Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜ ਪਿਆਰੇ ਬੁਲਾਏ ਜਾ ਰਹੇ ਸਰਬੱਤ ਖਾਲਸਾ ਸਮਾਗਮ ਨਾਲ ਸਹਿਮਤ ਨਹੀ

ਪੰਜ ਪਿਆਰੇ ਬੁਲਾਏ ਜਾ ਰਹੇ ਸਰਬੱਤ ਖਾਲਸਾ ਸਮਾਗਮ ਨਾਲ ਸਹਿਮਤ ਨਹੀ

ਅੰਮਿ੍ਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਪੰਥਕ ਧਿਰਾਂ ਵੱਲੋਂ 10 ਨਵੰਬਰ 2016 ਨੂੰ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿੱਚ ਸੱਦੇ ਸਰਬੱਤ ਖਾਲਸਾ ਦੇ ਸਮਾਗਮ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਅਸਹਿਮਤੀ ਜ਼ਾਹਿਰ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਸਪੱਸ਼ਟ ਕੀਤਾ ਕਿ ਉਹ ਕੁਝ ਜਥੇਬੰਦੀਆਂ ਵੱਲੋਂ ਨਵੰਬਰ-2016 ‘ਚ ਬੁਲਾਏ ਜਾਣ ਵਾਲੇ ਸਰਬੱਤ ਖ਼ਾਲਸਾ ਦੇ ਨਾਲ ਸਹਿਮਤ ਨਹੀਂ ਹਨ ।

ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)
ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)

ਪੰਜ ਪਿਆਰਿਆਂ ‘ਚ ਭਾਈ ਮੇਜ਼ਰ ਸਿੰਘ, ਭਾਈ ਮੰਗਲ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਵੱਲੋਂ ਕੀਤੀ ਇਕੱਤਰਤਾ ਤੋਂ ਬਾਅਦ ਇਕ ਬਿਆਨ ਰਾਹੀਂ ਦੱਸਿਆ ਕਿ ਬੈਠਕ ‘ਚ ਮੌਜੂਦਾ ਪੰਥਕ ਹਾਲਾਤ ਅਤੇ ਬੀਤੇ ਦਿਨ ਕੁਝ ਅਖ਼ਬਾਰਾਂ ‘ਚ ਨਵੰਬਰ-2016 ਨੂੰ ਕੁਝ ਜਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖ਼ਾਲਸਾ ਨੂੰ ਸਮਰਥਨ ਕੀਤੇ ਜਾਣ ਸਬੰਧੀ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲਿਆ ਗਿਆ ਹੈ, ਉਨ੍ਹਾਂ ਇਨ੍ਹਾਂ ਖ਼ਬਰਾਂ ਨੂੰ ਮਨਘੜ੍ਹਤ ਦੱਸਿਆ ਹੈ ।

ਉਨ੍ਹਾਂ ਕਿਹਾ ਕਿ ਉਹ ਪੰਥਕ ਮਸਲਿਆਂ ਨੂੰ ਗੁਰਮਤਿ ਦੀ ਰੌਸ਼ਨੀ ‘ਚ ਗੱਲਬਾਤ ਰਾਹੀਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਦੇ ਇਛੁੱਕ ਹਨ ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਦਰਪੇਸ਼ ਪੰਥਕ ਮਸਲਿਆਂ ਦਾ ਹੱਲ ਕਰਨ ਲਈ ਸਰਬੱਤ ਖਾਲਸਾ ਹੀ ਇਕ ਆਖਰੀ ਆਸ ਹੈ ਪਰ ਸਮੁੱਚਾ ਪੰਥ ਇਕਮੁੱਠ ਹੋ ਕੇ ਸਾਰੀਆਂ ਜਥੇਬੰਦੀਆਂ, ਟਕਸਾਲਾਂ, ਸਿੰਘ ਸਭਾਵਾਂ ਅਤੇ ਨਿਹੰਗ ਜਥੇਬੰਦੀਆਂ ਆਪਸ ‘ਚ ਰਲਕੇ ਸਰਬੱਤ ਖ਼ਾਲਸਾ ਦਾ ਵਿਧੀ ਵਿਧਾਨ ਤਿਆਰ ਕਰਕੇ ਇਸ ਨੂੰ ਪੰਥਕ ਇਕੱਠ ‘ਚ ਪ੍ਰਵਾਨ ਕਰਨ ਤਾਂ ਅਗਲੇ ਸਰਬੱਤ ਖ਼ਾਲਸਾ ਬਾਰੇ ਐਲਾਨ ਹੋਵੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਤਰਲੋਕ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਨੇ ਤਾਂ ਬੇਅਦਬੀ
ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਅਤੇ ਕਾਰਜਕਰਤਾਵਾਂ ਦੀ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੇ ਬਾਵਜੂਦ ਵੀ ਸਰਕਾਰ "ਸਰਬੱਤ ਖ਼ਾਲਸਾ" ਦੇ
ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ 8 ਦਸੰਬਰ ਦੇ ਇਕੱਠ ਲਈ ਪ੍ਰਬੰਧਕਾਂ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਨੇ
8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਹ ਕਹੇ ਜਾਣ 'ਤੇ ਕਿ ਇਕੱਠ ਲਈ ਇਜਾਜ਼ਤ ਬਠਿੰਡਾ ਦੇ ਡਿਪਟੀ ਕਮਿਸ਼ਨਰ ਕੋਲੋਂ ਇਜਾਜ਼ਤ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: