Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਜਬ ਇਹ ਖੁਲਾਸਾ ਹੈ; ਇਨਸਾਫ ਤਾਂ ਇੱਥੇ ਬਸ ਇੱਕ ਤਮਾਸ਼ਾ ਹੈ

ਅਜਬ ਇਹ ਖੁਲਾਸਾ ਹੈ; ਇਨਸਾਫ ਤਾਂ ਇੱਥੇ ਬਸ ਇੱਕ ਤਮਾਸ਼ਾ ਹੈ

ਨਵੀਂ ਦਿੱਲੀ (ਦਸੰਬਰ 2, 2009): ਅਦਾਲਤੀ ਇਤਿਹਾਸ ਵਿੱਚ ਅਜਿਹਾ ਤਮਾਸ਼ਾ ਸ਼ਇਦ ਹੀ ਕਦੇ ਦੇਖਿਆ ਗਿਆ ਹੋਵੇ ਕਿ ਜਿਸ ਜਾਂਚ ਏਜੰਸੀ ਨੂੰ ਦੋਸ਼ੀ ਵਿਰੁੱਧ ਸਬੂਤ ਇੱਕਤਰ ਕਰਕੇ ਉਸ ਨੂੰ ਸਜਾ ਅਤੇ ਹਜ਼ਾਰਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਜਿੰਮੇਵਾਰ ਬਣਾਇਆ ਗਿਆ ਹੋਵੇ ਉਹ ਦੋਸ਼ੀ ਨੂੰ ਬਰੀ ਕਰਵਾਉਣ ਲਈ ਸਬੂਤ ਇਕੱਠੇ ਕਰੇ। ਇਹ ਤਮਾਸ਼ਾ ਅੱਜ ਕਲ ਦਿੱਲੀ ਦੀ ਇੱਕ ਅਦਾਲਤ ਵਿੱਚ ਚੱਲ ਰਿਹਾ ਹੈ ਜਿੱਥੇ ਭਾਰਤ ਦੀ ‘ਨਿਰਪੱਖ’ ਜਾਂਚ ਏਜੰਸੀ ਸੀ. ਬੀ. ਆਈ ਸਿੱਖ ਕਤਲੇਆਮ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਬੇਦੋਸ਼ ਸਾਬਿਤ ਕਰਨ ਲਈ ਬਹਿਸ ਕਰ ਰਹੀ ਹੈ। ਵਧੀਕ ਮੁੱਖ ਮੈਟਰੋਪਾਲੀਟਲ ਮੈਜਿਸਟ੍ਰੇਟ ਰਕੇਸ਼ ਪੰਡਤ ਦੀ ਅਦਾਲਤ ਵਿੱਚ ਅੱਜ ਸੀ. ਬੀ. ਆਈ ਨੇ ਅੱਜ ਕੁਝ ਵੀਡੀਓ ਲੈਪਟਾਪ ਉੱਤੇ ਚਲਾਏ ਜਿਨ੍ਹਾਂ ਵਿੱਚ ਸਿੱਖ ਕਤਲੇਆਮ ਦੇ ਮਰਹੂਮ ਗਵਾਹ ਸਿਰਦਾਰ ਸੁਰਿੰਦਰ ਸਿੰਘ ਦੇ ਕਥਿਤ ਬਿਆਨ ਹਨ ਜਿਨ੍ਹਾਂ ਤੋਂ ਸੀ. ਬੀ. ਆਈ ਇਹ ਦਾਅਵਾ ਕਰਦੀ ਹੈ ਕਿ ਜਗਦੀਸ਼ ਟਾਈਟਲਰ ਸਿੱਖ ਕਤਲੇਆਮ ਲਈ ਦੋਸ਼ੀ ਨਹੀਂ ਹੈ। ਜ਼ਿਕਰਯੋਗ ਹੈ ਕਿ ਇਹ ਸੀਡੀਆਂ ਭਾਰਤੀ ਜਾਂਚ ਏਜੰਸੀ ਨੂੰ ਖੁਦ ਦੋਸ਼ੀ ਜਗਦੀਸ਼ ਟਾਈਟਲਰ ਨੇ ਦਿੱਤੀਆਂ ਹਨ।

ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੇ 25 ਸਾਲਾਂ ਬਾਅਦ ਸੀ. ਬੀ. ਆਈ ਦਾ ਇਹ ਅਜਬ ਖੁਲਾਸਾ ਹੈ ਅਤੇ ਇੰਝ ਲਗਦਾ ਹੈ ਕਿ ਇਸ ਮੁਲਕ ਵਿੱਚ ਇਨਸਾਫ ਤਾਂ ਬਸ ਇੱਕ ਤਮਾਸ਼ਾ ਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਕਤਲੇਆਮ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ 'ਤੇ ਸਵਾਲ ਉਠਾਉਣ ਕੈਪਟਨ ਨੇ ਕਿਹਾ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖੀ ਨਾਲ ਪੰਜ ਸਦੀਆਂ ਪੁਰਾਣਾ ਵੈਰ ਕੱਢਣ ਵਾਲੇ ਜਾਣ ਬੁੱਝ ਦੀ ਨਸਲਕੁਸ਼ੀ ਦਾ ਹਿਸਾਬ ਦੇਣ
ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ
ਮੀਆਂ ਮਾਰ ਅੰਦਰ ਰੋਹਿੰਗੀਆਂ ਮੁਸਲਮਾਨਾਂ ਦੀ ਕੀਤੀ ਜਾ ਰਹੀ ਕੁੱਲ ਨਾਸ਼ ਨੇ ਇੱਕ ਵਾਰ ਫਿਰ 1947, 1984, 2002 ਚੇਤੇ ਕਰਾ ਦਿੱਤੇ ਹਨ। ਲੱਗਭੱਗ 4 ਲੱਖ 21 ਹਜਾਰ ਲੋਕ ਹਿਜਰਤ ਕਰਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: