Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀਰ ਮੁਹੰਮਦ ਦੀ ਜਥੇਬੰਦੀ ਐਲ ਕੇ ਅਡਵਾਨੀ ਦੀ ਰਥ ਯਾਤਰਾ ਨੂੰ ਪੰਜਾਬ ਵਿਚ ਦਾਖਲ ਹੋਣ ਤੋਂ ਰੋਕੇਗੀ

ਪੀਰ ਮੁਹੰਮਦ ਦੀ ਜਥੇਬੰਦੀ ਐਲ ਕੇ ਅਡਵਾਨੀ ਦੀ ਰਥ ਯਾਤਰਾ ਨੂੰ ਪੰਜਾਬ ਵਿਚ ਦਾਖਲ ਹੋਣ ਤੋਂ ਰੋਕੇਗੀ

ਕਿਹਾ: “ਅਡਵਾਨੀ ਨੂੰ ਪੰਜਾਬ ਦੀ ਫਿਰਕੂ ਸਦਭਾਵਨਾ ਭੰਗ ਕਰਨ ਦੀ ਇਜ਼ਾਜਤ ਨਹੀਂ ਦੇਵਾਂਗੇ”

ਮੋਗਾ (14 ਅਕਤੂਬਰ 2011): ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਐਲਾਨ ਕੀਤਾ ਹੈ ਕਿ ਐਲ ਕੇ ਅਡਵਾਨੀ ਦੀ ਰਥ ਯਾਤਰਾ ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਯਾਤਰਾਵਾਂ ਦੌਰਾਨ ਧਾਰਮਿਕ ਘਟਗਿਣਤੀਆਂ ਦੇ ਖਿਲਾਫ ਹਿੰਸਾ ਭੜਕਾਉਣਾ ਤੇ ਫਿਰਕੂ ਹਿੰਸਾ ਫੈਲਾਉਣਾ ਅਡਵਾਨੀ ਦਾ ਇਤਿਹਾਸ ਰਿਹਾ ਹੈ।
ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਨੁਸਾਰ ਭਾਜਪਾ ਆਗੂ ਐਲ ਕੇ ਅਡਵਾਨੀ ਨੇ ਆਪਣੀ ਕਿਤਾਬ ‘ਮਾਈ ਕੰਟਰੀ ਮਾਈ ਲਾਈਫ’ ਵਿਚ ਬੜੇ ਮਾਣ ਨਾਲ ਇਸ ਗਲ ਨੂੰ ਮੰਨਿਆ ਹੈ ਕਿ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ’ਤੇ ਭਾਰਤ ਸਰਕਾਰ ਵਲੋਂ ਕੀਤੀ ਗਈ ਫੌਜੀ ਕਾਰਵਾਈ ਵਿਚ ਉਸ ਦੀ ਹੱਥ ਸੀ। ਜੂਨ 1984 ਵਿਚ ਅਡਵਾਨੀ ਦੇ ਸਮਰਥਨ ਨਾਲ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੀ ਗਈ ਫੌਜੀ ਕਾਰਵਾਈ ਨਾਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਦਿੱਤਾ ਗਿਆ ਸੀ ਤੇ ਹਜ਼ਾਰਾਂ ਸਿਖ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਤੇ ਇਸ ਤੋਂ ਬਾਅਦ ਸਮੁਚੇ ਭਾਰਤ ਵਿਚ ਸਿਖਾਂ ਦੇ ਖਿਲਾਫ ਇਕ ਹਿੰਸਕ ਲਹਿਰ ਚਲ ਪਈ ਸੀ ਜੋ ਇਕ ਦਹਾਕੇ ਤੋਂ ਵੀ ਵਧ ਸਮਾਂ ਜਾਰੀ ਰਹੀ।
ਪੀਰ ਮੁਹੰਮਦ ਅਨੁਸਾਰ ਅਸੀ ਐਲ ਕੇ ਅਡਵਾਨੀ ਨੂੰ ਪੰਜਾਬ ਦੀ ਫਿਰਕੂ ਇਕਸੁਰਤਾ ਨੂੰ ਭੰਗ ਨਹੀਂ ਕਰਨ ਦਿਆਂਗੇ ਕਿਉਂਕਿ ਧਾਰਮਿਕ ਘਟਗਿਣਤੀਆਂ ਦੇ ਖਿਲਾਫ ਹਿੰਸਾ ਨੂੰ ਭੜਕਾਉਣਾ ਅਡਵਾਨੀ ਦਾ ਇਤਿਹਾਸ ਰਿਹਾ ਹੈ। 1992 ਵਿਚ ਅਡਵਾਨੀ ਦੀ ਰਥ ਯਾਤਰਾ ਬਾਬਰੀ ਮਸਜਿਦ ਢਾਹੁਣ ਦਾ ਕਾਰਨ ਬਣੀ ਸੀ ਤੇ 2002 ਵਿਚ ਗੁਜਰਾਤ ਵਿਚ ਮੁਸਲਮਾਨਾਂ ਦੀਆਂ ਹਤਿਆਵਾਂ ਤੇ 2008 ਵਿਚ ਇਸਾਈਆਂ ਦੇ ਕਤਲੇਆਮ ਲਈ ਵੀ ਉਸ ਦੀ ਪਾਰਟੀ ਭਾਜਪਾ ਹੀ ਜ਼ਿੰਮੇਵਾਰ ਹੈ।
ਫੈਡਰੇਸ਼ਨ ਦੇ ਸਕੱਤਰ ਜਨਰਲ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ 1 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਕੇ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਅਡਵਾਨੀ ਦੀ ਯਾਤਰਾ ਨੂੰ ਪੰਜਾਬ ਵਿਚ ਦਾਖਲ ਹੋਣ ਤੋਂ ਰੋਕਣ  ਲਈ ਇਕ ਲਹਿਰ ਦੀ ਸ਼ੁਰੂਆਤ ਕਰੇਗੀ। ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਪੂਰੇ ਰਾਜ ਦਾ ਦੌਰਾ ਕਰਕੇ ਸਿਖਾਂ ਨੂੰ ਲਾਮਬੰਦ ਕਰੇਗੀ ਤਾਂ ਜੋਂ ਉਹ ਅਡਵਾਨੀ ਦੀ ਯਾਤਰਾ ਨੂੰ ਪੰਜਾਬ ਵਿਚ ਦਾਖਲ ਹੋਣ ਤੋਂ ਰੋਕਣ ਲਈ ਰਾਜਪੁਰਾ ਨੇੜੇ ਸ਼ੰਭੂ ਬਾਰਡਰ ’ਤੇ ਇਕੱਠੇ ਹੋਣ। ਪੰਜਾਬ ਦੇ ਆਪਣੇ ਇਸ ਦੌਰੇ ਦੌਰਾਨ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਵਲੋਂ ਸ੍ਰੀ ਹਰਿੰਮਦਰ ਸਾਹਿਬ ’ਤੇ ਫੌਜੀ ਕਾਰਵਾਈ ਵਿਚ ਅਡਵਾਨੀ ਦੀ ਭੂਮਿਕਾ ਅਤੇ ਐਸ ਏ ਡੀ (ਬਾਦਲ) ਦਾ ਭਾਜਪਾ ਨਾਲ ਗਠਜੋੜ ਬਾਰੇ ਸਿਖਾਂ ਨੂੰ ਯਾਦ ਦਿਵਾਇਆ ਜਾਵੇਗਾ।
ਪੀਰ ਮੁਹੰਮਦ ਨੇ ਕਿਹਾ ਕਿ ਕਿੰਨੀ ਮੰਦਭਾਗੀ ਗਲ ਹੈ ਕਿ ਐਸ ਏ ਡੀ (ਬਾਦਲ) ਦਾ ਭਾਜਪਾ ਵਰਗੀ ਪਾਰਟੀ ਨਾਲ ਗਠਜੋੜ ਹੈ ਜਿਸ ਦੇ ਆਗੂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਅਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਕਾਰਵਾਈ ਵਿਚ ਆਪਣਾ ਹਥ ਹੋਣ ਬਾਰੇ  ਦਸ ਕੇ ਮਾਣ ਮਹਿਸੂਸ ਕਰਦੇ ਹਨ।
ਫੈਡਰੇਸ਼ਨ ਦੇ ਆਗੂਆਂ ਡਾ. ਕਾਰਜ ਸਿੰਘ ਧਰਮ ਸਿੰਘਵਾਲਾ, ਗੁਰਮੁਖ ਸਿੰਘ ਸੰਧੂ, ਜਗਰੂਪ ਸਿੰਘ ਚੀਮਾ, ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਅਤੇ ਦਰਸ਼ਨ ਸਿੰਘ ਘੋਲੀਆ ਨੇ ਸਿਖਾਂ, ਮੁਸਲਮਾਨਾਂ, ਦਲਿਤਾਂ ਤੇ ਇਸਾਈਆਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਆਉਣ ਤੇ ਪੰਜਾਬ ਦੀ ਫਿਰਕੂ ਇਕਸੁਰਤਾ ਦੀ ਰਾਖੀ ਲਈ ਅਡਵਾਨੀ ਦੀ ਰਥ ਯਾਤਰਾ ਨੂੰ ਪੰਜਾਬ ਵਿਚ ਦਾਖਲ ਹੋਣ ਤੋਂ ਰੋਕਣ ਲਈ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੀ ਮੁਹਿੰਮ ਨਾਲ ਜੁੜਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: