Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Parwinder Singh Jhota

ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ

ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ

ਮਾਨਸਾ – ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਮ੍ਰਿਤਕ ਦੇਹ ਭਲਕੇ ਸਵੇਰੇ ਮਾਨਸਾ ਲਿਆਂਦੀ ਜਾਵੇਗੀ।

Bhai Parvinder Singh Jhota
ਭਾਈ ਪਰਵਿੰਦਰ ਸਿੰਘ ਝੋਟਾ

ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਹਰ ਨੌਜਵਾਨ ਦੀ ਹੈ। ਦੀਵਾਲੀ ਦੀ ਖੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦਿੱਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕੱਲ ਨਹੀਂ ਹੋ ਸਕਿਆ।
ਸ. ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ 5 ਘੰਟੇ ਚੱਲੀ ਮੀਟਿੰਗ ਵਿੱਚ ਲੱਖਾ ਸਿਧਾਣਾ ਤੇ
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ 5 ਨਵੰਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਦਵਾਈਆਂ ਦੀ ਦੁਕਾਨ ਢਾਹੇ ਜਾਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: