Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਰਾਜਨਾਥ ਸਿੰਘ ਤੋਂ ਮੀਟਿੰਗ ਲਈ ਸਮਾਂ ਮੰਗਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਰਾਜਨਾਥ ਸਿੰਘ ਤੋਂ ਮੀਟਿੰਗ ਲਈ ਸਮਾਂ ਮੰਗਿਆ

ਅੰਮ੍ਰਿਤਸਰ (29 ਦਸੰਬਰ, 2014): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਤੇ ਹੋਰ ਮਸਲਿਆਂ ’ਤੇ ਵਿਚਾਰ ਕਰਨ ਲਈ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਉਨ੍ਹਾਂ ਮੁਲਾਕਾਤ ਵਾਸਤੇ ਸਮੇਂ ਦੀ ਮੰਗ ਕੀਤੀ ਹੈ।

Sikh-Prisoners-not-being-released-from-Jails-205x300
ਸਿੱਖ ਰਾਜਸੀ ਕੈਦੀ

ਜਥੇਦਾਰ ਅਵਤਾਰ ਸਿੰਘ ਵੱਲੋਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਭੇਜਿਆ ਗਿਆ ਹੈ ਤੇ ਮੁਲਾਕਾਤ ਲਈ ਜਲਦੀ ਤੋਂ ਜਲਦੀ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਲਾਕਤਾ ਵਿੱਚ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ, ਜਿਨ੍ਹਾਂ ਦੀ ਅਜੇ ਤਕ ਕੋਈ ਸੁਣਵਾਈ ਨਹੀਂ ਹੋਈ ਹੈ, ਵੱਲ ਕੇਂਦਰ ਸਰਕਾਰ ਦਾ ਮੁੜ ਧਿਆਨ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਗੁਰਬਖਸ਼ ਸਿੰਘ ਖ਼ਾਲਸਾ ਵੱਲੋਂ ਅੰਬਾਲਾ ਦੇ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਡੇਢ ਮਹੀਨੇ ਤੋਂ ਭੁੱਖ ਹੜਤਾਲ ਜਾਰੀ ਹੈ।

ਖ਼ਾਲਸਾ ਵੱਲੋਂ ਬੰਦੀ ਸਿੱਖ ਕੈਦੀਆਂ ਦਾ ਉਠਾਇਆ ਗਿਆ ਮੁੱਦਾ ਜਾਇਜ਼ ਹੈ ਕਿਉਂਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ ਆਪਣੀ ਸਜ਼ਾ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਗੰਭੀਰ ਮੁੱਦਾ ਹੈ ਅਤੇ ਇਸ ’ਤੇ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ।

ਖ਼ਾਲਸਾ ਵੱਲੋਂ ਭੁੱਖ ਹੜਤਾਲ ਕਾਰਨ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਚਿੰਤਾ ਦੀ ਸਥਿਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਸਿੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕਰਨੀ ਚਾਹੁੰਦੇ ਹਨ, ਇਸ ਲਈ ਤੁਰੰਤ ਸਮਾਂ, ਸਥਾਨ ਤੇ ਤਰੀਕ ਦੱਸੀ ਜਾਵੇ। ਉਨ੍ਹਾਂ ਅਪੀਲ ਕੀਤੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਨਿੱਜੀ ਰੁਚੀ ਲੈਣ ਅਤੇ ਇਸ ਮਸਲੇ ਨੂੰ ਹੱਲ ਕਰਨ ਲਈ ਸਹਿਯੋਗ ਦੇਣ।

ਮਿਲੇ ਵੇਰਵਿਆਂ ਅਨੁਸਾਰ ਇਸ ਮੁੱਦੇ ਨੂੰ ਲੈ ਕੇ ਚਿੰਤਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਵੀ ਆਪਣੇ ਪੱਧਰ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ। ਉਹ ਅੱਜ-ਕੱਲ੍ਹ ਦਿੱਲੀ ਵਿੱਚ ਹਨ ਅਤੇ ਪ੍ਰਭਾਵੀ ਸਿੱਖ ਸ਼ਖ਼ਸੀਅਤਾਂ ਦੀ ਮਦਦ ਨਾਲ ਕੇਂਦਰ ਸਰਕਾਰ ਕੋਲ ਇਸ ਮਸਲੇ ਨੂੰ ਪੂਰੇ ਜ਼ੋਰ ਨਾਲ ਉਭਾਰਨ ਲਈ ਯਤਨਸ਼ੀਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: