Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਦੇ ਅਰਦਾਸੀਏ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਦੇਣ ਤੋਂ ਨਾਂਹ ਕੀਤੀ

ਦਰਬਾਰ ਸਾਹਿਬ ਦੇ ਅਰਦਾਸੀਏ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਦੇਣ ਤੋਂ ਨਾਂਹ ਕੀਤੀ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਦਰਬਾਰ ਸਾਹਿਬ ਦੇ ਅਰਦਾਸੀਏ ਸਿੰਘ ਨੇ ਸਿਰੋਪਾ ਦੇਣ ਤੋਂ ਨਾਂਹ ਕਰ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰ ਭਾਈ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਨ ਤੋਂ ਨਾਂਹ ਕਰ ਦਿੱਤੀ। ਇਹ ਖ਼ਬਰ ਨੂੰ ਸੂਤਰਾਂ ਵਲੋਂ ਤਸਦੀਕ ਕੀਤਾ ਗਿਆ ਅਤੇ ਇਹ ਏ.ਬੀ.ਪੀ. ਸਾਂਝਾ ਵਿਚ ਵੀ ਪ੍ਰਕਾਸ਼ਿਤ ਹੋ ਚੁਕੀ ਹੈ। ਸਿੱਖ ਸਿਆਸਤ ਨਿਊਜ਼ ਨੇ ਭਾਈ ਬਲਬੀਰ ਸਿੰਘ ਨਾਲ ਸਿੱਧਾ ਰਾਬਤਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਫਾਈਲ ਫੋਟੋ
ਫਾਈਲ ਫੋਟੋ

ਭਾਈ ਬਲਬੀਰ ਸਿੰਘ ਨੇ ਪਹਿਲਾਂ ਵੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਸਿਰੋਪਾ ਦੇਣ ਤੋਂ ਨਾਂਹ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਸਿਰੋਪਾ ਇਕ ਤਰ੍ਹਾਂ ਦਾ ਅਸ਼ੀਰਵਾਦ ਹੈ ਅਤੇ ਮਾਣ ਦਾ ਚਿੰਨ੍ਹ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਤੋਂ ਬਾਅਦ ਬਹੁਤ ਅਲੋਚਨਾ ਦਾ ਸਾਹਮਣਾ ਕਰਨਾ ਪਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: