Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਗੁਰਦੁਆਰਾ ਕਮੇਟੀ ਨੇ ਆਪ ਦੇ ਦੋ ਸਿੱਖ ਆਗੂਆਂ ਖਿਲਾਪ ਅਕਾਲ ਤਖਤ ਸਾਹਿਬ’ਤੇ ਸ਼ਿਕਾਇਤ ਕੀਤੀ

ਦਿੱਲੀ ਗੁਰਦੁਆਰਾ ਕਮੇਟੀ ਨੇ ਆਪ ਦੇ ਦੋ ਸਿੱਖ ਆਗੂਆਂ ਖਿਲਾਪ ਅਕਾਲ ਤਖਤ ਸਾਹਿਬ’ਤੇ ਸ਼ਿਕਾਇਤ ਕੀਤੀ

ਨਵੀਂ ਦਿੱਲੀ (19 ਫਰਵਰੀ, 2016): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਦੋ ਸਿੱਖ ਆਗੂਆਂ ਦੀ ਸ਼ਿਕਾਇਤ ਅਕਾਲ ਤਖਤ ਸਾਹਿਬ ‘ਤੇ ਭੇਜੀ ਗਈ ਹੈ।

ਮਨਜੀਤ ਸਿੰਘ ਜੀ.ਕੇ. ਸ੍ਰੀ ਕੇਜਰੀਵਾਲ ਤੇ ਜਗਦੀਸ਼ ਟਾਈਟਲਰ ਦੀ ਤਸਵੀਰ ਦਿਖਾਉਂਦੇ ਹੋਏ
ਮਨਜੀਤ ਸਿੰਘ ਜੀ.ਕੇ. ਸ੍ਰੀ ਕੇਜਰੀਵਾਲ ਤੇ ਜਗਦੀਸ਼ ਟਾਈਟਲਰ ਦੀ ਤਸਵੀਰ ਦਿਖਾਉਂਦੇ ਹੋਏ

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਅਕਾਲ ਤਖ਼ਤ ਨੂੰ ਲਿਖੀ ਸ਼ਿਕਾਇਤੀ ਚਿੱਠੀ ਵਿੱਚ ਜ਼ਿਕਰ ਕੀਤਾ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ ਨੇ ਇੱਕ ਪੰਜਾਬੀ ਚੈਨਲ ਦੇ ਬਹਿਸ ਵਾਲੇ ਪ੍ਰੋਗਰਾਮ ਦੌਰਾਨ ਕਿਹਾ ਸੀ, ‘ਗੁਰੂ ਕਲਗੀਧਰ ਪਾਤਸ਼ਾਹ ਤੇ ਉਹਨਾਂ ਦੇ ਆਪਣੀ ਪਾਰਟੀ ਦੇ ਨੈਸ਼ਨਲ ਕਨਵੀਨਰ ਇੱਕ ਸਮਾਨ ਹਨ।’ ਇਸੇ ਤਰ੍ਹਾਂ ਹੀ ‘ਆਪ’ ਦੇ ਇੱਕ ਹੋਰ ਆਗੂ ਹਰਦੀਪ ਸਿੰਘ ਕਿੰਗਰਾ ਨੇ ਇੱਕ ਕੌਮੀ ਪੰਜਾਬੀ ਖ਼ਬਰੀ ਚੈਨਲ ਦੇ ਪ੍ਰੋਗਰਾਮ ਦੌਰਾਨ ਕਿਹਾ ਸੀ, ‘ਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਅਕਾਲ ਤਖ਼ਤ ਸਾਹਿਬ ਦੀ ਬਾਂਹ ਮਰੋੜ ਦੇਵਾਂਗੇ।’ ਉਨ੍ਹਾਂ ਕਿਹਾ ਕਿ ਉਪਰੋਕਤ ਦੋਨੋਂ ਗੱਲਾਂ ਸਿੱਖ ਪ੍ਰੰਪਰਾਵਾਂ ਅਨੁਸਾਰ ਬਹੁਤ ਇਤਰਾਜ਼ਯੋਗ ਹਨ।

ਜੀ ਕੇ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨਾਲ ਹੱਥ ਮਿਲਾਉਂਦਿਆਂ ਦੀ ਤਸਵੀਰ ਦਿਖਾਈ ਤੇ ਦੋਸ਼ ਲਾਇਆ ਕਿ ‘ਆਪ’ ਦੇ ਇੱਕ ਮੰਤਰੀ ਨੇ ਸ੍ਰੀ ਕੇਜਰੀਵਾਲ ਤੇ ਜਗਦੀਸ਼ ਟਾਈਟਲਰ ਦੀ ਮੁਲਾਕਾਤ ਕਰਵਾਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: