Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਯੂ.ਐਨ. ਦੇ ਦਿੱਲੀ ਦਫਤਰ ਵਿਚ ਯਾਦ ਪੱਤਰ ਸੌਪਿਆ

ਬੰਦੀ ਸਿੰਘਾਂ ਦੀ ਰਿਹਾਈ ਲਈ ਯੂ.ਐਨ. ਦੇ ਦਿੱਲੀ ਦਫਤਰ ਵਿਚ ਯਾਦ ਪੱਤਰ ਸੌਪਿਆ

ਨਵੀਂ ਦਿੱਲੀ (8 ਸਤੰਬਰ , 2015): ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਇਕ ਪੰਜ ਮੈਂਬਰੀ ਵਫਦ ਨੇ ਜੱਥੇਦਾਰ ਸੂਰਤ ਸਿੰਘ ਵੱਲੋਂ ਆਰੰਭੇ  ਸੰਘਰਸ਼ ਨਾਲ ਸਬੰਧਿਤ ਬੰਦੀ ਸਿੰਘਾਂ ਦੀ ਰਿਹਾਈ ਲੲਦੇ ਮਾਮਲੇ ਅਤੇ ਭਾਈ ਸਤਵਿੰਦਰ ਸਿੰਘ ਭੋਲਾ ਦੇ ਕਤਲ ਦੇ ਸਬੰਧ ‘ਚ ਜਾਂਚ ਜਲਦੀ ਤੇ ਤੇਜ਼ ਕਰਨ ਲਈ ਯੂ.ਐਨ. ਦੇ ਦਿੱਲੀ ਸਥਿਤੀ ਦਫਤਰ ਵਿਚ ਜਾ ਕੇ ਯਾਦ ਪੱਤਰ ਸੌਾਪਿਆ ਜਦ ਕਿ ਇਸ ਤੋਂ ਪਹਿਲਾਂ ਭਾਰਤ ਵਿਚ ਅਮਰੀਕੀ ਰਾਜਦੂਤ ਦੇ ਪ੍ਰਤੀਨਿਧ ਨੂੰ ਵੀ ਯਾਦ ਪੱਤਰ ਸੌਾਪਿਆ ਗਿਆ।

bandi-sikh
ਅਜੀਤ ਅਖਬਾਰ ਵਿੱਚ ਨਸ਼ਰ ਖ਼ਬਰ ਅਨੁਸਾਰ ਯੂ.ਐਨ. ਦੇ ਦਫ਼ਤਰ ਵਿਖੇ ਯਾਦ-ਪੱਤਰ ਦੇਣ ਗਏ ਵਫਦ ਵਿਚ ਸੰਘਰਸ਼ ਕਮੇਟੀ ਦੇ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਡਾ. ਮਨਜਿੰਦਰ ਸਿੰਘ ਜੰਡੀ,ਸੰਸਾਰ ਸਿੰਘ ਤੇ ਗੁਰਪ੍ਰੀਤ ਸਿੰਘ ਸ਼ਾਮਿਲ ਸਨ।

ਇਸ ਯਾਦ-ਪੱਤਰ ਰਾਹੀਂ ਵਫਦ ਨੇ ਯੂ.ਐਨ. ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਸਿੱਧੇ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਹੈ ਇਸ ਲਈ ਬੰਦੀ ਸਿੰਘਾ ਦੀ ਰਿਹਾਈ ਲਈ ਭਾਰਤ ਸਰਕਾਰ ਉੱਤੇ ਦਬਾਅ ਬਣਾਇਆ ਜਾਵੇ , ਇਸ ਦੇ ਨਾਲ ਹੀ ਸਤਵਿੰਦਰ ਸਿੰਘ ਭੋਲਾ ਦੇ ਕਤਲ ਦੀ ਜਾਂਚ ਵੀ ਤੇਜ਼ ਕਰਨ ਦੀ ਬੇਨਤੀ ਕੀਤੀ ਗਈ ਹੈ ਅਤੇ ਐਫ.ਬੀ. ਆਈ. ਨੂੰ ਵੀ ਜਾਂਚ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ ਹੈ।

ਯੂ.ਐਨ. ਦਫਤਰ ਵਿਚ ਪ੍ਰਤੀਨਿਧਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾ ਦੀ ਰਿਹਾਈ ਤੋਂ ਪਾਸਾ ਵੱਟ ਕੇ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦਾ ਮੰਨਣਾ ਹੈ ਕਿ ਤਾਕਤਵਰ ਨਾਟੋ ਮੁਲਕਾਂ ਵੱਲੋਂ ਗਾਜ਼ਾ ਪੱਟੀ ਵਿੱਚ ਫਲਸਤੀਨੀ ਲੋਕਾਂ ਦੀ ਨਸਲਕੁਸ਼ੀ ਕਰਨ ਲਈ ਇਜ਼ਰਾਈਲੀ ਫੋਰਸਾਂ ਨੂੰ ਦਿੱਤੀ ਸਿੱਧੀ-ਅਸਿੱਧੀ ਖੁੱਲ ਵਿਸ਼ਵ ਸ਼ਾਂਤੀ ਅਤੇ ਸਥਿਰਤਾ ਲਈ
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਐੱਨ.ਵਾਈ. ਯੂ.ਐੱਸ.ਏ. 10 ਦਸੰਬਰ ਮਨੁੱਖੀ ਅਧਿਕਾਰਾਂ ਦੀ ਇਕ ਮਹੱਤਵਪੂਰਣ ਤਾਰੀਖ ਹੈ ਕਿਉਂਕਿ ਇਸ ਦਿਨ ਤੋਂ 70 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪੈਰਿਸ ਵਿਚ ਮੀਟਿੰਗ ਹੋਈ ਸੀ ਅਤੇ ਮਨੁੱਖੀ ਅਧਿਕਾਰਾਂ
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਜੇਲ੍ਹਾਂ ਰੋਹਿਤ ਚੌਧਰੀ, ਗ੍ਰਹਿ ਸੈਕਟਰੀ ਕਿਰਪਾ ਸੰਕਰ ਸਰੋਜ, ਮੁੱਖ ਮੰਤਰੀ ਪੰਜਾਬ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: