Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ.ਐੱਸ. ਐੱਸ ਦੇ ਹਥਿਆਰਬੰਦ ਮਾਰਚ ਖਿਲਾਫ ਮਾਨ ਦਲ ਦੇ ਵਰਕਰਾਂ ਵੱਲੋਂ ਬਰਨਾਲਾ ‘ਚ ਰੋਸ ਪ੍ਰਦਰਸ਼ਨ

ਆਰ.ਐੱਸ. ਐੱਸ ਦੇ ਹਥਿਆਰਬੰਦ ਮਾਰਚ ਖਿਲਾਫ ਮਾਨ ਦਲ ਦੇ ਵਰਕਰਾਂ ਵੱਲੋਂ ਬਰਨਾਲਾ ‘ਚ ਰੋਸ ਪ੍ਰਦਰਸ਼ਨ

ਬਰਨਾਲਾ, (11 ਅਕਤੂਬਰ,2014) : ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਵਰਕਰਾਂ ਨੇ ਪਿਛਲੇ ਦਿਨੀਂ ਆਰ. ਐਸ.ਐਸ. ਤੇ ਸਿਵਸੈਨਾ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਬਰਨਾਲਾ ਸ਼ਹਿਰ ਵਿੱਚ ਕੀਤੇ ਗਏ ਫਿਰਕੂ ਮਾਰਚ ਦੇ ਵਿਰੋਧ ਵਿੱਚ ਅੱਜ ਸ੍ਰੋਮਣੀ ਅਕਾਲੀ ਦਲ (ਅ) ਜਿਲਾ ਬਰਨਾਲਾ ਵੱਲੋਂ ਵੀ ਰੋਸ ਮਾਰਚ ਕੀਤਾ ਗਿਆ।

ਆਰ.ਐੱਸ.ਐੱਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨ ਦਲ ਦੇ ਵਰਕਰ
ਆਰ.ਐੱਸ.ਐੱਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨ ਦਲ ਦੇ ਵਰਕਰ

ਪੁਰ ਅਮਨ ਕੀਤੇ ਗਏ ਇਸ ਰੋਸ ਮਾਰਚ ਵਿੱਚ ਸ਼ਾਮਿਲ ਪਾਰਟੀ ਵਰਕਰਾਂ ਅਤੇ ਸ਼ਹਿਰੀਆਂ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ੍ਰ. ਰਣਜੀਤ ਸਿੰਘ ਸੰਘੇੜਾ ਨੇ ਕਿਹਾ ਕਿ ਜੇ ਕੋਈ ਫਿਰਕੂ ਸੰਗਠਨ ਭਵਿੱਖ ਵਿੱਚ ਅਜਿਹੀ ਮਾਹੌਲ ਖਰਾਬ ਕਰਨ ਵਾਲੀ ਕਾਰਵਾਈ ਕਰਨ ਦਾ ਯਤਨ ਕਰੇਗਾ ਤਾਂ ਅਕਾਲੀ ਦਲ (ਅ) ਦੇ ਵਰਕਰ ਉਨਾਂ ਨੂੰ ਅਜਿਹਾ ਨਹੀਂ ਕਰਨ ਦੇਣਗੇ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਫਿਰਕੂ ਸੰਗਠਨਾਂ ਦੇ ਹਥਿਆਰ ਖੋ ਕੇ ਪੁਲਿਸ ਥਾਣਿਆਂ ਵਿੱਚ ਜਮਾ ਕਰਾਉਣਗੇ।

ਉਹਨਾਂ ਸ਼ਹਿਰੀਆਂ ਨੂੰ ਅਜਿਹੇ ਫਿਰਕੂ ਲੋਕਾਂ ਦਾ ਸਾਥ ਨਾ ਦੇਣ ਦੀ ਅਪੀਲ ਵੀ ਕੀਤੀ। ਜਿਕਰਯੋਗ ਹੈ ਕਿ ਗੁਰਦੁਆਰਾ ਨਾਨਕਪੁਰਾ ਗੱਡਾਖਾਨਾ ਚੋਂਕ ਬਰਨਾਲਾ ਤੋਂ ਸ਼ੁੂਰੂ ਹੋਏ ਇਸ ਰੋਸ ਮਾਰਚ ਦੇ ਰੂਟ ਨੂੰ ਬਰਨਾਲਾ ਪੁਲਿਸ ਨੇ ਬੜੀ ਹੁਸ਼ਿਆਰੀ ਨਾਲ ਮੇਨ ਬਜਾਰ ਕੱਟ ਕੇ ਕੱਚਾ ਕਾਲਜ ਰੋਡ ਦੇ ਰਸਤੇ ਬਾਹਰ-ਬਾਹਰ ਡੀਸੀ ਦਫਤਰ ਪੁੱਜਦਾ ਕਰ ਦਿੱਤਾ।

ਜਿੱਥੇ ਦਲ ਦੇ ਆਗੂਆਂ ਵੱਲੋਂ ਡੀਸੀ ਬਰਨਾਲਾ ਨੂੰ ਆਰ ਐਸ ਐਸ ਅਤੇ ਸਿਵਸੈਨਾ ਵਰਗੇ ਫਿਰਕੂ ਸੰਗਠਨਾਂ ਦੇ ਮਾਹੌਲ ਖਰਾਬ ਕਰਨ ਵਾਲੇ ਮਾਰਚਾਂ ਤੇ ਪਾਬੰਦੀ ਲਾਉਣ ਸੰਬੰਧੀ ਮੰਗ ਪੱਤਰ ਦਿੱਤਾ ਗਿਆ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: