Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਵੱਲੋਂ 20 ਕੀਟਨਾਸ਼ਕਾਂ ਦੀ ਵਿੱਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ 20 ਕੀਟਨਾਸ਼ਕਾਂ ਦੀ ਵਿੱਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ

ਚੰਡੀਗੜ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀ.ਐਸ.ਐਫ.ਸੀ) ਦੀਆਂ ਸਿਫ਼ਾਰਸ਼ਾਂ ‘ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ 1 ਫਰਵਰੀ, 2018 ਤੋਂ 20 ਕੀਟਨਾਸ਼ਕਾਂ ਦੀ ਵਿਕਰੀ ‘ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੋ ਮਨੁੱਖ ਅਤੇ ਵਾਤਾਵਰਣ ਲਈ ਨੁਕਸਾਨਦੇਹ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨਾਂ ਨੇ ਇਸ ਪਾਬੰਦੀ ਨੂੰ ਸਹੀ ਅਤੇ ਸਖ਼ਤ ਢੰਗ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ।

ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਨੂੰ ਕਿਹਾ ਗਿਆ ਹੈ ਕਿ ਉਹ ਇਨਾਂ ਕੀਟਨਾਸ਼ਕਾਂ ਲਈ ਦਿੱਤੇ ਗਏ ਸਾਰੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਅੱਗੇ ਹੋਰ ਕੋਈ ਵੀ ਨਵਾਂ ਲਾਇਸੈਂਸ 1 ਫਰਵਰੀ, 2018 ਤੋਂ ਇਨਾਂ ਕੀਟਨਾਸ਼ਕਾਂ ਲਈ ਜਾਰੀ ਨਾ ਕਰਨ।

ਇਨਾਂ 20 ਕੀਟਨਾਸ਼ਕਾਂ ਦੀ ਸੂਚੀ ਵਿਚ ਫੋਸਫਾਮਿਡੋਨ, ਟ੍ਰਿਕਲੋਰੋਫੋਨ, ਬੈਨਫੁਰਾਕਾਰਬ, ਡਾਇਕੋਫੋਲ, ਮੈਥੋਮਾਈਲ, ਥਾਈਓਫਨੇਟ ਮਿਥਾਈਲ, ਐਂਡੋਸਲਫਾਨ, ਬਿਫੈਨਥ੍ਰਿਨ, ਕਾਰਬੋਸਲਫਾਨ, ਕਲੋਫੈਨਇਪਰ, ਡੇਜ਼ੋਮੈਟ, ਡੀਫਲੁਬੇਨਜ਼ੁਰੋਨ, ਫੈਨੀਟਰੋਥਯੋਨ, ਮੈਟਲਡੀਹਾਈਡ, ਕਾਸੂਗੈਮੇਸਿਨ, ਐਥੋਫੈਨਪਰੋਕਸ (ਐਟੋਫੈਨਪਰੋਕਸ), ਫੋਰੇਟ, ਟ੍ਰਾਈਆਜੋਫੋਸ, ਅਲਾਚੀਓਰ ਅਤੇ ਮੋਨੋਕਰੋਟੋਫੋਸ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਸਰ ਇਹ ਗੱਲ ਕਹੀ ਜਾਂਦੀ ਹੈ ਕਿ ਕਿਸਾਨੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ। ਪੰਜਾਬ ਦੇ ਵਿਚ ਮੁੱਖ ਤੌਰ ਤੇ ਕਣਕ ਤੇ ਝੋਨੇ ਦਾ ਦੋ - ਫ਼ਸਲੀ ਚੱਕਰ ਅਪਣਾਇਆ ਗਿਆ ਹੈ।
ਬੇਸ਼ੱਕ ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਪੰਜਾਬ ਦੇ ਜ਼ਮੀਨੀ ਪਾਣੀ ਦੀ ਗੰਭੀਰ ਸੰਕਟ ਨਾਲ ਜੁੜੇ ਹਾਲਾਤ ਨੂੰ ਮੋੜਾ ਪਾਉਣ ਲਈ ਸੁਝਾਅ ਦਿੱਤੇ ਗਏ ਹਨ ਅਤੇ ਇਹ ਕਿਹਾ ਜਾ ਰਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: