Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Mansa Action Committe meanting 03 nov

ਮਾਨਸਾ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ

ਮਾਨਸਾ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ

ਮਾਨਸਾ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ 5 ਨਵੰਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਘਿਰਾਓ ਲਈ ਪੰਜਾਬ ਭਰ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਤੈਅ ਪ੍ਰੋਗਰਾਮ ਅਨੁਸਾਰ ਐਕਸ਼ਨ ਕੀਤਾ ਜਾਵੇਗਾ।

5 ਨਵੰਬਰ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਅਤੇ ਲਾਮਬੰਦੀ ਦਾ ਸਿਲਸਿਲਾ ਜਾਰੀ ਹੈ। ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਜਥੇਬੰਦੀਆਂ ਵਿਚਾਲੇ ਆਪਸੀ ਤਾਲਮੇਲ ਅਤੇ ਘਿਰਾਓ ਦੇ ਪ੍ਰਬੰਧਕੀ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

Mansa Action Committe meanting 03 nov
ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਮਾਨਸਾ ਐਕਸ਼ਨ ਕਮੇਟੀ ਦੇ ਆਗੂ।

ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼, ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਅਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਸ਼ਾਮਲ ਹੈ। ਇਸ ਦੇ ਨਾਲ ਹੀ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਪੰਜਾਬ ਸਰਕਾਰ ਅੱਗੇ ਰੱਖੀ ਗਈ ਹੈ। ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਭੀਮ ਸਿੰਘ ਫੌਜੀ, ਗਗਨਦੀਪ ਸਿਰਸੀਵਾਲਾ, ਅਮਨਦੀਪ ਪਟਵਾਰੀ, ਭੁਪਿੰਦਰ ਰੂਬੀ, ਮਨਮੋਹਨ ਸਿੰਘ ਮੋਹਣਾ, ਕੁਲਵਿੰਦਰ ਸਿੰਘ ਸੁੱਖੀ ਅਤੇ ਬਲਜਿੰਦਰ ਸਿੰਘ ਭੱਖੜਾ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਦਵਾਈਆਂ ਦੀ ਦੁਕਾਨ ਢਾਹੇ ਜਾਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਆਮ ਆਦਮੀ ਪਾਰਟੀ ਨੇ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ।
ਮਾਨਸਾ ਦੇ ਭੰਮੇ ਕਲਾਂ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਕਾਰਵਾਈ ਅਤੇ ਸੰਘਰਸ਼ਕਾਰੀਆਂ ’ਤੇ ਦਰਜ ਮੁਕੱਦਮਿਆਂ ਬਾਰੇ ਪੰਚ ਪ੍ਰਧਾਨੀ ਜਥੇ ਨੇ ਸਰਕਾਰ ਦੀ ਨਿਖੇਧੀ ਕੀਤੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: