Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੋਹਕਮ ਸਿੰਘ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਜੇਲ੍ਹ ਭੇਜੇ ਗਏ

ਭਾਈ ਮੋਹਕਮ ਸਿੰਘ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਜੇਲ੍ਹ ਭੇਜੇ ਗਏ

ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ੱਫਰਵਾਲ ਦਾ ਦੋ–ਦੋ ਦਿਨ ਦਾ ਪੁਲਿਸ ਰਿਮਾਂਡ

ਫੇਸ ਬੁੱਕ ਤੇ ਕੁਮੈਂਟ ਕਰਨ ਵਾਲੇ ਵਿਕਰਮ ਸਿੰਘ ਸੰਧੂ ਦਾ ਵੀ ਦੋ ਦਿਨ ਦਾ ਪੁਲਿਸ ਰਿਮਾਂਡ

ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਦੇ ਅਯੋਜਨ ਨੂੰ ਲੈਕੇ ਜਿਲ੍ਹਾ ਪੁਲਿਸ ਵਲੋਂ ਦਰਜ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਯੁਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਹੈ ਜਦੋਂਕਿ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ੱਫਰਵਾਲ ਦਾ ਦੋ–ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ।ਇਸੇ ਤਰ੍ਹਾਂ ਸ਼ੋਸਲ ਮੀਡੀਆ ਫੇਸ ਬੁੱਕ ਤੇ ਕੁਮੈਂਟ ਕਰਨ ਵਾਲੇ ਵਿਕਰਮ ਸਿੰਘ ਸੰਧੂ ਦਾ ਵੀ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ।

ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ੱਫਰਵਾਲ
ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ੱਫਰਵਾਲ

ਯੁਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ,ਵੱਸਣ ਸਿੰਘ ਜ਼ੱਫਰਵਾਲ,ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘਅਜਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਵਲੋਂ ਦੇਰ ਸ਼ਾਮ ਭਾਰੀ ਪੁਲਿਸ ਸੁਰੱਖਿਆ ਹੇਠ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ।ਇਨ੍ਹਾਂ ਤੋਂ ਇਲਾਵਾ ਫੇਸ ਬੁੱਕ ਤੇ ਕੋਈ ਕੁਮੈਂਟ ਕਰਨ ਵਾਲੇ ਵਿਕਰਮ ਸਿੰਘ ਸੰਧੂ ਮੀਰਾਂਕੋਟ ਨਾਮੀ ਇਕ ਨੌਜੁਆਨ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ।

ਸਫਾਈ ਪੱਖ ਵਲੋਂ ਵਕੀਲ ਸ੍ਰ ਜਸਬੀਰ ਸਿੰਘ ਜੰਮੂ ਅਤੇ ਨਰਿੰਦਰਪਾਲ ਸਿੰਘ ਭਾਟੀਆ ਪੇਸ਼ ਹੋਏ ।ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਭਾਈ ਦਾਦੂਵਾਲ ਅਤੇ ਜ਼ੱਫਰਵਾਲ ,ਸਰਬੱਤ ਖਾਲਸਾ ਅਯੋਜਨ ਦੇ ਸੂਤਰਧਾਰ ਹਨ ਇਨ੍ਹਾਂ ਪਾਸੋਂ ਕੁਝ ਬਰਮਾਦਗੀਆਂ ਹੋਣੀਆਂ ਹਨ ਜਿਸਦੇ ਚਲਦਿਆਂ ਮਾਨਯੋਗ ਜੱਜ ਸਾਹਿਬਾ ਨੇ ਭਾਈ ਦਾਦੂਵਾਲ ਅਤੇ ਸ੍ਰ ਵੱਸਣ ਸਿੰਘ ਜ਼ੱਫਰਵਾਲ ਦਾ ਦੋ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ।

ਪੁਲਿਸ ਵਲੋਂ ਫੇਸ ਬੁੱਕ ਕੁਮੈਂਟ ਮਾਮਲੇ ਵਿੱਚ ਪੇਸ਼ ਸਫਾਈ ਧਿਰ ਦੇ ਵਕੀਲ ਦਾ ਕਹਿਣਾ ਸੀ ਕਿ ਫੇਸ ਬੁੱਕ ਮਾਮਲਾ ਸਾਈਬਰ ਕਰਾਈਮ ਜੁਰਮ ਹੇਠ ਨਹੀ ਆਉਂਦਾ ਲੇਕਿਨ ਅਦਾਲਤ ਨੇ ਵਿਕਰਮ ਸੰਧੂ ਦਾ ਵੀ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।ਉਧਰ ਜਿਲ੍ਹਾ ਅਦਾਲਤ ਵਿੱਚ ਪੰਥਕ ਆਗੂਆਂ ਦੀ ਪੇਸ਼ੀ ਦੇ ਮੱਦੇ ਨਜਰ ਡੀ.ਐਸ.ਪੀ. ਗੁਰਨਾਮ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ.ਥਾਣਾ ਸਿਵਲ ਲਾਈਨਜ,ਐਸ.ਐਚ.ਓ.ਕੋਰਟ-ਕੰਪਲੈਕਸ,ਐਸ.ਐਚ.ਓ. ਮਜੀਠਾ ਰੋਡ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜਮ ਤਾਇਨਾਤ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: