Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਲੇਸ਼ੀਆ ਸਰਕਾਰ ਸਿੱਖ ਬੱਚਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੇ ਸਕੂਲਾਂ ਖਿਲਾਫ ਕਾਰਵਾਈ ਕਰੇ: ਪ੍ਰਧਾਨ ਸ਼੍ਰੋਮਣੀ ਕਮੇਟੀ

ਮਲੇਸ਼ੀਆ ਸਰਕਾਰ ਸਿੱਖ ਬੱਚਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੇ ਸਕੂਲਾਂ ਖਿਲਾਫ ਕਾਰਵਾਈ ਕਰੇ: ਪ੍ਰਧਾਨ ਸ਼੍ਰੋਮਣੀ ਕਮੇਟੀ

makkar-300x225
ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ ( 5 ਮਾਰਚ, 2015): ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਸਿੱਖ ਬੱਚਿਆਂ ਨੂੰ ਦਾੜ੍ਹੀ ਰੱਖਣ ਕਰਕੇ ਸਕੂਲੋਂ ਕੱਢੇ ਜਾਣ ਦੀ ਚੇਤਾਵਨੀ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਮਲੇਸ਼ੀਆ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਵਿਦਿਆਰਥੀਆਂ ਨੂੰ ਜਬਰੀ ਦਾੜ੍ਹੀ ਕਟਵਾਉਣ ਲਈ ਕਹਿਣ ਵਾਲੇ ਸਕੂਲਾਂ ਦੇ ਪ੍ਰਬੰਧਕਾਂ ਖਿਲਾਫ ਸਖ਼ਤ ਕਾਰਵਾਈ ਕਰੇ।

ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਿੱਖ ਧਰਮ ਦੀ ਅੱਡਰੀ ਪਹਿਚਾਣ ਹੀ ਇਹ ਹੈ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਰੂਪ ’ਚ ਹੀ ਰਹਿੰਦੇ ਹਨ ਤੇ ਦਾੜ੍ਹੀ ਕੇਸ ਨਹੀਂ ਕਟਵਾਉਂਦੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਰਹਿਬਰ ਨੇ ਕੁਦਰਤ ਵੱਲੋਂ ਬਖ਼ਸ਼ੇ ਸਿਧਾਂਤ ਨਾਲ ਛੇੜਛਾੜ ਨਹੀਂ ਸੀ ਕੀਤੀ, ਸਿੱਖ ਗੁਰੂ ਸਾਹਿਬਾਨ ਦੀ ਵੀ ਇਹੀ ਸਿੱਖਿਆ ਹੈ ਕਿ ਕੁਦਰਤ ਦੇ ਨਿਯਮ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਸਿੱਖਾਂ ਨੂੰ ਪੰਜ ਕਕਾਰਾਂ ਦੇ ਧਾਰਨੀ ਬਣਾਇਆ ਹੈ ਜਿਸ ਵਿੱਚ ਕੇਸ ਅਹਿਮ ਹਨ।ਇਸ ਲਈ ਮਲੇਸ਼ੀਆਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਨ੍ਹਾਂ ਸਕੂਲਾਂ ਨੂੰ ਨਿਰਦੇਸ਼ ਦੇ ਕੇ ਸਿੱਖ ਬੱਚਿਆਂ ਨੂੰ ਦਿੱਤਾ ਤੁਗਲਕੀ ਫੁਰਮਾਨ ਵਾਪਸ ਕਰਵਾਏ ਤੇ ਅੱਗੇ ਤੋਂ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ ਕਿਉਂਕਿ ਮਲੇਸ਼ੀਆ ਦੀ ਤਰੱਕੀ ਵਿੱਚ ਵੀ ਹੋਰਨਾਂ ਦੇਸ਼ਾਂ ਵਾਂਗ ਸਿੱਖਾਂ ਦਾ ਅਹਿਮ ਯੋਗਦਾਨ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: