Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਵਿੱਚ ਮਾਛੀਵਾੜਾ ਥਾਣੇ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗੋਲੀਆਂ ਮਾਰਕੇ ਮਾਰ ਮੁਕਾਇਆ

ਲੁਧਿਆਣਾ ਵਿੱਚ ਮਾਛੀਵਾੜਾ ਥਾਣੇ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗੋਲੀਆਂ ਮਾਰਕੇ ਮਾਰ ਮੁਕਾਇਆ

ludhianaਲੁਧਿਆਣਾ (27 ਸਤੰਬਰ, 2014): ਲੁਧਿਆਣਾ ਵਿੱਚ ਕਾਤਲਾਨਾ ਹਮਲੇ ਵਿੱਚ ਲੋੜੀਂਦੇ ਨੌਜਵਾਨਾਂ ‘ਤੇ ਖੰਨਾ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਦੋ ਨੋਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਥਾਣਾ ਮਾਛੀਵਾੜਾ ਦੇ ਐਸ. ਐਚ. ਓ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਆਹਲੂਵਾਲੀਆ ਕਾਲੋਨੀ ਵਿਚ ਇੱਕ ਵਿੱਚ ਘਰ ਛਾਪਾਮਾਰਿਆ ਅਤੇ ਪੁਲਿਸ ਨੇ ਇਕ ਕਮਰੇ ਦਾ ਦਰਵਾਜ਼ਾ ਖੜਕਾਇਆ। ਪਰ ਅੰਦਰੋਂ ਬੈਠੇ ਨੌਜਵਾਨਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਜਿਸ ‘ਤੇ ਪੁਲਿਸ ਮੁਲਾਜ਼ਮ ਦਰਵਾਜ਼ਾ ਤੋੜ ਦਿੱਤਾ।

ਪੁਲਿਸ ਨੂੰ ਦੇਖਦੇ ਕਮਰੇ ਵਿਚ ਬੈਠੇ ਪੰਜ ਨੌਜਵਾਨਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਕਮਰੇ ਵਿਚ ਬੈਠੇ ਦੋ ਨੌਜਵਾਨਾਂ ਦੇ ਸਿਰਾਂ ‘ਤੇ ਲੱਗੀਆਂ ਸਿੱਟੇ ਵਜੋਂ ਦੋਵੇਂ ਨੌਜਵਾਨ ਉਥੇ ਹੀ ਡਿੱਗ ਪਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਾਕੀ ਨੌਜਵਾਨ ਉਥੋਂ ਭੱਜ ਪਏ। ਪੁਲਿਸ ਵੱਲੋਂ ਭੱਜੇ ਜਾਂਦੇ ਨੌਜਵਾਨਾਂ ਵਿਚੋਂ ਇਕ ਨੂੰ ਕਾਬੂ ਕਰ ਲਿਆ, ਜਿਸ ਦੀ ਸ਼ਨਾਖਤ ਰਾਜਵੀਰ ਵਜੋਂ ਕੀਤੀ ਗਈ ਹੈ।

ਅਜੀਤ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਰਿੰਦਰ ਸਿੰਘ ਅਤੇ ਜਤਿੰਦਰ ਸਿੰਘ ਪੁਤਰਾਨ ਸਤਨਾਮ ਸਿੰਘ ਵਜੋਂ ਕੀਤੀ ਗਈ ਹੈ। ਦੋਵੇਂ ਨੌਜਵਾਨ ਮਾਛੀਵਾੜਾ ਦੇ ਨੇੜਲੇ ਪਿੰਡ ਬੂਆਪੁਰ ਦੇ ਰਹਿਣ ਵਾਲੇ ਸਨ। ਇਸ ਸਾਲ ਅਗਸਤ ਮਹੀਨੇ ਵਿਚ ਇਨ੍ਹਾਂ ਨੌਜਵਾਨਾਂ ਦਾ ਤਕਰਾਰ ਨੇੜਲੇ ਪਿੰਡ ਤਖਰਾ ਦੇ ਰਹਿਣ ਵਾਲੇ ਹਰਮਨਤਿੰਦਰ ਸਿੰਘ ਨਾਲ ਹੋਇਆ। ਇਸ ਹਮਲੇ ਵਿਚ ਹਰਮਨ ਜਖਮੀ ਹੋ ਗਿਆ ਸੀ ਜਿਸ ‘ਤੇ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਸਮੇਤ 8 ਖਿਲਾਫ ਧਾਰਾ 307 ਅਧੀਨ ਕੇਸ ਦਰਜ ਕੀਤਾ ਸੀ, ਉਸ ਵੇਲੇ ਤੋਂ ਹੀ ਇਹ ਨੌਜਵਾਨ ਫਰਾਰ ਸਨ।

ਮੌਕੇ ‘ਤੇ ਹਾਜ਼ਰ ਮੁਹੱਲੇ ਦੇ ਲੋਕਾਂ ਅਨੁਸਾਰ ਪੁਲਿਸ ਵੱਲੋਂ ਕਈ ਗੋਲੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਫਰਾਰ ਹੋ ਰਹੇ ਨੌਜਵਾਨਾਂ ਦਾ ਪਿੱਛਾ ਕਰਦੇ ਵੀ ਗੋਲੀਆਂ ਚਲਾਈਆਂ ਗਈਆਂ ਪਰ ਉਨ੍ਹਾਂ ਨੌਜਵਾਨਾਂ ਦੇ ਗੋਲੀਆਂ ਨਹੀਂ ਲੱਗੀਆਂ।

ਘਟਨਾ ਦੀ ਸੂਚਨਾ ਮਿਲਦੇ ਪੁਲਿਸ ਕਮਿਸ਼ਨਰ ਸ੍ਰੀ ਪਰਮੋਦ ਬਾਨ ਅਤੇ ਡੀ. ਆਈ. ਜੀ. ਸ. ਗੁਰਿੰਦਰ ਸਿੰਘ ਢਿੱਲੋਂ ਸਮੇਤ ਕਈ ਹੋਰ ਉਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਮੌਕੇ ‘ਤੇ ਸ੍ਰੀ ਬਾਨ ਅਤੇ ਸ. ਢਿੱਲੋਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਛਾਪਾਮਾਰੀ ਤੋਂ ਪਹਿਲਾਂ ਪੁਲਿਸ ਪਾਰਟੀ ਦੇ ਇੰਣਾਰਜ਼ ਨੇ ਇਸ ਦੀ ਸੂਚਨਾ ਸਬੰਧਤ ਜਮਾਲਪੁਰ ਥਾਣੇ ਨੂੰ ਨਹੀਂ ਦਿੱਤੀ ਸੀ, ਜਿਸ ਦੀ ਵੀ ਜਾਂਚ ਕੀਤੀ ਜਾਵੇਗੀ।

ਪੁਲਿਸ ਦਾ ਕਹਿਣਾ ਹੈ ਕਿ ਛਾਪਾਮਾਰੀ ਦੌਰਾਨ ਨੌਜਵਾਨਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਸੀ ਜਿਸ ਕਾਰਨ ਪੁਲਿਸ ਨੂੰ ਗੋਲੀਆਂ ਚਲਾਉਣੀਆਂ ਪਈਆਂ। ਮ੍ਰਿਤਕ ਨੌਜਵਾਨਾਂ ਖਿਲਾਫ ਸਮਰਾਲਾ ਅਤੇ ਮਾਛੀਵਾੜਾ ਥਾਣਿਆਂ ਵਿਚ 5 ਮੁਕੱਦਮੇ ਦਰਜ ਹਨ। ਮ੍ਰਿਤਕ ਨੌਜਵਾਨਾਂ ਦੀ ਉਮਰ 22 ਸਾਲ ਦੇ ਕਰੀਬ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ
ਸਾਕਾ ਕੋਟਕਪੂਰਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਾਰਾਜ ਉਮਰਾਨੰਗਲ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: