Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਤੋਂ 18 ਜਨਵਰੀ ਤਕ

ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਤੋਂ 18 ਜਨਵਰੀ ਤਕ

ਚੰਡੀਗੜ੍ਹ: ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਜਾਵੇਗਾ। ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਕਰ ਦਿੱਤਾ ਸੀ ਅਤੇ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੋਣ ਵਾਲੇ ਦਿਨ ਹੀ ਚੋਣ ਕਮਿਸ਼ਨ ਦੀ ਪੂਰੀ ਟੀਮ ਵਿਧਾਨ ਸਭਾ ਤੇ ਉਪ ਚੋਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਤੋਂ ਦੋ ਰੋਜ਼ਾ ਦੌਰੇ ’ਤੇ ਚੰਡੀਗੜ੍ਹ ਪਹੁੰਚ ਰਹੀ ਹੈ। ਉਮੀਦਵਾਰਾਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਅੱਜ ਤੋਂ ਸਬੰਧਤ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਸ਼ੁਰੂ ਹੋਵੇਗਾ, ਜੋ 18 ਜਨਵਰੀ ਤਕ ਜਾਰੀ ਰਹੇਗਾ। 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਰਿਟਰਨਿੰਗ ਅਫ਼ਸਰਾਂ ਵੱਲੋਂ 21 ਜਨਵਰੀ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਤੇ ਅੰਮ੍ਰਿਤਸਰ ਦੀ ਜ਼ਿਮਨੀ ਚੋਣ ਲਈ ਵੋਟਾਂ 4 ਫਰਵਰੀ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤਕ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ 11 ਮਾਰਚ ਨੂੰ ਕੀਤਾ ਜਾਵੇਗਾ।

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM); ਪ੍ਰਤੀਕਾਤਮਕ ਤਸਵੀਰ
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM); ਪ੍ਰਤੀਕਾਤਮਕ ਤਸਵੀਰ

ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚ ਤਿਕੋਣਾ ਮੁਕਾਬਲਾ ਮਿਲਣ ਦੇ ਆਸਾਰ ਹਨ। ਬਸਪਾ, ਆਪਣਾ ਪੰਜਾਬ ਪਾਰਟੀ, ‘ਆਪ’ ਦੇ ਬਾਗ਼ੀ ਸੰਸਦ ਮੈਂਬਰ ਧਰਮਵੀਰ ਗਾਂਧੀ ਦੀ ਅਗਵਾਈ ਹੇਠਲੇ ਫਰੰਟ, ਖੱਬੇ ਫਰੰਟ ਸਮੇਤ ਦਰਜਨ ਤੋਂ ਵੱਧ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਨੇ ਪਹਿਲ ਕਰਦਿਆਂ ਸਮੁੱਚੇ 117 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ 93 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਪਾਰਟੀ ਵੱਲੋਂ ਸਿਰਫ਼ ਇੱਕੋ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨਾ ਰਹਿੰਦਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਜਲਦ ਹੀ 23 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਕਾਂਗਰਸ ਨੇ ਵੀ ਅਜੇ 39 ਉਮੀਦਵਾਰਾਂ ਦਾ ਫ਼ੈਸਲਾ ਕਰਨਾ ਹੈ। ਤ੍ਰਿਣਮੂਲ ਕਾਂਗਰਸ, ਧਰਮਵੀਰ ਗਾਂਧੀ ਦੇ ਫਰੰਟ, ਬਸਪਾ, ਖੱਬੀਆਂ ਪਾਰਟੀਆਂ, ਆਪਣਾ ਪੰਜਾਬ ਪਾਰਟੀ ਸਮੇਤ ਹੋਰ ਕਈ ਪਾਰਟੀਆਂ ਨੇ ਵੀ ਕੁੱਝ ਹਲਕਿਆਂ ਤੋਂ ਉਮੀਦਵਾਰ ਐਲਾਨੇ ਹਨ।

ਅੰਮ੍ਰਿਤਸਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਮਿਆਦ 11 ਜਨਵਰੀ ਤੋਂ 18 ਜਨਵਰੀ ਹੀ ਮਿੱਥੀ ਗਈ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Nomination process for Punjab Vidhan sabha and Amritsar Parliamentary Constituency bye-election to start from today …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: