Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਸਾਹਮਣੇ ਕੀਤੇ ਅਹਿਦ ਨਾਲ ਸਮਝੌਤਾ ਨਹੀਂ ਕਰ ਸਕਦੇ: ਪੰਜ ਪਿਆਰੇ

ਗੁਰੂ ਸਾਹਮਣੇ ਕੀਤੇ ਅਹਿਦ ਨਾਲ ਸਮਝੌਤਾ ਨਹੀਂ ਕਰ ਸਕਦੇ: ਪੰਜ ਪਿਆਰੇ

ਅੰਮ੍ਰਿਤਸਰ ( 26 ਅਕਤੂਬਰ, 2015): ਤਖਤਾਂ ਦੇ ਜੱਥੇਦਾਰਾਂ ਨੂੰ ਤਲਬ ਕਰਨ ਅਤੇ ਉਸਤੋਂ ਬਾਅਦ ਜੱਥੇਦਾਰਾਂ ਦੀਆਂ ਸੇਵਾਵਾਂ ਬੰਦ ਕਰਨ ਸਬੰਧੀ ਸ਼੍ਰੌਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਦਿੱਤੇ ਹੁਕਮ ਦੇ ਫੈਸਲੇ ‘ਤੇ ਦ੍ਰਿੜ ਹਨ ਅਤੇ ਉਨ੍ਹਾਂ ਵੱਲੋਂ ਸ਼ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਉਡੀਕ ਕੀਤੀ ਜਾ ਰਹੀ ਹੈ।

ਪੰਜ ਪਿਆਰੇ ਗੁਰਮਤਾ ਜਾਰੀ ਕਰਦੇ ਹੋਏ(ਫਾਈਲ ਫੋਟੋ)
ਪੰਜ ਪਿਆਰੇ ਗੁਰਮਤਾ ਜਾਰੀ ਕਰਦੇ ਹੋਏ(ਫਾਈਲ ਫੋਟੋ)

ਮੀਡੀਆ ਵਿੱਚ ਨਸ਼ਰ ਖ਼ਬਰ ਅਨੁਸਾਰ ਬਾਦਲ ਦਲ ਵੱਲੋਂ ਪੰਜ ਪਿਆਰਿਆਂ ਦੀਆਂ ਸੇਵਾਵਾਂ ਮੁੜ ਬਹਾਲ ਕਰਕੇ ਜੱਥੇਦਾਰਾਂ ਨਾਲ ਉਨ੍ਹਾਂ ਦੇ ਤਾਲਮੇਲ ਦੀਆਂ ਕੋਸ਼ਿਸ਼ਾਂ ਸਬੰਧੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਸੀ, ਜਿਸ ਬਾਰੇ ਅੱਜ ਭਰਪੂਰ ਯਤਨ ਵੀ ਹੋਏ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਪੰਜ ਪਿਆਰਿਆਂ ਨਾਲ ਬੈਠਕ ਦੀ ਚਰਚਾ ਵੀ ਉੱਭਰੀ ਪਰ ਆਪਣੀਆਂ ਸੇਵਾਵਾਂ ਦੀ ਰਸਮੀ ਬਹਾਲੀ ਬਾਰੇ ਪੁਸ਼ਟੀ ਕਰਦਿਆਂ ਪੰਜ ਪਿਆਰਿਆਂ ‘ਚੋਂ ਇਕ ਸਿੰਘ ਨੇ ਅਜਿਹੀ ਬੈਠਕ ਨੂੰ ਮੁਕੰਮਲ ਨਕਾਰ ਕੇ ਸਪੱਸ਼ਟ ਕੀਤਾ ਕਿ ਉਹ ਗੁਰੂ ਸਾਹਮਣੇ ਕੀਤੇ ਅਹਿਦ ਨਾਲ ਸਮਝੌਤਾ ਨਹੀਂ ਕਰ ਸਕਦੇ ਅਤੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਆਦੇਸ਼ਾਂ ਦੀ ਪੂਰਤੀ ਬਾਰੇ ਉਨ੍ਹਾਂ ਨੂੰ ਭਰਪੂਰ ਆਸ ਹੈ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖ਼ਬਰ ਅਨੁਸਾਰ ਇਸ ਦੌਰਾਨ ਹੀ ਪੰਜ ਪਿਆਰਿਆਂ ਦੇ ਨਾ ਮੰਨਣ ਦੀ ਸੂਰਤ ‘ਚ ਨਵੇਂ ਜਥੇਦਾਰਾਂ ਦੀ ਨਿਯੁੱਕਤੀ ਸਬੰਧੀ ਵੀ ਵਿਚਾਰ ਵਟਾਂਦਰੇ ਉਭਰਨ ਦੀਆਂ ਕੰਨਸੋਆ ਹਨ। ਸੂਤਰਾਂ ਅਨੁਸਾਰ ਪ੍ਰਧਾਨ ਸ਼੍ਰੋਮਣੀ ਕਮੇਟੀ ਜੋ ਅੰਦਰਖਾਤੇ ਖੁਦ ਸਿੰਘ ਸਾਹਿਬਾਨ ਦੀ ਸੇਵਾ ਮੁਕਤੀ ਦੇ ਹਾਮੀ ਦੱਸੇ ਜਾਂਦੇ ਹਨ, ਨੇ ਅੱਜ ਸਰਕਾਰ ਤੇ ਆਪਣੇ ਨੇੜਲੇ ਅਧਿਕਾਰੀਆਂ ਨਾਲ ਇਸ ਮੁੱਦੇ ‘ਤੇ ਗੁਪਤ ਚਰਚਾ ਕੀਤੀ।

ਇਸ ਮਗਰੋਂ ਉਨ੍ਹਾਂ ਵੱਲੋਂ ਦਮਦਮੀ ਟਕਸਾਲ ਦੇ ਮੁਖ ਦਫ਼ਤਰ ਮਹਿਤਾ ਵਿਖੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨਾਲ ਗੁਪਤ ਮੀਟਿੰਗ ਕੀਤੀ ਗਈ। ਸੂਤਰਾਂ ਅਨੁਸਾਰ ਇਸ ਮੀਟਿੰਗ ਦਾ ਏਜੰਡਾ ਨਵੇਂ ਜਥੇਦਾਰ ਲਗਾਉਣ ਦੀ ਸਥਿਤੀ ‘ਚ ਉਭਰਨ ਵਾਲੇ ਨਾਵਾਂ ‘ਤੇ ਚਰਚਾ ਕਰਨਾ ਸੀ।

ਜਾਣਕਾਰੀ ਅਨੁਸਾਰ ਸੰਤ ਸਮਾਜ ਉਭਰਨ ਵਾਲੀਆਂ ਨਵੀਆਂ ਪ੍ਰਸਥਿਤੀਆਂ ‘ਚ ਸਿੱਧਾ ਆਪਣਾ ਹੱਥ ਟਿਕਾਣੇ ਰੱਖਣਾ ਚਾਹੁੰਦਾ ਹੈ ਅਤੇ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੂੰ ਸਿੱਧੇ ਰੂਪ ‘ਚ ਜਥੇਦਾਰ ਬਣਾਉਣ ਦੀਆਂ ਸੰਭਾਵਨਾਵਾਂ ਵੀ ਵੇਖੀਆਂ ਜਾ ਰਹੀਆਂ ਹਨ। ਇਸ ਸਬੰਧੀ ਦਮਦਮੀ ਟਕਸਾਲ ਵੱਲੋਂ ਗੁਪਤ ਬੈਠਕ ਦੀ ਪੁਸ਼ਟੀ ਤਾਂ ਕੀਤੀ ਗਈ ਪਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: