Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੋਮਣੀ ਕਮੇਟੀ ਵੱਲੋਂ ਜਥੇਦਾਰ ਬਣਨ ਲਈ ਭਾਈ ਪਿੰਦਰਪਾਲ ਸਿੰਘ ਕੋਲ ਕੀਤੀ ਗਈ ਪਹੁੰਚ

ਸ੍ਰੋਮਣੀ ਕਮੇਟੀ ਵੱਲੋਂ ਜਥੇਦਾਰ ਬਣਨ ਲਈ ਭਾਈ ਪਿੰਦਰਪਾਲ ਸਿੰਘ ਕੋਲ ਕੀਤੀ ਗਈ ਪਹੁੰਚ

ਚੰਡੀਗੜ੍ਹ: ਸਿੱਖ ਕੌਮ ਦੇ ਰੋਹ ਦਾ ਸਿਕਾਰ ਬਣ ਰਹੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਥਿਤੀ ਵਿੱਚੋਂ ਨਿਕਲਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ “ਹਿੰਦੁਸਤਾਨ ਟਾਈਮਜ਼ ਅਖਬਾਰ” ਦੀ ਵੈਬਸਾਈਟ ਤੇ ਪ੍ਰਕਾਸ਼ਿਤ ਹੋਈ ਖਬਰ ਅਨੁਸਾਰ ਸ੍ਰੋਮਣੀ ਕਮੇਟੀ ਵੱਲੋਂ ਗਲਤ ਫੈਂਸਲਿਆਂ ਕਾਰਨ ਸਿਖ ਰੋਹ ਦਾ ਸ਼ਿਕਾਰ ਹੋ ਰਹੇ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਭਾਈ ਸਾਹਿਬ” ਦੇ ਖਿਤਾਬ ਨਾਲ ਨਿਵਾਜੇ ਜਾ ਚੁੱਕੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਨੂੰ ਜਥੇਦਾਰ ਬਣਾਉਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਭਾਈ ਪਿੰਦਰਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਹਾਸਿਲ ਕਰਨ ਸਮੇਂ
ਭਾਈ ਪਿੰਦਰਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਹਾਸਿਲ ਕਰਨ ਸਮੇਂ

10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਜਿਸ ਵਿੱਚ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਸਾਮਿਲ ਹੋਈਆਂ ਸਨ, ਉੱਥੇਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸ੍ਰੋਮਣੀ ਕਮੇਟੀ ਲਈ ਹਾਲਾਤ ਹੋਰ ਵੀ ਗੰਭੀਰ ਬਣ ਗਏ ਹਨ। ਸ਼੍ਰੋਮਣੀ ਕਮੇਟੀ ਕਿਸੇ ਅਜਿਹੇ ਚੇਹਰੇ ਨੂੰ ਜਥੇਦਾਰ ਦੇ ਅਹੁਦੇ ਲਈ ਲੱਭ ਰਹੀ ਹੈ ਜੋ ਕਿ ਸਮੁੱਚੀ ਸਿੱਖ ਕੌਮ ਨੂੰ ਪ੍ਰਵਾਨ ਹੋਵੇ।


READ in ENGLISH:

SGPC approaches Giani Pinderpal Singh for accepting post of Akal Takhat Jathedar


ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਪਿੰਦਰਪਾਲ ਸਿੰਘ ਨੇ ਅਜੇ ਤੱਕ ਸ਼੍ਰੋਮਣੀ ਕਮੇਟੀ ਦੇ ਇਸ ਪ੍ਰਸਤਾਵ ਨੂੰ ਹਾਮੀ ਨਹੀਂ ਭਰੀ ਹੈ। ਜਿਕਰਯੋਗ ਹੈ ਕਿ ਪਿਛਲੇ ਮਹੀਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਪਿੰਦਰਪਾਲ ਸਿੰਘ ਜੀ ਤੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਤੋਂ ਰੋਕ ਲਗਾ ਦਿੱਤੀ ਗਈ ਸੀ ਜਦੋਂ ਉਨ੍ਹਾਂ ਵੱਲੋਂ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੁਲਿਸ ਦੀ ਗੋਲੀਬਾਰੀ ਦਾ ਕਥਾ ਵਿੱਚ ਜਿਕਰ ਕਰ ਦਿੱਤਾ ਗਿਆ ਸੀ।

ਹੁਣ ਇਹ ਸਾਫ ਹੈ ਕਿ ਸ਼੍ਰੋਮਣੀ ਕਮੇਟੀ ਗਿਆਨੀ ਗੁਰਬਚਨ ਸਿੰਘ ਨੂੰ ਬਦਲਨਾ ਚਾਹੁੰਦੀ ਹੈ ਪਰ ਸਵਾਲ ਇਹ ਹੈ ਕਿ ਉਹ ਕਿਹੜਾ ਚਿਹਰਾ ਹੋਵੇਗਾ ਜੋ ਅੱਜ ਦੇ ਬਣੇ ਹਾਲਾਤਾਂ ਵਿੱਚ ਪਿੰਡ ਚੱਬਾ ਵਿਖੇ ਹੋਏ ਫੈਂਸਲੇ ਤੋਂ ਵਿਰੁੱਧ ਜਾ ਕੇ ਸ਼੍ਰੋਮਣੀ ਕਮੇਟੀ ਦਾ ਸਾਥ ਦਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: