Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਪ੍ਰਧਾਨ ਮੰਤਰੀ ਮੋਦੀ ਤਹਿਰਾਨ ਦੇ ਸਿੱਖਾਂ ਨੂੰ ਮਿਲੇ, ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਭਾਰਤੀ ਪ੍ਰਧਾਨ ਮੰਤਰੀ ਮੋਦੀ ਤਹਿਰਾਨ ਦੇ ਸਿੱਖਾਂ ਨੂੰ ਮਿਲੇ, ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਤਹਿਰਾਨ: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਈ ਗੰਗਾ ਸਿੰਘ ਸਭਾ ਗੁਰਦੁਆਰੇ ’ਚ ਮੱਥਾ ਟੇਕ ਕੇ ਆਪਣੇ ਇਰਾਨ ਦੌਰੇ ਦੀ ਸ਼ੁਰੂਆਤ ਕੀਤੀ। ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਮੋਦੀ ਨੇ ਕਿਹਾ ਕਿ ਪੰਜਾਬ ਦੇ ਸਭਿਆਚਾਰ ਅਤੇ ਕਦਰਾਂ ਕੀਮਤਾਂ ਨੂੰ ਫੈਲਾਉਣ ’ਚ ਸਿੱਖਾਂ ਦਾ ਵੱਡਾ ਯੋਗਦਾਨ ਹੈ।

ਤਹਿਰਾਨ ’ਚ ਗੁਰਦੁਆਰਾ ਭਾਈ ਗੰਗਾ ਸਿੰਘ ਸਭਾ ’ਚ ਮੱਥਾ ਟੇਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ
ਤਹਿਰਾਨ ’ਚ ਗੁਰਦੁਆਰਾ ਭਾਈ ਗੰਗਾ ਸਿੰਘ ਸਭਾ ’ਚ ਮੱਥਾ ਟੇਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ

ਮੋਦੀ ਪਿਛਲੇ 15 ਸਾਲਾਂ ਦੌਰਾਨ ਇਰਾਨ ਦਾ ਦੌਰਾ ਕਰਨ ਵਾਲਾ ਭਾਰਤ ਦਾ ਪਹਿਲਾ ਪ੍ਰਧਾਨ ਮੰਤਰੀ ਹੈ। ਮੋਦੀ ਨੇ ਕਿਹਾ ਕਿ ਇਰਾਨ ਦੌਰਾ ਗੁਰੂ ਗ੍ਰੰਥ ਸਾਬਿਹ ਤੋਂ ਅਸ਼ੀਰਵਾਦ ਲੈ ਕੇ ਸ਼ੁਰੂ ਹੋਣ ਜਾ ਰਿਹਾ ਹੈ। ਮੋਦੀ ਨੇ ਕਿਹਾ ਕਿ ਮੈਂ ਵੱਡਭਾਗਾ ਹਾਂ ਜੋ ਮੈਨੂ ਇਥੇ ਗੁਰਦੁਆਰੇ ਦੇ ਦਰਸ਼ਨ ਦਾ ਮੌਕਾ ਮਿਲਿਆ।

ਭਾਰਤੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਾਂ ਵਲੋਂ ਕਈ ਸੁਝਾਅ ਮਿਲੇ ਹਨ ਅਤੇ ਉਹ ਇਨ੍ਹਾਂ ’ਤੇ ਵਿਚਾਰ ਕਰ ਕੇ ਕੋਈ ਨਾ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।

ਇਸ ਤੋਂ ਪਹਿਲਾਂ ਮੋਦੀ ਨੇ ਖ਼ਬਰ ਏਜੰਸੀ ਇਰਨਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਰਾਨ ਖਿਲਾਫ ਲੱਗੀਆਂ ਪਾਬੰਦੀਆਂ ਹਟਣ ਨਾਲ ਕਈ ਰਾਹ ਖੁਲ੍ਹ ਗਏ ਹਨ।

ਮੋਦੀ ਸੋਮਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਅਤੇ ਸੁਪਰੀਮ ਆਗੂ ਅਯਾਤੁੱਲਾ ਅਲੀ ਖੋਮੈਨੀ ਨਾਲ ਵੀ ਮਿਲਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: