Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਨੇ ਦਰਜਨ ਭਰ ਪੰਥਕ ਆਗੂ ਗ੍ਰਿਫਤਾਰ ਕੀਤੇ

ਪੁਲਿਸ ਨੇ ਦਰਜਨ ਭਰ ਪੰਥਕ ਆਗੂ ਗ੍ਰਿਫਤਾਰ ਕੀਤੇ

ਅੰਮ੍ਰਿਤਸਰ (6 ਅਗਸਤ, 2015): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀ ਇੱਕ ਦਰਜਨ ਪੰਥਕ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ ਇੱਕ ਬੀਬੀ ਸੰਦੀਪ ਕੌਰ ਵੀ ਸ਼ਾਮਲ ਹੈ।

arrest
ਪੁਲਿਸ ਵੱਲੋਂ ਦਰਜਨ ਭਰ ਪੰਥਕ ਆਗੂ ਗ੍ਰਿਫਤਾਰ

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਅੱਧੀ ਰਾਤ ਨੂੰ ਪੁਲੀਸ ਨੇ ਵੱਖ ਵੱਖ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫ਼ਤਰ ਸਕੱਤਰ ਹਰਬੀਰ ਸਿੰਘ ਸੰਧੂ, ਬਲਦੇਵ ਸਿੰਘ ਸਿਰਸਾ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ, ਧਰਮ ਸਿੰਘ ਯਾਦਗਾਰੀ ਟਰੱਸਟ ਦੀ ਮੁੱਖੀ ਬੀਬੀ ਸੰਦੀਪ ਕੌਰ ਖਾਲਸਾ,  ਬਾਦਲ ਦਲ ਨਾਲ ਸਬੰਧਿਤ ਆਗੂ ਕੰਵਰਬੀਰ ਸਿੰਘ ਗਿੱਲ, ਮੈਂਬਰ ਜੇਲ੍ਹ ਬੋਰਡ ਸ਼ਰਨਜੀਤ ਸਿੰਘ ਰਟੌਲ ਦੇ ਪਿਤਾ ਮੁਖਤਿਆਰ ਸਿੰਘ ਰਟੌਲ, ਪੱਪਲਪ੍ਰੀਤ ਸਿੰਘ, ਸਤਨਾਮ ਸਿੰਘ ਮਨਾਵਾਂ, ਬਲਵੰਤ ਸਿੰਘ ਗੋਪਾਲਾ, ਵਰਿੰਦਰ ਮਲਹੋਤਰਾ ਆਦਿ ਤੋ ਇਲਾਵਾ ਹੋਰ ਵੀ ਬਹੁਤ ਸਾਰੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਕਿਆ ਹੈ। ਕਈ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਜਦੋਂਕਿ ਬੀਬੀ ਸੰਦੀਪ ਕੌਰ ਖਾਲਸਾ ਨੂੰ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਭੇਜੇ ਗਏ ਆਗੂਆਂ ਖ਼ਿਲਾਫ਼ ਧਾਰਾ 107/151 ਤਹਿਤ ਕੇਸ ਦਰਜ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਅਖਬਾਰ “ਰੋਜ਼ਾਨਾ ਪਹਿਰੇਦਾਰ” ਦੇ ਸੰਪਾਦਕ ਸ੍ਰ. ਜਸਪਾਲ ਸਿੰਘ ਹੇਰਾਂ ਦੇ ਦਫਤਰ ਅਤੇ ਘਰ ‘ਤੇ ਪੁਲਿਸ ਨੇ ਛਾਪੇ ਮਾਰੇ, ਪਰ ਉਹ ਪੁਲਿਸ ਨੂੰ ਨਹੀਂ ਮਿਲੇ। ਇਸੇ ਤਰਾਂ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ਼ ਦੇ ਘਰ ਵੀ ਪੁਲਿਸ ਨੇ ਛਾਪਾ ਮਾਰਿਆ, ਪਰ ਉਹ ਪੁਲਿਸ ਦੇ ਹਥ ਨਹੀਂ ਆਏ।ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂ ਜਸਬੀਰ ਸਿੰਘ ਖਡੂਰ ਸਾਹਿਬ ਜਿਹੜੇ ਹੁਣੇ ਹੀ ਰਿਹਾਅ ਹੋ ਕੇ ਆਏ ਹਨ, ਨੂੰ ਫੜਨ ਲਈ ਪੁਲਿਸ ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਪਰ ਉਹ ਫੜੇ ਨਹੀਂ ਗਏ।

ਹਰਬੀਰ ਸਿੰਘ ਸੰਧੂ ਤੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਦੇ ਘਰਾਂ ਵਿੱਚ ਇਸ ਤਰੀਕੇ ਨਾਲ ਛਾਪੇ ਮਾਰੇ ਜਿਵੇਂ ਉਹ ਬਹੁਤ ਵੱਡੇ ਅਪਰਾਧੀ ਹੋਣ। ਸ਼ਹਿਰੀ ਖੇਤਰ ਵਿੱਚੋਂ ਫੜੇ ਗਏ ਆਗੂਆਂ ਨੂੰ ਪੁਲੀਸ ਕਮਿਸ਼ਨਰ , ਜਦੋਂਕਿ ਦਿਹਾਤੀ ਖੇਤਰ ਵਿੱਚੋਂ ਫੜੇ ਗਏ ਵਿਅਕਤੀਆਂ ਨੂੰ ਐਸ.ਡੀ.ਐਮ. ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: