Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੋਗਨ ਰਾਮੁ ਖਿਲਾਉਨਾ ਜਾਨਾਂ।। (ਕਵਿਤਾ ਭਾਗ-1)

ਲੋਗਨ ਰਾਮੁ ਖਿਲਾਉਨਾ ਜਾਨਾਂ।। (ਕਵਿਤਾ ਭਾਗ-1)

 

ਲੋਕਾਂ ਰੱਬ ਨੂੰ ਖੇਡ ਬਣਾ ਲਿਆ
ਮਾਲਾ ਤੇਗ਼ਾ ਬਾਣਾ ਪਾ ਲਿਆ
ਭੇਖ ਦਿਖਾ ਕੇ, ਰੌਲਾ ਪਾ ਕੇ
ਠੀਕਰ ਕੱਠੇ ਕਰਨ ਲੱਗੇ ਨੇ
ਭਰਮ ਟੋਕਰੀ ਸਿਰ ’ਤੇ ਰੱਖ ਕੇ
ਬਿਨ ਪਾਣੀ ਤੋਂ ਤਰਨ ਲੱਗੇ ਨੇ।

ਪ੍ਰਿਥਮੇ ਮਨ ਪ੍ਰਬੋਧ ਨਾ ਹੋਇਆ
ਆਪਣਾ ਔਗੁਣ ਸੋਧ ਨਾ ਹੋਇਆ
ਅਚਾਰ ਉਹੀ ਤੇ ਗੱਲ ਬਦਲ ਕੇ
ਨਕਲਚੀ ਨਕਲਾਂ ਕਰਨ ਲੱਗੇ ਨੇ
ਭਰਮ ਟੋਕਰੀ ਸਿਰ ’ਤੇ ਰੱਖ ਕੇ
ਬਿਨ ਪਾਣੀ ਤੋਂ ਤਰਨ ਲੱਗੇ ਨੇ।

ਉਮਰਾਂ ਦੀ ਗੱਲ ਛੋਟੀ ਕਰ ਲਈ
ਵਾਲਹੁ ਨਿਕੀ ਮੋਟੀ ਕਰ ਲਈ
ਨਕਲਾਂ ਦੀ ਇਸ ਨੀਂਹ ਦੇ ਉੱਤੇ
ਮਹਿਲ ਅਸਲ ਦਾ ਧਰਨ ਲੱਗੇ ਨੇ
ਭਰਮ ਟੋਕਰੀ ਸਿਰ ’ਤੇ ਰੱਖ ਕੇ
ਬਿਨ ਪਾਣੀ ਤੋਂ ਤਰਨ ਲੱਗੇ ਨੇ।

ਜਗਤ ਤਮਾਸ਼ਾ ਲੈ ਕੇ ਬਹਿ ਜੂ
ਹੱਥ ਦੀ ਮੂੰਹ ਨਾਲ ਖੋਲ੍ਹਣੀ ਪੈ ਜੂ
ਦਰਗਾਹੇ ਦਫਤਰ ਲੇਖਾ ਹੋਏਗਾ
ਜਿਹੜੇ ਕਰਮ ਇਹ ਕਰਨ ਲੱਗੇ ਨੇ
ਭਰਮ ਟੋਕਰੀ ਸਿਰ ’ਤੇ ਰੱਖ ਕੇ
ਬਿਨ ਪਾਣੀ ਤੋਂ ਤਰਨ ਲੱਗੇ ਨੇ।


ਲੋਗਨ ਰਾਮੁ ਖਿਲਾਉਨਾ ਜਾਨਾਂ।। (ਕਵਿਤਾ ਭਾਗ-2)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਵਰ ਉਪਦੇਸ ਤੇ ਆਪ ਨਾ ਕਰਨਾ ਗੁਰੂ ਆਖੇ ਓਹਨੇ ਜੰਮਣਾ ਮਰਨਾ
ਫ਼ਿਲਮਾਂ ਭਾਵੇਂ ਮਨੁੱਖੀ ਪਾਤਰਾਂ ਵਾਲੀਆਂ ਹੋਣ ਜਾਂ ਐਨੀਮੇਸ਼ਨ, ਇਨ੍ਹਾਂ ਦਾ ਇਕ ਮਾੜਾ ਪ੍ਰਭਾਵ ਇਹ ਹੈ ਕਿ ਫ਼ਿਲਮ ਮਨੁੱਖ ਅੰਦਰ ਬੁਰਾਈ ਨੂੰ ਵੇਖ ਕੇ ਨਜ਼ਰਅੰਦਾਜ਼ ਕਰਨ ਜਾਂ ਉਸ ਨੂੰ ਵੇਖਣ ਦਾ
ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: