Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਕੋਕਾ ਖ਼ਿਲਾਫ਼ 60 ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ

ਪਕੋਕਾ ਖ਼ਿਲਾਫ਼ 60 ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜਾਬ ਦੀਆਂ ਕਰੀਬ 60 ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸਹੌਰ, ਹਮੀਦੀ, ਮਾਂਗੇਵਾਲ, ਕੁਰੜ ਅਤੇ ਰਾਏਸਰ ਵਿੱਚ ਨੁੱਕੜ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਪੰਜਾਬ ਸਰਕਾਰ ‘ਪਕੋਕਾ’ ਲਾਗੂ ਕਰਕੇ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਰਾਹ ਰੋਕਣਾ ਚਾਹੁੰਦੀ ਹੈ।

ਹਮੀਦੀ ਵਿੱਚ ‘ਪਕੋਕਾ’ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਕਿਸਾਨ ਆਗੂ ਜਗਰਾਜ ਹਰਦਾਸਪੁਰਾ,ਬਲਵੰਤ ਉੱਪਲੀ, ਗੁਰਦੇਵ ਮਾਂਗੇਵਾਲ ਅਤੇ ਜਗਸੀਰ ਜੱਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤੇ ਜਾਣਗੇ।ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਜਿਹੇ ਕਾਨੂੰਨ ਲਾਗੂ ਕਰਕੇ ਉੱਠ ਰਹੀ ਲੋਕ ਲਹਿਰ ਨੂੰ ਦਬਾਉਣਾ ਚਾਹੁੰਦੀ ਹੈ।

ਪੀ. ਡਬਲਿਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਵੀ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ‘ਪਕੋਕਾ’ ਦਾ ਵਿਰੋਧ ਕੀਤਾ ਗਿਆ।ਉਨ੍ਹਾਂ ਮੰਗ ਕੀਤੀ ਕਿ ਪਕੋਕਾ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ ਪਹਿਲਾਂ ਫ਼ਸਲਾਂ ਖਿੱਤੇ ਦੇ ਮੌਸਮ ਅਨੁਸਾਰ ਲਗਾਈਆਂ ਜਾਂਦੀਆਂ ਸਨ। ਫ਼ਸਲਾਂ ਲਈ ਪਾਣੀ ਜਾਂ ਤਾਂ ਖੂਹਾਂ ਤੋਂ ਲਿਆ ਜਾਂਦਾ ਸੀ, ਜਾਂ ਬਰਸਾਤਾਂ 'ਤੇ ਨਿਰਭਰਤਾ ਹੁੰਦੀ ਸੀ। ਜਦ ਕਿ ਪਿਛਲੀ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਵੱਲੋਂ ਬਿਂਤੇ ਦਿਨੀਂ ਮੋਟਰਾਂ ’ਤੇ ਮੀਟਰ ਲਗਾਉਣ ਦੇ ਲਏ ਫ਼ੈਸਲੇ ਨੂੰ ਕਿਸਾਨ ਮਾਰੂ ਦੱਸਦਿਆਂ ਸੜਕਾਂ ’ਤੇ ਆਉਣ ਦੀ ਚਿਤਾਵਨੀ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਤੀਜੇ ਦਿਨ ਪੀੜਤ ਪਰਿਵਾਰਾਂ ਦੇ ਹੱਥਾਂ ਵਿੱਚ ਚੁੱਕੀਆਂ ਖੁਦਕੁਸ਼ੀ ਕਰ ਗਏ ਕਿਸਾਨਾਂ ਦੀਆਂ ਤਸਵੀਰਾਂ ਪੰਜਾਬ ਦੇ ਕਿਸਾਨੀ ਸੰਕਟ ਦੀ ਤਸਵੀਰ ਖੁਦ ਬਿਆਨ
ਔਕਸਫੋਰਡ ਯੂਨੀਵਰਸਿਟੀ ਕਾਲਜ ਨੇ ਆਂਗ ਸਾਂ ਸੂ ਕੀ ਦੀ ਪੇਂਟਿੰਗ ਆਪਣੇ ਮੁੱਖ ਦੁਆਰ ਤੋਂ ਹਟਾ ਦਿੱਤੀ ਹੈ। ਰੋਹਿੰਗਿਆ ਮੁਸਲਮਾਨਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਕਾਰਨ ਮਿਆਂਮਾਰ ਆਗੂ ਦੀ ਹੋ ਰਹੀ ਆਲੋਚਨਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: