆ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾਵਾਂ ਦਿਵਾਉਣ ਹਿੱਤ, ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋ 2
ਜਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਜੂਨ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਅਕਤੂਬਰ 2015 ਵਿਚ ਪਿੰਡ ਬਰਗਾੜੀ ਵਿਖੇ ਇਸ ਸਰੂਪ ਦੀ ਕੀਤੀ ਗਈ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: