Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੋਕ ਅਤੇ ਮੀਡੀਆ ‘ਆਪ’ ਦੇ ਖਿਲਾਫ ਫਰਜ਼ੀ ਖ਼ਬਰਾਂ ਤੋਂ ਸੁਚੇਤ ਰਹੇ: ਸੁਖਪਾਲ ਖਹਿਰਾ

ਲੋਕ ਅਤੇ ਮੀਡੀਆ ‘ਆਪ’ ਦੇ ਖਿਲਾਫ ਫਰਜ਼ੀ ਖ਼ਬਰਾਂ ਤੋਂ ਸੁਚੇਤ ਰਹੇ: ਸੁਖਪਾਲ ਖਹਿਰਾ

ਚੰਡੀਗੜ; ਆਮ ਆਦਮੀ ਪਾਰਟੀ (ਆਪ) ਨੇ ਸੋਸ਼ਲ ਮੀਡਿਆ ਉੱਤੇ ‘ਆਪ’ ਦੇ ਖਿਲਾਫ ਕੁੜ ਪ੍ਰਚਾਰ ਲਈ ਫਰਜੀ ਖਬਰਾਂ ( ਫੇਕ ਨਿਊਜ) ਅਤੇ ਅਪਣਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡਿਆਂ ਦਾ ਕੜਾ ਨੋਟਿਸ ਲੈਂਦੇ ਹੋਏ ਪੰਜਾਬ ਦੀ ਜਨਤਾ ਅਤੇ ਮੀਡਿਆ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਖਹਿਰਾ (ਫਾਈਲ ਫੋਟੋ)
ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਖਹਿਰਾ (ਫਾਈਲ ਫੋਟੋ)

ਐਤਵਾਰ ਨੂੰ ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਚੋਣਾਂ ਤੋਂ ਪਹਿਲਾਂ ਹੀ ਨਾਕਾਰ ਦਿੱਤੇ ਗਏ ਰਾਜਨੀਤਕ ਦਲ ਹੁਣ ਬੇਹੱਦ ਘੱਟੀਆ ਅਤੇ ਕੋਝੀ ਹਰਕਤਾਂ ਕਰਨ ਲੱਗੇ ਹਨ, ਜੋ ਸੋਸ਼ਲ ਮੀਡਿਆ ਦੇ ਰਾਹੀਂ ਫਰਜੀ ਖਬਰਾਂ ਪੋਸਟ ਕਰਕੇ ਆਮ ਆਦਮੀ ਪਾਰਟੀ ਅਤੇ ਇਸਦੇ ਆਗੂਆਂ ਸੰਬੰਧੀ ਕੁੜ ਪ੍ਰਚਾਰ ਕਰਣ ਲੱਗੇ ਹਨ। ।

ਇਸ ਤਰ੍ਹਾਂ ਦੇ ਕੂੜ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ ਦੀ ਜੋਰਦਾਰ ਨਿੰਦਾ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਦੀ ਚੜਤ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਨੀਂਦ ਹਰਾਮ ਕਰ ਦਿੱਤੀ ਹੈ, ਖਹਿਰਾ ਨੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਅਜਿਹੇ ਘਟੀਆ ਕੰਮਾਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਭਾਜਪਾ ਅਤੇ ਅਕਾਲੀ ਦਲ ਦੀਆਂ ਗਲਤੀਆਂ ਤੋਂ ਸਬਕ ਲੈਣਾ ਚਾਹੀਦਾ, ਕਿਉਂਕਿ ਹੁਣ ਦੇਸ਼ ਦੇ ਲੋਕ ਨਕਾਰਾਤਮਕ ਪ੍ਰਚਾਰ ਨੂੰ ਪਸੰਦ ਨਹੀਂ ਕਰਦੇ। ।

ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਾਰ ਵਾਰ ਸੱਤਾ ਦਾ ਸੁੱਖ ਭੋਗਣ ਵਾਲੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੇ ਦਲਾਂ ਨੂੰ ਭਵਿੱਖ ਵਿੱਚ ਕਦੇ ਵੀ ਸੱਤਾ ਨਾ ਦੇਣ ਦਾ ਪੱਕਾ ਇਰਾਦਾ ਬਣਾ ਲਿਆ ਲਿਆ ਹੈ, ਜੋ ਇਨ੍ਹਾਂ ਪਾਰਟੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ।

ਬੁਝ ਰਹੇ ਦੀਵੇ ਦੀ ਤਰ੍ਹਾਂ ਫੜ-ਫੜਾਉਂਦੇ ਹੋਏ ਅਕਾਲੀ ਅਤੇ ਕਾਂਗਰਸੀ ਅਜਿਹੀ ਹਰਕਤਾਂ ਉੱਤੇ ਉੱਤਰ ਆਏ ਹਨ ਕਿ ਅਖਬਾਰ ਵਿੱਚ ਛਪਦੀ ਖਬਰ ਵਰਗੀ ਹੂ-ਬ-ਹੂ ਫਰਜੀ ਅਤੇ ਝੂਠੀ ਖਬਰ ਸੋਸ਼ਲ ਮੀਡਿਆ ਉੱਤੇ ਬਣਾਕੇ ਫੈਲਾਈ ਜਾ ਰਹੀ ਹੈਂ, ਜਿਨ੍ਹਾਂ ਦਾ ਮਕਸਦ ਲੋਕਾਂ ਵਿੱਚ ਧਰਮ ਦੇ ਨਾਮ ਉੱਤੇ ਸੰਪਰਦਾਇਕ ਦਰਾਰ ਪੈਦਾ ਕਰਨਾ, ਲੋਕਾਂ ਦੇ ਨਾਲ-ਨਾਲ ਮੀਡਿਆ ਵਿੱਚ ਅਸੰਮਜਸ ਦੇ ਹਾਲਤ ਪੈਦਾ ਕਰਨੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਬੇਬੁਨਿਆਦ ਮੱਤਭੇਦ ਕਰਨਾ ਹੈ।

ਖਹਿਰਾ ਨੇ ਮੀਡਿਆ ਅਤੇ ਪੰਜਾਬ ਦੀ ਜਨਤਾ ਨੂੰ ਜਾਗਰੂਕ ਅਤੇ ਸਪਸ਼ਟ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਉਨ੍ਹਾਂ ਦੇ ਵਿੱਚ ਕਦੇ ਵੀ ਕਿਸੇ ਗੱਲ ਨੂੰ ਲੈ ਕੇ ਕੋਈ ਮੱਤਭੇਦ ਨਹੀਂ ਹੋਇਆ। ਉਨ੍ਹਾਂ ਨੇ ਕਿਹਾ 16 ਮਈ ਦੇ ਦਿਨ ਘੇਰਾਓ ਦੌਰਾਨ ਜਿਸ ਸਮੇਂ ਪਾਰਟੀ ਦੇ ਵੱਡੇ ਨੇਤਾ ਸੰਜੇ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ ਦੇ ਅਗਵਾਈ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਗਿਆ ਸੀ ਉਸ ਸਮੇਂ ਚੰਡੀਗੜ-ਮੋਹਾਲੀ ਬੈਰਿਅਰ ਉੱਤੇ ਭਾਰੀ ਗਿਣਤੀ ਵਿੱਚ ਪੁੱਜੇ ‘ਆਪ’ ਵਾਲੰਟਿਅਰਸ, ਆਗੂ ਅਤੇ ਸਮਰਥਕਾਂ ਨੂੰ ਸੰਬੋਧਨ ਕਰਨ ਦੀ ਡਿਊਟੀ ਮੈਂ (ਸੁਖਪਾਲ ਖੈਹਰਾ) ਆਪ ਮੰਗ ਕੇ ਲਗਵਾਈ ਸੀ।

ਖਹਿਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਆਪ ਦੇ ਰਾਸ਼ਟਰੀ ਨੇਤਾ ਕੁਮਾਰ ਵਿਸ਼ਵਾਸ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਖਿਲਾਫ ਵੀ ਸੋਸ਼ਲ ਮੀਡਿਆ ਉੱਤੇ ਫਰਜੀ ਖਬਰਾਂ ਫੈਲਾਉਣ ਦੀਆਂ ਸ਼ਰਾਰਤਾਂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਤੋਂ ਸਾਰਿਆਂ ਨੂੰ ਜਾਗਰੂਕ ਰਹਿਣ ਦੀ ਜ਼ਰੂਰਤ ਹੈ। ਇਸੇ ਤਰ੍ਹਾਂ ਮੋਹਾਲੀ ਵਿੱਚ ਝੂਠੇ ਅਤੇ ਫਰਜੀ ਪੋਸਟਰ ਲਗਾ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਇੰਦਰਾ ਗਾਂਧੀ ਨਾਲ ਕਰਨ ਦੀ ਸ਼ਰਾਰਤ ਕੀਤੀ ਗਈ ਸੀ।

ਉਨ੍ਹਾਂ ਨੇ ਮੀਡਿਆ ਨੂੰ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਸ਼ੱਕੀ ਅਤੇ ਸਾਜਿਸ਼ੀ ਖਬਰਾਂ ਨੂੰ ਪਾਰਟੀ ਦੀ ਮੰਜੂਰੀ ਤੋਂ ਬਿਨਾ ਮੇਨ-ਸਟਰੀਮ ਮੀਡਿਆ ਵਿੱਚ ਪ੍ਰਕਾਸ਼ਿਤ ਅਤੇ ਟੇਲਿਕਾਸਟ ਨਾ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: