Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁੱਖ ਮੰਤਰੀ ਦੇ ਯੂਨੀਵਰਸਿਟੀ ਸਮਾਗਮ ਵਿੱਚ ਭਾਸ਼ਣ ਦੌਰਾਨ ਲੱਗੇ ਖ਼ਾਲਿਸਤਾਨ ਦੇ ਨਾਅਰੇ

ਮੁੱਖ ਮੰਤਰੀ ਦੇ ਯੂਨੀਵਰਸਿਟੀ ਸਮਾਗਮ ਵਿੱਚ ਭਾਸ਼ਣ ਦੌਰਾਨ ਲੱਗੇ ਖ਼ਾਲਿਸਤਾਨ ਦੇ ਨਾਅਰੇ

ਪਟਿਆਲਾ ( 26 ਜੁਲਾਈ, 2015): ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਾਲੇ ਇੱਕ ਸਮਾਰੋਹ ਦੌਰਾਨ ਖਾਲਿਸਤਾਨ ਦੇ ਨਾਅਰੇ ਲੱਗਣ ਦੀ ਖ਼ਬਰ ਮਿਲੀ ਹੈ। ਜਦ ਇਸ ਸਮਾਗਮ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੋਲਣ ਲੱਗੇ ਤਾਂ ਨਾਅਰੇਬਾਜ਼ੀ ਸ਼ੁਰੂ ਹੋ ਗਈ।

ਖਾਲਿਸਤਾਨ ਦੇ ਨਾਅਰੇ ਲਾਉਣ ਵਾਲੇ ਨੂੰ ਸਮਾਗਮ ਵਿੱਚੋਂ ਬਾਹਰ ਲੈ ਕੇ ਜਾਂਦੀ ਪੁਲਿਸ
ਖਾਲਿਸਤਾਨ ਦੇ ਨਾਅਰੇ ਲਾਉਣ ਵਾਲੇ ਨੂੰ ਸਮਾਗਮ ਵਿੱਚੋਂ ਬਾਹਰ ਲੈ ਕੇ ਜਾਂਦੀ ਪੁਲਿਸ

ਪੰਜਾਬੀ ਯੂਨੀਵਰਿਸਟੀ ਵਿੱਚ ਅੱਜ  ਪਰਸੂਰਾਮ ਦੀ ਚੇਅਰ ਸਥਾਪਿਤ ਕਰਨ ਮੌਕੇ ਹੋਏ ਸਮਾਗਮ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਉਂ ਹੀ ਬੋਲਣ ਲੱਗੇ ਤਾਂ ਹਾਲ ਵਿੱਚ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਬਾਦਲ ਮੁਰਦਾਬਾਦ’ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਕਾਰਨ ਪੂਰੇ ਸਮਾਗਮ ਵਿੱਚ ਹਲਚਲ ਮੱਚ ਗਈ।

ਮੌਕੇ ’ਤੇ ਮੌਜੂਦ ਪੁਲੀਸ ਨੇ ਨਾਅਰੇ ਲਾ ਰਹੇ ਕਾਰਕੁਨਾਂ ਨੂੰ ਕਾਬੂ ਕਰ ਲਿਆ। ਬਾਦਲ ਨੇ ਇਨ੍ਹਾਂ ਕਾਰਕੁਨਾਂ ਬਾਰੇ ਮੌਕੇ ’ਤੇ ਹੀ ਸਟੇਜ ਤੋਂ ਸਖ਼ਤ ਪ੍ਰਤੀਕਰਮ ਪ੍ਰਗਟ ਕੀਤਾ। ਨਾਅਰੇ ਲਾੳੁਣ ਵਾਲੇ ਕਾਰਕੁਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਸਬੰਧਤ ਹਨ, ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਘ ਸੰਧਾ, ਕਿਸਾਨ ਵਿੰਗ ਦੇ ਆਗੂ ਰਾਜਿੰਦਰ ਸਿੰਘ ਛੰਨਾ, ਗੁਰਧਿਆਨ ਸਿੰਘ ਧਨੇਠਾ, ਦਰਸ਼ਨ ਸਿੰਘ ਸਨੌਰ ਸਨ ਨੂੰ ਪੁਲੀਸ ਮੌਕੇ ’ਤੇ ਹੀ ਫੜ ਕੇ ਲੈ ਗਈ।

‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾੳੁਣ ਵਾਲੇ ਮਾਨ ਦਲ ਦੇ ਚਾਰ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਅਰਬਨ ਅਸਟੇਟ ਪੁਲੀਸ ਨੇ ਫ਼ੌਜਦਾਰੀ ਐਕਟ ਦੀ ਧਾਰਾ 107/151 ਤਹਿਤ ਕਾਰਵਾਈ ਕਰਦਿਆਂ ਆਗੂਆਂ ਨੂੰ ਐਸਡੀਐਮ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤਹਿਤ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: