Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੀਰਤਨ ਦਰਬਾਰ ਤੇ ਦਸਤਾਰ ਸਜਾਓ ਮੁਕਾਬਲੇ

ਕੀਰਤਨ ਦਰਬਾਰ ਤੇ ਦਸਤਾਰ ਸਜਾਓ ਮੁਕਾਬਲੇ

ਹੁਸ਼ਿਆਰਪੁਰ (11 ਸਤੰਬਰ, 2015): ਬਾਬਾ ਬਘੇਲ ਸਿੰਘ ਸੇਵਾ ਸੁਸਾਇਟੀ ਦਸਤਾਰ ਤੇ ਮਿਊਜ਼ਿਕ ਅਕੈਡਮੀ ਹਰਿਆਣਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਤੇ ਦਸਤਾਰ ਸਜਾਓ ਮੁਕਾਬਲਾ ਕਰਾਇਆ ਗਿਆ। ਕਰੋੜ ਸਿੰਘੀਆ ਮਿਸਲ ਦੇ ਸਰਦਾਰ ਬਾਬਾ ਬਘੇਲ ਸਿੰਘ ਦੇ ਇਤਿਹਾਸਕ ਸਥਾਨ    ਗੁਰਦੂਆਰਾ ਸਮਾਧਾਂ ਬਾਬਾ ਬਘੇਲ ਸਿੰਘ ਵਿਖੇ ਕਰਵਾਏ ਇਸ ਪ੍ਰੋਗਰਾਮ ’ਚ ਦਸਤਾਰ ਸਜਾਉਣ ਵਾਲੇ ਸਿੱਖ ਬੱਚਿਆਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਦਸਤਾਰ ਸਜਾਓ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਬਘੇਲ ਸਿੰਘ ਸੇਵਾ ਸੁਸਾਇਟੀ ਦਸਤਾਰ ਤੇ ਮਿਊਜ਼ਿਕ ਅਕੈਡਮੀ ਹਰਿਆਣਾ ਦੇ ਅਹੁਦੇਦਾਰ
ਦਸਤਾਰ ਸਜਾਓ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਬਘੇਲ ਸਿੰਘ ਸੇਵਾ ਸੁਸਾਇਟੀ ਦਸਤਾਰ ਤੇ ਮਿਊਜ਼ਿਕ ਅਕੈਡਮੀ ਹਰਿਆਣਾ ਦੇ ਅਹੁਦੇਦਾਰ

ਕੀਰਤਨ ਦਰਬਾਰ ਦੌਰਾਨ ਭਾਈ ਪ੍ਰਿਤਪਾਲ ਸਿੰਘ, ਭਾਈ ਮਨਜੀਤ ਸਿੰਘ  ਅਤੇ ਹੋਰ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਰਾਹੀਂ ਸਿੱਖ ਇਤਿਹਾਸ ਨਾਲ ਜੋੜਿਆ। ਦਸਤਾਰ ਸਜਾਉਣ ਦੇ ਮੁਕਾਬਲੇ ਦੌਰਾਨ ਧੂਤ ਕਲਾਂ ਦੇ ਤਲਵਿੰਦਰ ਸਿੰਘ ਨੇ ਸੁੰਦਰ ਦਸਤਾਰ ਸਜਾ ਕੇ ਪਹਿਲਾ ਤੇ ਹਰਿਆਣਾ ਦੇ ਦਿਲਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮਨਿੰਦਰ ਕੌਰ ਨੂੰ ਦੋਮਾਲਾ ਅਤੇ ਇੱਕ ਹੱਥ ਨਾਲ ਦਸਤਾਰ ਸਜਾਉਣ ਵਾਲੇ ਕਮਲਪ੍ਰੀਤ ਸਿੰਘ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਪ੍ਰੋਗਰਾਮ ਦੇ ਪ੍ਰਬੰਧਕ ਭਾਈ ਗੁਰਵਿੰਦਰ ਸਿੰਘ, ਰੇਸ਼ਮ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮਾਂ ਦਾ ਮੁੱਖ ਮੰਤਵ ਨਵੀਂ ਸਿੱਖ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਾਉਣ ਦੇ ਨਾਲ-ਨਾਲ ਸਿੱਖ ਬੱਚਿਆਂ ਵਿੱਚ ਸਿੱਖ ਕੌਮ ਦੀ ਅਣਖ, ਗੈਰਤ ਤੇ ਮਾਣ ਮਰਿਆਦਾ ਦਾ ਪ੍ਰਤੀਕ ਦਸਤਾਰ ਪ੍ਰਤੀ ਸਤਿਕਾਰ ਪੈਦਾ ਕਰਨਾ ਅਤੇ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਦਸਤਾਰ ਸਜਾਓ ਮੁਕਾਬਲੇ ਦੌਰਾਨ ਅੰਮ੍ਰਿਤਸਰ ਤੋਂ ਜਗਪਾਲ ਸਿੰਘ ਭੁੱਲਰ ਤੇ ਟਾਂਡਾ ਤੋਂ ਜਤਿੰਦਰ ਸਿੰਘ ਨੇ ਬਤੌਰ ਜੱਜ ਜਿੰਮੇਵਾਰੀ ਨਿਭਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕੀ ਸੂਬੇ ਪੈਨਸਿਲਵੇਨੀਆ ਵਿੱਚ ਹਾਈ ਸਕੂਲ ਪੱਧਰੀ ਫੁਟਬਾਲ ਮੁਕਾਬਲੇ ਵਿੱਚੋਂ ਰੈਫਰੀ ਨੇ ਸਿੱਖ ਵਿਦਿਆਰਥੀ ਨੂੰ ਦਸਤਾਰ ਬੰਨ੍ਹੀ ਹੋਣ ਕਾਰਨ ਬਾਹਰ ਕੱਢ ਦਿੱਤਾ। ਡਬਲਯੂਪੀਵੀਆਈ-ਟੀਵੀ ਅਨੁਸਾਰ ਮਾਰਪਲ-ਨਿਊਟਾਊਨ ਸਕੂਲ ਡਿਸਟ੍ਰਿਕਟ ਦੇ ਅਧਿਕਾਰੀਆਂ ਨੇ
ਦਸਤਾਰ ਸਿੱਖੀ ਸਰੁਪ ਦਾ ਅਨਿੱਖੜਵਾਂ ਅੰਗ ਹੈ ਅਤੇ ਇਸਤੋਂ ਬਿਨ੍ਹਾਂ ਸਿੱਖ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਸਿੱਖ ਦੇ ਗੁਰੂ ਨਾਲ ਪਾਕ-ਪਵਿੱਤਰ ਰਿਸ਼ਤੇ ਦੀ ਜ਼ਾਮਣ ਵੀ ਹੈ ਅਤੇ
ਹਵਾਈ ਸਫਰ ਦੌਰਾਨ ਇੱਕ ਫਿਰ ਸਿੱਖ ਨੂੰ ਦਸਤਾਰ ਲਾਹੁਣ ਵਾਸਤੇ ਮਜ਼ਬੂਰ ਹੋਣਾ ਪਿਆ। ਉਸਨੂੰ ਹਵਾਈ ਅੱਡੇ ਦੇ ਸੁਰੱਖਿਆ ਕਰਮੀਆ ਵੱਲੋਂ ਦਸਤਾਰ ਉਰਤਾਨ ਵਾਸਤੇ ਮਜਬੂਰ ਕਰ ਦਿੱਤਾ।
ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਸਿੰਘ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕਣ ਲਈ ਸਿੱਖਾਂ ਵੱਲੋਂ ਆਲੋਚਨਾ ਦਾ ਸ਼ਿਕਾਰ ਹੋ ਰਹੀ ਮੈਕਸੀਕੋ ਦੀ ਏਅਰੋਮੈਕਸੀਕੋ ਏਅਰਲਾਈਨਜ਼ ਨੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: