Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਈ ਕੋਰਟ ’ਚ ਨਵੀਂ ਪਟੀਸ਼ਨ ਦਾਇਰ ਕਰਕੇ ਫਿਲਮ ‘31 ਅਕਤੂਬਰ’ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ

ਹਾਈ ਕੋਰਟ ’ਚ ਨਵੀਂ ਪਟੀਸ਼ਨ ਦਾਇਰ ਕਰਕੇ ਫਿਲਮ ‘31 ਅਕਤੂਬਰ’ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ

ਨਵੀਂ ਦਿੱਲੀ: ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੇ ਸਿੱਖ ਕਤਲੇਆਮ ਸਣੇ ਕਈ ਹੋਰ ਘਟਨਾਵਾਂ ‘ਤੇ ਅਧਾਰਤ ਬਾਲੀਵੁੱਡ ਫਿਲਮ ‘31 ਅਕਤੂਬਰ’ ਦਾ ਇਕ ਵਾਰ ਫੇਰ ਦਿੱਲੀ ਹਾਈ ਕੋਰਟ ਵਿੱਚ ਵਿਰੋਧ ਕੀਤਾ ਗਿਆ ਹੈ। ਹਾਈ ਕੋਰਟ ਵੱਲੋਂ ਪੰਜ ਅਕਤੂਬਰ ਨੂੰ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਇਸ ਦੀ ਰਿਲੀਜ਼ ਖ਼ਿਲਾਫ਼ ਮੁੜ ਨਵੀਂ ਪਟੀਸ਼ਨ ਦਾਖਲ ਕੀਤੀ ਗਈ ਹੈ।

31-october-aissf-protest
ਫਿਲਮ ‘31 ਅਕਤੂਬਰ’ ਦਾ ਪੋਸਟਰ

ਅਦਾਲਤ ਨੇ ਕਿਹਾ ਸੀ ਕਿ ਪਟੀਸ਼ਨ ਸਹੀ ਢੰਗ ਨਾਲ ਤਿਆਰ ਨਹੀਂ ਕੀਤੀ ਗਈ, ਨਾ ਕੇਂਦਰੀ ਫਿਲਮ ਸਰਟੀਫਿਕੇਟ ਬੋਰਡ ਨਾਲ ਪਹਿਲਾਂ ਸੰਪਰਕ ਨਹੀਂ ਕੀਤਾ ਗਿਆ ਤੇ ਨਾ ਹੀ ਉਸ ਨੂੰ ਇਸ ਮਾਮਲੇ ਵਿੱਚ ਧਿਰ ਬਣਾਇਆ ਗਿਆ ਹੈ। ਪਟੀਸ਼ਨਰ ਨੇ ਹੁਣ ਬੋਰਡ ਨੂੰ ਆਪਣੀ ਪਟੀਸ਼ਨ ਵਿੱਚ ਧਿਰ ਬਣਾਇਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਹਾ ਅਲੀ ਖ਼ਾਨ ਤੇ ਵੀਰ ਦਾਸ ਅਭਿਨੀਤ ਫਿਲਮ ਦੇ ਟਰੇਲਰ, ਪੋਸਟਰ ਅਤੇ ਬੈਨਰਾਂ ਨੂੰ ਦੇਖਣ ਤੋਂ ਲੱਗਦਾ ਹੈ ਕਿ ਇਹ ਦੇਸ਼ ਦੀ ਸਭ ਤੋਂ ਪੁਰਾਣੇ ਸਿਆਸੀ ਦਲ ਦੀ ਵਿਚਾਰਧਾਰਾ ਦੇ ਖ਼ਿਲਾਫ਼ ਹੈ। ਇੰਦਰਾ ਗਾਂਧੀ ਦਾ ਕਤਲ 31 ਅਕਤੂਬਰ 1984 ਨੂੰ ਕੀਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ
1996 ਤੋਂ ਲਮਕੇ ਆ ਰਹੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੇ ਮੁਕੱਦਮੇ ਵਿੱਚ ਅਦਾਲਤ ਨੇ ਕਲ੍ਹ 70 ਦੋਸ਼ੀਆਂ ਦੀ ਸਜਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ । 1996 ਵਿੱਚ ਸੈਸ਼ਨ ਅਦਾਲਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: