Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਤਿਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁਕੀ ਸੌਂਹ

ਨਿਤਿਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁਕੀ ਸੌਂਹ

ਪਟਨਾ: ਪਟਨਾ ਦੇ ਗਾਂਧੀ ਮੈਦਾਨ ਵਿੱਚ ਹਜਾਰਾਂ ਸਮਰਥਕਾਂ ਦੇ ਸਾਹਮਣੇ ਅੱਜ ਨਿਤਿਸ਼ ਕੁਮਾਰ ਵੱਲੋਂ ਪੰਜਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੌਂਹ ਚੁੱਕੀ ਗਈ।ਇਸ ਵਾਰ ਲਗਾਤਾਰ ਤੀਜੀ ਵਾਰ ਨਿਤਿਸ਼ ਕੁਮਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ।

ਨਿਤਿਸ਼ ਕੁਮਾਰ ਮੁੱਖ ਮੰਤਰੀ ਵਜੋਂ ਸੌਂਹ ਚੁੱਕਦੇ ਹੋਏ
ਨਿਤਿਸ਼ ਕੁਮਾਰ ਮੁੱਖ ਮੰਤਰੀ ਵਜੋਂ ਸੌਂਹ ਚੁੱਕਦੇ ਹੋਏ

2000 ਤੋਂ ਵੱਧ ਸੁਰੱਖਿਆ ਕਰਮੀਆਂ ਦੀ ਨਿਗਰਾਨੀ ਵਿੱਚ ਪਟਨਾ ਦੇ ਗਾਂਧੀ ਮੈਦਾਨ ਵਿੱਚ ਹੋਏ ਇਸ ਸਮਾਗਮ ਵਿੱਚ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਵੱਲੋਂ ਨਿਤਿਸ਼ ਕੁਮਾਰ ਅਤੇ ਉਨ੍ਹਾਂ ਦੇ ਨਾਲ ਮੰਤਰੀ ਮੰਡਲ ਵਿੱਚ ਸ਼ਾਮਿਲ ਸਾਥੀਆਂ ਨੂੰ ਸੌਂਹ ਚੁਕਵਾਈ ਗਈ।

ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਤੇਜਸ਼ਵੀ ਯਾਦਵ ਸੌਂਹ ਚੁੱਕਦੇ ਹੋਏ
ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਤੇਜਸ਼ਵੀ ਯਾਦਵ ਸੌਂਹ ਚੁੱਕਦੇ ਹੋਏ

ਨਿਤਿਸ਼ ਕੁਮਾਰ ਦੇ ਨਾਲ ਸੌਂਹ ਚੁੱਕਣ ਵਾਲਿਆਂ ਵਿੱਚ ਲਾਲੂ ਪ੍ਰਸ਼ਾਦ ਯਾਦਵ ਦੇ ਦੋ ਪੁੱਤਰ, ਤੇਜਸ਼ਵੀ ਯਾਦਵ ਅਤੇ ਤੇਜ ਪ੍ਰਤਾਪ ਯਾਦਵ ਵੀ ਸ਼ਾਮਿਲ ਸਨ।ਲਾਲੂ ਪ੍ਰਸ਼ਾਦ ਯਾਦਵ ਦੇ ਸਭ ਤੋਂ ਛੋਟੇ ਪੁੱਤਰ ਤੇਜਸ਼ਵੀ ਯਾਦਵ ਬਿਹਾਰ ਦੇ ਉੱਪ ਮੁੱਖ ਮੰਤਰੀ ਹੋ ਸਕਦੇ ਹਨ।

ਇਸ ਸੌਂਹ ਚੁੱਕ ਸਮਾਗਮ ਵਿੱਚ ਭਾਰਤ ਦੇ ਵੱਖ ਵੱਖ ਹਿਸਿਆਂ ਵਿਚੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।ਸਮਾਗਮ ਵਿੱਚ ਭਾਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਨਹੀਂ ਹੋਏ ਪਰ ਕੇਂਦਰੀ ਮੰਤਰੀ ਵੈਣਕਯਾ ਨਾਇਡੂ ਸ਼ਾਮਿਲ ਹੋਏ।ਇਸ ਤੋਂ ਇਲਾਵਾ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ, ਭਾਜਪਾ ਦੇ ਆਗੂ ਸੁਸ਼ੀਲ ਮੋਦੀ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੂਲਾ ਅਤੇ ਓਮਰ ਅਬਦੂਲਾ ਵੀ ਇਸ ਸੌਂਹ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਵਲੋਂ ਕੱਲ੍ਹ ਜਲੰਧਰ ਪ੍ਰੈਸ ਕਲੱਬ ਵਿਖੇ ਪ੍ਰੈਸ ਮਿਲਣੀ ਕਰ ਕੇ ਪੀ ਟੀ ਸੀ ਚੈਨਲ ਵੱਲੋ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਤੇ ਹੁਕਮਨਾਮਾ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀ.ਟੀ.ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਹੁਕਮਨਾਮਾ ਸਾਹਿਬ ਦੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਸੰਬੰਧੀ ਦਸਤਾਵੇਜ ਭੇਜਣ ਦੇ ਆਦੇਸ਼
ਨਾਗਰਿਕਤਾ ਕਾਨੂੰਨ ਦੇ ਵਿਰੁੱਧ ਵਿਖਾਵਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਸ਼ਹਿਰ ਦੇ ਜਿਨ੍ਹਾਂ ਵਿਅਕਤੀਆਂ ਨੂੰ ਪੁਲਿਸ ਨੇ ਅਮਨ ਭੰਗ ਕਰਨ ਦੇ ਦੋਸ਼ ਹੇਠ ਨੋਟਿਸ ਭੇਜੇ ਹਨ ਉਨ੍ਹਾਂ ਵਿੱਚ ਸ਼ਹਿਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: