ਟਰਾਂਟੋ ( 8 ਫਰਵਰੀ, 2016): ਭਾਰਤ ਦੀ ਤਿਹਾੜ ਜੇਲ ਵਿੱਚ ਬੰਦ ਸਿੱਖ ਜੁਝਾਰੂ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੇ ਸਤਿਕਾਰਯੋਗ ਮਾਤਾ ਨਰਿੰਦਰ ਕੌਰ ਜੀ ਦਾ ਕੈਨੇਡਾ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਸਨਮਾਣ ਕੀਤਾ ਗਿਆ।

ਉਂਟਾਰੀਓ ਗੁਰਦੁਆਰਾ ਕਮੇਟੀ, ਅਕਾਲੀ ਦਲ (ਪੰਚ ਪ੍ਰਧਾਨੀ) ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਤੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਹਾਜ਼ਰੀ ‘ਚ ਸਨਮਾਨ ਕੀਤਾ ਗਿਆ। ਇਸ ਮੌਕੇ ਅਮਰੀਕਾ ‘ਚ ਕੈਲੀਫੋਰਨੀਆ ਵਿਖੇ ਰਹਿੰਦੇ ਭਾਈ ਹਵਾਰਾ ਦਾ ਵੱਡਾ ਭਰਾ ਅਵਤਾਰ ਸਿੰਘ ਵੀ ਮੌਜੂਦ ਸਨ।
ਅਕਾਲੀ ਦਲ (ਪੰਚ ਪ੍ਰਧਾਨੀ) ਕੈਨੇਡਾ ਦੇ ਹਰਭਜਨ ਸਿੰਘ ਨੰਗਲੀਆ ਨੇ ਦੱਸਿਆ ਕਿ ਮਾਤਾ ਜੀ ਦੀ ਪੰਥ ਲਈ ਬੜੀ ਵੱਡੀ ਘਾਲਣਾ ਹੈ, ਜਿਸ ਕਰਕੇ ਗੁਰੂ ਦੀ ਹਜ਼ੂਰੀ ਵਿਚ ਉਨ੍ਹਾਂ ਦਾ ਸਨਮਾਨ ਕਰਨਾ ਜ਼ਰੂਰੀ ਸੀ। ਇਸ ਮੌਕੇ ਹੋਰਨਾਂ ਦੇ ਨਾਲ ਭਾਈ ਅਮਰਜੀਤ ਸਿੰਘ ਮਾਨ, ਦਲਜੀਤ ਸਿੰਘ ਸੇਖੋਂ, ਜਗਤਰਨ ਸਿੰਘ ਸੇਖੋਂ, ਜਸਬੀਰ ਸਿੰਘ ਤੇ ਕਥਾਵਾਚਕ ਜਸਵਿੰਦਰ ਸਿੰਘ ਦਰਦੀ ਵੀ ਮੌਜੂਦ ਸਨ।