Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਐੱਮ. ਪੀ ਸ੍ਰ. ਹਰਭਜਨ ਸਿੰਘ ਲਾਖਾ ਦੇ ਅਕਾਲ ਚਲਾਣੇ ‘ਤੇ ਮੱਕੜ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ

ਸਾਬਕਾ ਐੱਮ. ਪੀ ਸ੍ਰ. ਹਰਭਜਨ ਸਿੰਘ ਲਾਖਾ ਦੇ ਅਕਾਲ ਚਲਾਣੇ ‘ਤੇ ਮੱਕੜ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ (12 ਜੂਨ 2014): ਉੱਘੇ ਸਮਾਜ ਸੇਵਕ , ਤੇ ਸਾਬਕਾ ਸੰਸਦ ਮੈਂਬਰ , ਬਾਬੂ ਕਾਂਸ਼ੀ ਰਾਮ ਦੇ ਅਤਿ ਨੇੜਲੇ ਸਾਥੀ, ਬਹੁਜਨ ਸਮਾਜ ਪਾਰਟੀ ਦੇ ਮੁਢਲੇ ਆਗੂ  ਸ.ਹਰਭਜਨ ਸਿੰਘ ਲਾਖਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

 ਉਨ੍ਹਾਂ ਕਿਹਾ ਕਿ ਸ.ਲਾਖਾ ਦਾ ਪੂਰਾ ਜੀਵਨ ਸੰਘਰਸ਼ਮਈ ਰਿਹਾ ਅਤੇ ਉਨ੍ਹਾਂ ਦੀ ਦਲਿਤ ਸਮਾਜ ਨੂੰ ਵਡਮੁੱਲੀ ਦੇਣ ਹੈ। ਉਨ੍ਹਾਂ ਕਿਹਾ ਕਿ ਸ.ਲਾਖਾ ਨੇ ਸਮਾਜ ਭਲਾਈ ਕੰਮਾਂ ਵਿੱਚ ਵੱਧ ਚੜ  ਕੇ ਯੋਗਦਾਨ ਪਾਇਆ।

 ਉਨ੍ਹਾਂ ਕਿਹਾ ਕਿ ਉਹ ਆਪਣੀ ਮਿਹਨਤ, ਦਿਆਨਤਦਾਰੀ ਅਤੇ ਪਾਰਦਰਸ਼ੀ ਸੋਚ ਕਾਰਣ ਦੋ ਵਾਰ ਸੰਸਦ ਦੇ ਮੈਂਬਰ ਚੁਣੇ ਗਏ। ਸ.ਲਾਖਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਇਸ਼ਟ ਮੰਨਦੇ ਸਨ ਅਤੇ ਬੀਤੀ 6 ਜੂਨ ਨੂੰ ਉਨ੍ਹਾਂ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੰਮ੍ਰਿਤਪਾਣ ਕੀਤਾ ਅਤੇ ਗੁਰੂ ਵਾਲੇ ਬਣੇ।
ਉਨ੍ਹਾਂ ਕਿਹਾ ਕਿ ਸ.ਲਾਖਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਮੁੱਚੇ ਸਮਾਜ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਪਿੱਛੇ ਪਰਿਵਾਰ ਅਤੇ ਸਾਕ ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: