Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਸਿਰਜਣਾ ਦਿਵਸ ‘ਤੇ ਸਰੀ ਵਿੱਚ ਹੋਣ ਵਾਲੀ “ਖ਼ਾਲਸਾ ਪਰੇਡ” ਦੀਆਂ ਤਿਆਰੀਆਂ ਮੁਕੰਮਲ

ਖਾਲਸਾ ਸਿਰਜਣਾ ਦਿਵਸ ‘ਤੇ ਸਰੀ ਵਿੱਚ ਹੋਣ ਵਾਲੀ “ਖ਼ਾਲਸਾ ਪਰੇਡ” ਦੀਆਂ ਤਿਆਰੀਆਂ ਮੁਕੰਮਲ

ਸਰੀ (10 ਅਪ੍ਰੈਲ , 20145): ਖਾਲਸਾ ਸਿਰਜਣਾ ਦਿਵਸ ‘ਤੇ ਹੋਣ ਵਾਲੀ ਸਰੀ ਦੀ ਸਾਲਾਨਾ ‘ਖ਼ਾਲਸਾ ਡੇਅ ਪਰੇਡ’ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਪਰੇਡ ਪੰਜਾਬ ਤੋਂ ਬਾਹਰ ਸਿੱਖਾਂ ਦੇ ਸਭ ਤੋਂ ਵੱਡੇ ਇਕੱਠ ਲਈ ਜਾਣੀ ਜਾਂਦੀ ਹੈ।

18 ਅਪ੍ਰੈਲ ਦਿਨ ਸਨਿੱਚਰਵਾਰ ਨੂੰ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਵੱਲੋਂ ਸਮੂਹ ਸੰਗਤਾਂ ਅਤੇ ਸਥਾਨਕ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਕੱਢੇ ਜਾਣ ਵਾਲੇ ਇਸ ਨਗਰ ਕੀਰਤਨ ਸਬੰਧੀ ਗਰੈਂਡ ਤਾਜ ਬੈਂਕੁਇਟ ਹਾਲ ਵਿਖੇ ਪੱਤਰਕਾਰਾਂ ਦੇ ਭਰਵੇਂ ਇਕੱਠ ‘ਚ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਿਟੀ ਆਫ਼ ਸਰੀ, ਆਰ. ਸੀ. ਐਮ. ਪੀ, ਹੈਲਥ ਕੈਨੇਡਾ, ਸਥਾਨਕ ਫਾਇਰ ਡਿਪਾਰਟਮੈਂਟ ਅਤੇ ਹੋਰ ਸਰਕਾਰੀ ਤੇ ਗੈਰ-ਸਰਕਾਰੀ ਜ਼ਿੰਮੇਵਾਰ ਸੰਸਥਾਵਾਂ ਨਾਲ ਲੋੜੀਂਦੀਆਂ ਮਿਲਣੀਆਂ ਕਰਕੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਖਾਲਸਾ ਪਰੇਡ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ
ਖਾਲਸਾ ਪਰੇਡ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ

ਪਿਛਲੇ ਸਾਲ ਵਾਲੇ ਰੂਟ ‘ਤੇ ਹੀ ਨਿਕਲਣ ਵਾਲੀ ਇਸ ਪਰੇਡ ਦੌਰਾਨ ਮੁੱਖ ਸਟੇਜ 128 ਸਟਰੀਟ ਅਤੇ 76 ਐਵੇਨਿਊ ਵਾਲੀਆਂ ਲਾਈਟਾਂ ‘ਤੇ ਹੀ ਲੱਗੇਗੀ, ਜਿੱਥੇ ਢਾਡੀ ਵਾਰਾਂ ਅਤੇ ਕਵੀਸ਼ਰੀ ਤੋਂ ਇਲਾਵਾ ਪ੍ਰਮੁੱਖ ਬੁਲਾਰੇ ਆਪਣੇ ਵਿਚਾਰ ਪੇਸ਼ ਕਰਨਗੇ।

ਇਸ ਸਾਲ ਵੀ ਕੈਨੇਡੀਅਨ ਫ਼ੌਜ ਦੇ ਜਵਾਨ ਆਰੰਭ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦੇਣਗੇ ਅਤੇ ਫਿਰ ਫ਼ੌਜੀ ਗੱਡੀਆਂ ਸਮੇਤ ਨਗਰ ਕੀਰਤਨ ਦਾ ਹਿੱਸਾ ਬਣਨਗੇ।

‘ਸਿੱਖ ਮੋਟਰ ਸਾਈਕਲ ਕਲੱਬ’ ਵੱਲੋਂ ਸ਼ਮੂਲੀਅਤ ਕਰਦਿਆਂ ਮੌਕੇ ‘ਤੇ ਚਾਹਵਾਨਾਂ ਦੇ ਦਸਤਾਰਾਂ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਿਸ਼ਾਨ ਸਾਹਿਬ ਦੀ ਸੇਵਾ ਇਕ ਹਫ਼ਤਾ ਪਹਿਲਾਂ 12 ਅਪ੍ਰੈਲ ਦਿਨ ਐਤਵਾਰ ਨੂੰ ਹੋਵੇਗੀ ਅਤੇ ਇਸੇ ਹੀ ਦਿਨ ਦਸਤਾਰ ਮੁਕਾਬਲੇ ਕਰਵਾਏ ਜਾਣਗੇ। 16 ਅਪ੍ਰੈਲ ਦਿਨ ਵੀਰਵਾਰ ਨੂੰ ਸਰੀ ਦੇ ਐਰੀਆ ਬੈਂਕੁਇਟ ਹਾਲ ਵਿਖੇ ‘ਖ਼ਾਲਸਾ ਪੰਥ ਦੀ ਸਿਰਜਣਾ ਅਤੇ ਮਨੋਰਥ’ ਵਿਸ਼ੇ ‘ਤੇ ਇਕ ਸੈਮੀਨਾਰ ਵੀ ਕਰਵਾਇਆ ਜਾਵੇਗਾ, ਜਿਸ ਵਿਚ ਇੰਗਲੈਂਡ ਤੋਂ ਵਿਦਵਾਨ ਡਾ: ਇਕਦਤਾਰ ਕਰਾਮਾਤ ਚੀਮਾ ਅਤੇ ਅਮਰੀਕਾ ਤੋਂ ਸਿੱਖ ਚਿੰਤਕ ਹਰਿੰਦਰ ਸਿੰਘ ਟੈਕਸਸ ਸਮੇਤ ਹੋਰ ਕਈ ਨਾਮਵਰ ਪਤਵੰਤੇ ਆਪਣੇ ਪਰਚੇ ਪੜ੍ਹਨਗੇ।

ਨਗਰ ਕੀਰਤਨ ਤੋਂ ਦੂਜੇ ਦਿਨ 19 ਅਪ੍ਰੈਲ ਤੜਕਸਾਰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਸਾਲ ਲਗਭਗ 2 ਲੱਖ 60 ਹਜ਼ਾਰ ਸੰਗਤਾਂ ਨੇ ਨਗਰ ਕੀਰਤਨ ‘ਚ ਹਿੱਸਾ ਲਿਆ ਅਤੇ ਇਸ ਵਾਰ ਵੀ ਆਸ ਹੈ ਕਿ ਵੱਡੀ ਤਾਦਾਦ ਵਿਚ ਸੰਗਤਾਂ ਦੁਨੀਆ ਦੇ ਕੋਨੇ-ਕੋਨੇ ‘ਚੋਂ ਸਰੀ ਪੁੱਜਣਗੀਆਂ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਨਗਰ ਕੀਰਤਨ ਦੀ ਸਫਲਤਾ ਲਈ ਖ਼ੁਦ ਜ਼ਿੰਮੇਵਾਰੀ ਨਿਭਾਉਂਦਿਆਂ ਸਫ਼ਾਈ ਦਾ ਖ਼ਿਆਲ ਰੱਖਣ ਦੇ ਨਾਲ-ਨਾਲ ਅਨੁਸ਼ਾਸਨ ਵੀ ਕਾਇਮ ਰੱਖਿਆ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: