Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀਰਮੁਹੰਮਦ ਵੱਲੋਂ ਵੀ ਸ਼ਹੀਦ ਭਾਈ ਦਿਲਾਵਰ ਸਿੰਘ ਜੈ ਸਿੰਘ ਵਾਲਾ ਦੀ 17 ਵੀ ਬਰਸੀ ਮੌਕੇ ਸੰਗਤਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚਣ ਦਾ ਸੱਦਾ

ਪੀਰਮੁਹੰਮਦ ਵੱਲੋਂ ਵੀ ਸ਼ਹੀਦ ਭਾਈ ਦਿਲਾਵਰ ਸਿੰਘ ਜੈ ਸਿੰਘ ਵਾਲਾ ਦੀ 17 ਵੀ ਬਰਸੀ ਮੌਕੇ ਸੰਗਤਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚਣ ਦਾ ਸੱਦਾ

ਸ਼੍ਰੀ ਅੰਮ੍ਰਿਤਸਰ (30 ਅਗਸਤ, 2012): ਸ਼੍ਰੀ ਅਕਾਲ ਤਖਤ ਸਾਹਿਬ ਵੱਲੋ ਉਪਾਧੀ ਪ੍ਰਾਪਤ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਜੈ ਸਿੰਘ ਵਾਲਾ ਦੀ 17ਵੀ ਬਰਸੀ ਮੌਕੇ ਅੱਜ ਸਿੱਖ ਸੰਗਤਾ ਸ਼ੀ ਅਕਾਲ ਤਖਤ ਸਾਹਿਬ ਵਿਖੇ ਹੁੰਮ-ਹੁੰਮਾਕੇ ਪਹੁੰਚਣ, ਇਹ ਅਪੀਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ.ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹਜ਼ੂਰੀ ਰਾਗੀ ਸ਼ੀ ਦਰਬਾਰ ਸਾਹਿਬ ਭਾਈ ਸੁਖਵਿੰਦਰ ਸਿੰਘ ਨੇ ਕਰਦਿਆ ਕਿਹਾ ਹੈ ਕਿ ਭਾਈ ਦਿਲਾਵਰ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ ਉਹਨਾ ਦੀ ਯਾਦ ਵਿੱਚ ਅੱਜ ਸ਼ੀ ਅਕਾਲ ਤਖਤ ਸਾਹਿਬ ਦੀ ਦੂਸਰੀ ਮੰਜ਼ਿਲ ਤੇ ਅਯੋਜਿਤ ਸ਼ਹੀਦੀ ਸਮਾਗਮ ਵਿੱਚ ਸ਼ੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਹੋਰ ਪੰਥਕ ਸਖਸ਼ੀਅਤਾਂ ਸ਼ਹੀਦਾ ਨੂੰ ਸਰਧਾਂਜਲੀ ਅਰਪਿਤ ਕਰਨਗੀਆ ਉਹਨਾ ਕਿਹਾ ਕਿ ਇਸ ਮੌਕੇ ਅਨੇਕਾ ਸ਼ਹੀਦ ਪ੍ਰੀਵਾਰਾ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ।ਫੈਡਰੇਂਸ਼ਨ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੱਜ 31 ਅਗਸਤ ਨੂੰ ਭਾਈ ਦਿਲਾਵਰ ਸਿੰਘ ਦੀ ਯਾਦ ਵਿੱਚ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿੰਡ ਰਾਜੋਆਣਾ ਨਜ਼ਦੀਕ ( ਲੁਧਿਆਣਾ) ਵਿਖੇ ਵੀ ਸ਼ਹੀਦੀ ਸਮਾਗਮ ਹੋਵੇਗਾ ਉੱਥੇ ਵੀ ਸੰਗਤਾ ਨੂੰ ਹੁੰਮ – ਹੁੰਮਾਂ ਕੇ ਪਹੁੰਚਣਾ ਚਾਹੀਦਾ ਹੈ ।ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਵੇਰੇ 8 ਵਜੇ ਸ਼ੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਜਦਕਿ ਬਾਅਦ ਦੁਪਹਿਰ ਰਾਜੋਆਣਾ ਦੇ ਪਿੰਡ ਵਿਖੇ ਸ਼ਹੀਦੀ ਸਮਾਗਮ ਹੋਵੇਗਾ । ਸ਼ੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਉਹਨਾ ਦਾ ਮਾਣ ਕਰਨਾ ਸਾਡਾ ਨੈਤਿਕ ਫਰਜ਼ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਵਿਦਿਆਰਥੀਆਂ ਦੇ ਇਕ ਧੜੇ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ 'ਤੇ ਆਧਾਰਿਤ ਟੀ.ਵੀ. ਲੜੀਵਾਰ (ਸੀਰੀਅਲ) ਬੰਦ ਕਰਨ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ
ਹਿੰਦੂਤਵੀ ਤਾਕਤਾਂ ਨੇ ਹੁਣ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਸਮਾਗਮਾਂ ਨੂੰ ਵੀ ਸਿੱਖਾਂ ਦੇ ਹਿਰਦੇ ਵਲੂੰਧਰਣ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ।
ਚੰਡੀਗੜ੍ਹ: ਹਰਿਆਣਾ ਅੰਦਰ ਜਾਟਾਂ ਵੱਲੋਂ ਰਾਖਵੇਂ ਕੋਟੇ ਦੀ ਮੰਗ ਕਰਦਿਆ ਜੋ ਹਿੰਸਕ ਅੰਦੋਲਨ ਕੀਤਾ ਗਿਆ ਹੈ ਉਸ ਵਿੱਚ ਸਭ ਤੋਂ ਜਿਆਦਾ ਨੁਕਸਾਨ ਪੰਜਾਬੀਆ ਦਾ ਹੋਇਆ ਹੈ ਤੇ ਇਸ ਹਿੰਸਕ ਅੰਦੋਲਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: