Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਥਕ ਸੇਵਾ ਦਲ ਨੇ ਬਾਦਲ ਅਤੇ ਸਰਨਾ ਦਲ ਨੂੰ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਘੇਰਿਆ

ਪੰਥਕ ਸੇਵਾ ਦਲ ਨੇ ਬਾਦਲ ਅਤੇ ਸਰਨਾ ਦਲ ਨੂੰ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਘੇਰਿਆ

ਨਵੀਂ ਦਿੱਲੀ: ਜਿਵੇਂ-ਜਿਵੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ-ਉਵੇਂ ਹੀ ਇਹਨਾਂ ਚੋਣਾਂ ’ਚ ਖੜੇ ਉਮੀਦਵਾਰਾਂ ਵੱਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈ ਹਨ। ਅੱਜ ਇਸੇ ਕੜੀ ਵਜੋਂ ਵਾਰਡ ਨੰਬਰ 36 ਸਫ਼ਦਰਜੰਗ ਇਕਲੈਵ ਤੋਂ ਪੰਥਕ ਸੇਵਾ ਦਲ (ਰਜਿ:) ਦੇ ਉਮੀਦਵਾਰ ਕਰਤਾਰ ਸਿੰਘ ਕੋਛੜ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਹਲਕੇ ਦੇ ਹਾਊਸ ਖਾਸ ਇਕਲੈਵ, ਪਦਵੀ ਇਕਲੇਵ ਅਤੇ ਐਮ.ਫੇਅਰ ਗਾਰਡਨ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।

ਪੰਥਕ ਸੇਵਾ ਦਲ ਦੇ ਆਗੂ ਪ੍ਰੈਸ ਕਾਨਫਰੰਸ ਦੌਰਾਨ
ਪੰਥਕ ਸੇਵਾ ਦਲ ਦੇ ਆਗੂ ਪ੍ਰੈਸ ਕਾਨਫਰੰਸ ਦੌਰਾਨ

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਥਕ ਸੇਵਾ ਦਲ ਦੇ ਕਾਰਜਕਾਲ ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਨੂੰ ਦੱਸਦਿਆਂ ਕਿਹਾ ਕਿ ਪੰਥਕ ਸੇਵਾ ਦਲ ਨਿਰੋਲ ਗੁਰਸਿੱਖਾਂ ਦੀ ਪਾਰਟੀ ਹੈ ਜਿਸ ਦੇ ਸਾਰੇ ਹੀ ਉਮੀਦਵਾਰ ਸੇਵਾ ਭਾਵਨਾ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਦਲ ਦਲ ਵੱਲੋਂ ਆਪਣੇ ਸੇਵਾ ਕਾਲ ਦੌਰਾਨ ਸਿੱਖਾਂ ਲਈ ਕੁਝ ਨਹੀਂ ਕੀਤਾ ਗਿਆ ਸਿਰਫ਼ ਆਪਣੀ ਜੇਬ੍ਹਾਂ ਹੀ ਭਰੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਦਲ ਅਤੇ ਸਰਨਾ ਦਲ ਵੱਲੋਂ “ਤੂੰ ਉਤਰ ਮੈਂ ਚੜ੍ਹਾ” ਵਾਲੀ ਖੇਡ ਖੇਡੀ ਜਾਂਦੀ ਸੀ ਪਰ ਹੁਣ ਪੰਥਕ ਸੇਵਾ ਦਲ ਦੇ ਆਉਣ ਨਾਲ ਇਹਨਾਂ ਦੀ ਇਹ ਖੇਡ ਖ਼ਤਮ ਹੋ ਚੁੱਕੀ ਹੈ ਅਤੇ ਸੰਗਤ ਨੇ ਇਨ੍ਹਾਂ ਨੂੰ ਵੱਡੀ ਲੀਡ ਨਾਲ ਹਰਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਪ੍ਰਬੰਧਕੀ ਕਮੇਟੀ ’ਤੇ ਕਾਬਜ਼ ਬਾਦਲ ਦਲ ਦੀਆਂ ਨਾਕਾਮੀਆਂ ਕਾਰਨ ਅੱਜ ਪ੍ਰਬੰਧਕੀ ਕਮੇਟੀ ਅਧੀਨ ਚੱਲਣ ਵਾਲੇ ਸਕੂਲ ਬੰਦ ਹੋਣ ਦੀ ਕਗਾਰ ’ਤੇ ਹਨ।

ਅੰਤ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਉਣ ਵਾਲੀ 26 ਫਰਵਰੀ ਨੂੰ ਚੋਣ ਨਿਸ਼ਾਨ ਕਿਸਾਨ ਡਰਾਈਵਿੰਗ ਟਰੈਕਟਰ ’ਤੇ ਮੋਹਰ ਲਗਾ ਕੇ ਕਾਮਯਾਬ ਕਰੋ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਜੇ.ਐਸ. ਮਾਰਵਾ, ਪ੍ਰੇਮ ਸਿੰਘ, ਬਲਵੀਰ ਸਿੰਘ, ਕੁਲਜੀਤ ਸਿੰਘ, ਹਰਵਿੰਦਰ ਸਿੰਘ, ਸਿਮਰਨਜੀਤ ਕੌਰ, ਪਰਮਜੀਤ ਕੌਰ, ਰਣਜੀਤ ਕੌਰ ਆਦਿ ਵੀ ਹਾਜ਼ਰ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Panthak Seva Dal attacks SAD ( Badal) and Sarna over Corruption in DSGMC Institutes …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: