Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਬਲਜਿੰਦਰ ਕੌਰ ਤੇ ਗੁਰਮੀਤ ਸਿੰਘ ਹੇਅਰ ‘ਆਪ’ ਦੇ ਨਵੇਂ ਬੁਲਾਰੇ ਹੋਣਗੇ

ਪ੍ਰੋ. ਬਲਜਿੰਦਰ ਕੌਰ ਤੇ ਗੁਰਮੀਤ ਸਿੰਘ ਹੇਅਰ ‘ਆਪ’ ਦੇ ਨਵੇਂ ਬੁਲਾਰੇ ਹੋਣਗੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ (ਮੀਤ ਹੇਅਰ) ਨੂੰ ਪਾਰਟੀ ਦੇ ਸੂਬਾ ਬੁਲਾਰੇ (ਸਪੋਕਸਪਰਸਨ) ਨਿਯੁਕਤ ਕੀਤਾ ਹੈ। ਇਹ ਜਾਣਕਾਰੀ ‘ਆਪ’ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ ਗਈ।

ਪ੍ਰੋ. ਬਲਜਿੰਦਰ ਕੌਰ ਤੇ ਗੁਰਮੀਤ ਸਿੰਘ ਹੇਅਰ ਦੀ ਪੁਰਾਣੀ ਤਸਵੀਰ।

ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਆਬਜ਼ਰਵਰ ਹਨ, ਜਦਕਿ ਗੁਰਮੀਤ ਸਿੰਘ (ਮੀਤ ਹੇਅਰ) ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਇੰਚਾਰਜ ਹਨ। ਉਪਰੋਕਤ ਦੋਵੇ ਵਿਧਾਇਕ ਪਾਰਟੀ ਅਤੇ ਵਿਧਾਨਿਕ ਵਿੰਗ ਦੇ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਨਿਭਾਉਣਗੇ।

ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ ਹੇਅਰ ਨੂੰ ਪਾਰਟੀ ਦੇ ਬੁਲਾਰੇ ਬਣਾਉਣ ਦਾ ਫ਼ੈਸਲਾ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਪਾਰਟੀ ਦੇ ਵਿਧਾਇਕ ਜ਼ੋਨ ਪ੍ਰਧਾਨਾਂ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: