Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਭਾ ਜੇਲ੍ਹ ਬ੍ਰੇਕ ਕੇਸ: ਪਲਵਿੰਦਰ ਪਿੰਦਾ ਸਮੇਤ 6 ਨੂੰ ਨਾਭਾ ਜੇਲ੍ਹ ਭੇਜਿਆ

ਨਾਭਾ ਜੇਲ੍ਹ ਬ੍ਰੇਕ ਕੇਸ: ਪਲਵਿੰਦਰ ਪਿੰਦਾ ਸਮੇਤ 6 ਨੂੰ ਨਾਭਾ ਜੇਲ੍ਹ ਭੇਜਿਆ

ਨਾਭਾ: ਨਾਭਾ ਜੇਲ੍ਹ ਬ੍ਰੇਕ ਕੇਸ ਦੀ ਸਾਜ਼ਿਸ਼ ਵਿੱਚ ਸ਼ਾਮਲ ਛੇ ਵਿਅਕਤੀਆਂ ਨੂੰ ਕੱਲ੍ਹ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰਿਆਂ ਦਾ ਪੁਲਿਸ ਰਿਮਾਂਡ ਖ਼ਤਮ ਕਰਦਿਆਂ 26 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਭੇਜ ਦਿੱਤਾ ਹੈ।

ਨਾਭਾ ਜੇਲ੍ਹ ਬ੍ਰੇਕ ਕੇਸ 'ਚ ਗ੍ਰਿਫਤਾਰ ਬੰਦਿਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਂਦੇ ਹੋਏ ਪੁਲਿਸ ਵਾਲੇ
ਨਾਭਾ ਜੇਲ੍ਹ ਬ੍ਰੇਕ ਕੇਸ ‘ਚ ਗ੍ਰਿਫਤਾਰ ਬੰਦਿਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਂਦੇ ਹੋਏ ਪੁਲਿਸ ਵਾਲੇ

ਜ਼ਿਕਰਯੋਗ ਹੈ ਕਿ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਬੀਤੀ 27 ਨਵੰਬਰ ਨੂੰ ਸਵੇਰੇ ਕਰੀਬ 9 ਵਜੇ ਹਥਿਆਰਬੰਦ ਹਮਲਾਵਰ ਪੁਲਿਸ ਦੀ ਵਰਦੀ ਵਿੱਚ ਆਏ ਸਨ ਤੇ ਆਪਣੇ ਛੇ ਸਾਥੀਆਂ ਨੂੰ ਛੁਡਾ ਕੇ ਲੈ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫਤਾਰ ਵਿਅਕਤੀਆਂ ਵਿੱਚੋਂ ਰਾਜਵਿੰਦਰ ਸਿੰਘ ਉਰਫ਼ ਲਾਟੂ ਨੂੰ ਛੱਡ ਕੇ ਕੱਲ੍ਹ ਪਲਵਿੰਦਰ ਸਿੰਘ ਪਿੰਦਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਬਿੱਕਰ ਸਿੰਘ, ਭੀਮ ਸਿੰਘ, ਜਗਮੀਤ ਸਿੰਘ ਅਤੇ ਤੇਜਿੰਦਰ ਸ਼ਰਮਾ ਨੂੰ ਡੀ.ਐਸ.ਪੀ. ਨਾਭਾ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੋਤਵਾਲੀ ਇੰਚਾਰਜ ਰਾਜੇਸ਼ ਸ਼ਰਮਾ ਨੇ ਜੱਜ ਪੈਮਲਪ੍ਰੀਤ ਗਰੇਵਾਲ ਦੀ ਅਦਾਲਤ ਵਿੱਚ ਪੇਸ਼ ਕੀਤਾ।

ਸਬੰਧਤ ਖ਼ਬਰ:

ਜੇਲ੍ਹ ਬ੍ਰੇਕ ‘ਚ ਮਦਦ ਕਰਨ ਵਾਲਾ ਪਲਵਿੰਦਰ ਸਿੰਘ ਸ਼ਾਮਲੀ (ਯੂ.ਪੀ.) ਤੋਂ ਗ੍ਰਿਫਤਾਰ …

ਅਦਾਲਤ ਨੇ ਉਕਤ ਦਾ ਪੁਲਿਸ ਰਿਮਾਂਡ ਖ਼ਤਮ ਕਰਦਿਆਂ ਉਨ੍ਹਾਂ ਨੂੰ 26 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਭੇਜ ਦਿੱਤਾ।

ਡੀ.ਐਸ.ਪੀ. ਨਾਭਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਤੋਂ ਕੀਤੀ ਗਈ ਪੁੱਛ-ਪੜਤਾਲ ਦੇ ਆਧਾਰ ’ਤੇ ਪੁਲਿਸ ਜਲਦੀ ਹੀ ਫਰਾਰ ਹੋਏ ਚਾਰ ਗੈਂਗਸਟਰਾਂ ਅਤੇ ਇੱਕ ਖ਼ਾਲਿਸਤਾਨੀ ਖਾੜਕੂ ਕਸ਼ਮੀਰ ਸਿੰਘ ਨੂੰ ਫੜਨ ਵਿੱਚ ਕਾਮਯਾਬ ਹੋਵੇਗੀ।

ਸਬੰਧਤ ਖ਼ਬਰ:

ਨਾਭਾ ਜੇਲ੍ਹ ਬ੍ਰੇਕ: ਕੁਲਪ੍ਰੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਵਲੋਂ ਪਟੀਸ਼ਨ ਦਾਇਰ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੀਡੀਆ ਰਿਪੋਰਟਾਂ ਮੁਤਾਬਕ ਉੱਤਰ ਪ੍ਰਦੇਸ਼ ਦੇ ਏਟੀਐਸ ਦਸਤੇ ਨੇ ਲਖੀਮਪੁਰ ਖੇੜੀ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਨੂੰ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉੱਤਰ ਪ੍ਰਦੇਸ਼ "ਅੱਤਵਾਦ ਵਿਰੋਧੀ
ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੇ ਨਾਭਾ ਜੇਲ ਬ੍ਰੇਕ ਮਾਮਲੇ 'ਚ ਲੋੜੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ
ਨਾਭਾ ਜੇਲ੍ਹ 'ਚੋਂ ਫਰਾਰ ਹੋਏ ਗੁਰਪ੍ਰੀਤ ਸੇਖੋਂ ਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਸਾਰਿਆਂ ਦਾ ਪੰਜ ਦਿਨ ਦਾ ਪੁਲਿਸ
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਨਵੰਬਰ 2016 'ਚ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ 'ਚੋਂ ਫਰਾਰ ਹੋਏ ਹਵਾਤਾਲੀਆਂ ਵਿਚੋਂ ਇਕ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਸਦੇ 4 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: