Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰ ਪੱਧਰ ਉੱਤੇ ਸੰਵਾਦ ਦੀ ਅਣਹੋਂਦ ਨਾਲ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਹੋਰ ਵੀ ਗੰਭੀਰ ਹੋ ਰਹੀਆਂ ਨੇ: ਪਰਗਟ ਸਿੰਘ

ਹਰ ਪੱਧਰ ਉੱਤੇ ਸੰਵਾਦ ਦੀ ਅਣਹੋਂਦ ਨਾਲ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਹੋਰ ਵੀ ਗੰਭੀਰ ਹੋ ਰਹੀਆਂ ਨੇ: ਪਰਗਟ ਸਿੰਘ

ਪੰਜਾਬ ਬਚਾਓ ਪਿੰਡ ਬਚਾਓ ਕਮੇਟੀ ਵੱਲੋਂ ਪੰਜਾਬ ਦੀਆਂ ਸ਼ਾਮਲਾਟ ਜਮੀਨਾਂ ਨੂੰ ਬਚਾਉਣ ਬਾਰੇ ਇੱਕ ਵਿਚਾਰ-ਚਰਚਾ 19 ਦਸੰਬਰ 2019 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਅਤੇ ਵਿਚਾਰਵਾਨਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਬੋਲਦਿਆਂ ਖੇਡ ਜਗਤ ਤੋਂ ਸਿਆਸਤ ਵਿੱਚ ਆਏ ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਰ ਪੱਧਰ ਉੱਤੇ ਸੰਵਾਦ ਦੀ ਅਣਹੋਂਦ ਕਾਰਨ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਹੋਰ ਵੀ ਗੰਭੀਰ ਹੋ ਰਹੀਆਂ ਹਨ।

ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵਿਧਾਇਕ ਰਹੇ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਪਾਰਟੀ ਵਿੱਚ ਅੰਦਰੂਨੀ ਜਮਹੂਰੀਅਤ ਨਹੀਂ ਹੈ ਅਤੇ ਪਾਰਟੀਆਂ ਵਿੱਚ ਖੁਸ਼ਾਮਦੀ ਸੱਭਿਆਚਾਰ ਦਾ ਹੀ ਬੋਲਬਾਲਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪਾਰਟੀਆਂ ਅੰਦਰ ਜਾਂ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦਾ ਸੰਵਾਦ ਜਾਂ ਵਿਚਾਰ ਚਰਚਾ ਨਹੀਂ ਹੁੰਦੀ ਜਿਸ ਕਾਰਨ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਸਿਆਸਤਦਾਨਾਂ ਦਾ ਕਿਰਦਾਰ ਪਹਿਲਾਂ ਵਾਲਾ ਨਹੀਂ ਰਿਹਾ ਜਿਸ ਕਾਰਨ ਇਸ ਕਿੱਤੇ ਵਿੱਚ ਜਮਹੂਰੀਅਤ ਦੇ ਢਾਂਚੇ ਅਤੇ ਸੰਸਥਾਵਾਂ ਢਹਿ ਢੇਰੀ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ ਉਨ੍ਹਾਂ ਦੇ ਖੋਖਲੇ ਢਾਂਚੇ ਹੀ ਖੜ੍ਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

1986 ਵਿੱਚ ਨਕੋਦਰ ਵਿੱਖੇ ਸਿਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਸਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਨਾਲ ਚਾਰ ਨਿਰਦੋਸ਼ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।ਓਨ੍ਹਾਂ ਚਾਰ ਸਿੱਖਾਂ ਦੇ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ
ਸਦੀ ਭਰ ਦੇ ਇਤਿਹਾਸ ਨੂੰ ਤੱਥ ਦੀ ਰੌਸ਼ਨੀ ਵਿਚ ਬਿਆਨ ਕਰਦੀ ਨਵੀਂ ਕਿਤਾਬ "ਅਕਾਲੀ ਸਿਆਸਤ" ਦੇ ਲੇਖਕ ਸ.ਕੰਵਰਜੀਤ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਦਾ ਦੂਜਾ ਭਾਗ ਅੱਜ ਆਪ ਸਭਾ ਨਾਲ
ਜਿਨਾਹ ਨੇ ਸਿੱਖਾਂ ਨੂੰ ਕੀ ਪੇਸ਼ਕਸ਼ ਕੀਤੀ ਸੀ? 1947 ਵਿਚ ਸਿੱਖ ਹੋਰ ਕੀ ਕਰ ਸਕਦੇ ਸਨ? ਅਕਾਲੀ ਸਿਆਸਤ 'ਤੇ ਖਾਸ ਮੁਲਾਕਾਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: