Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਟਾਲਾ ਟਾਡਾ ਕੇਸ ਵਿੱਚ ਪ੍ਰੋ. ਭੁੱਲਰ ਦੇ ਵਕੀਲ ਨੇ ਚਲਾਨ ਰੱਦ ਕਰਕੇ ਮਾਮਲਾ ਖਤਮ ਕਰਨ ਲਈ ਕਿਹਾ

ਬਟਾਲਾ ਟਾਡਾ ਕੇਸ ਵਿੱਚ ਪ੍ਰੋ. ਭੁੱਲਰ ਦੇ ਵਕੀਲ ਨੇ ਚਲਾਨ ਰੱਦ ਕਰਕੇ ਮਾਮਲਾ ਖਤਮ ਕਰਨ ਲਈ ਕਿਹਾ

ਅੰਮ੍ਰਿਤਸਰ ਸਾਹਿਬ: ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੱਜ ਬਟਾਲਾ ਟਾਡਾ ਕੇਸ ਵਿੱਚ ਅੰਮ੍ਰਿਤਸਰ ਸਾਹਿਬ ਵਿਖੇ ਟਾਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਤੇ ਅਦਾਲਤ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣੀਆਂ।

Prof.-Devender-Pal-Singh-Bhullar-in-Amritsar-e1434119850259ਪ੍ਰੋ. ਭੁੱਲਰ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਨੂੰ ਦੱਸਿਆ ਕਿ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਨੂੰ ਬਿਨ੍ਹਾਂ ਕਿਸੇ ਅਧਾਰ ਤੋਂ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਤੇ ਪੁਲਿਸ ਦੀ ਸਾਰੀ ਚਾਰਜਸ਼ੀਟ ਤੋਂ ਸਾਫ ਪਤਾ ਲੱਗਦਾ ਹੈ ਕਿ ਇਹ ਇੱਕ ਝੂਠਾ ਕੇਸ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕੇਸ ਦੇ ਦਸਤਾਵੇਜਾਂ ਅਨੁਸਾਰ ਇਸ ਕੇਸ ਦਾ ਸਬੰਧ ਉਸ ਕਥਿਤ ਪੁਲਿਸ ਮੁਕਾਬਲੇ ਨਾਲ ਹੈ ਜਿਸ ਵਿੱਚ ਵੀਰੋ ਨੰਗਲ ਪਿੰਡ ਦੇ ਦੋ ਸਿੱਖ ਨੋਜਵਾਨਾਂ ਗੁਰਮੇਜ ਸਿੰਘ ਉਰਫ ਗੇਜਾ ਅਤੇ ਜੋਗਾ ਸਿੰਘ ਨੂੰ ਬਟਾਲਾ ਪੁਲਿਸ ਵੱਲੋਂ ਮਾਰਿਆਂ ਗਿਆ ਸੀ।

1992 ਵਿੱਚ ਬਟਾਲਾ ਦੇ ਸਦਰ ਥਾਣੇ ਵਿੱਚ ਆਈ.ਪੀ.ਸੀ ਦੀ ਧਾਰਾ 307, 34 ਅਤੇ ਅਸਲਾ ਕਾਨੂੰਨ ਦੀ ਧਾਰਾ 25, 24, 59, ਟਾਡਾ ਦੀ 3, 4, 5 ਧਾਰਾ ਅਤੇ ਵਿਸਫੋਟਕ ਸਮੱਗਰੀ ਕਾਨੂੰਨ ਦੀ ਧਾਰਾ 4, 5 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਕੇਸ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਰਵਰੀ 1995 ਵਿੱਚ ਨਾਮਜ਼ਦ ਕੀਤਾ ਗਿਆ ਸੀ।ਉਸ ਵਕਤ ਉਹ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਸੀ। ਪ੍ਰੋ. ਭੁੱਲਰ ਖਿਲਾਫ ਇਸ ਮਾਮਲੇ ਵਿੱਚ ਕੋਈ ਵੀ ਚਸ਼ਮਦੀਦ ਗਵਾਹ ਜਾ ਸਬੂਤ ਨਹੀਂ ਹੈ।

ਪੁਲਿਸ ਵੱਲੋਂ ਦਰਜ ਚਾਰਜਸ਼ੀਟ ਅਨੁਸਾਰ ਇੱਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਸੀ ਕਿ “ਸਿੱਖ ਖਾੜਕੂ” ਉਸ ਦੇ ਘਰ ਪ੍ਰਸ਼ਾਦਾ ਸ਼ਕਣ ਲਈ ਆਉਂਦੇ ਸੀ ਤੇ 1992 ਨੂੰ ਇਸ ਕੇਸ ਨਾਲ ਸਬੰਧਿਤ ਘਟਨਾ ਵਾਲੇ ਦਿਨ ਪ੍ਰੋ. ਭੁੱਲਰ ਵੀ ਉਸ ਦੇ ਘਰ ਆਏ ਸਨ। ਉਸ ਵਿਅਕਤੀ ਦੇ ਇਸ ਬਿਆਨ ਦੇ ਅਧਾਰ ਤੇ ਪ੍ਰੋ. ਭੁੱਲਰ ਨੂੰ ਪੁਲਿਸ ਨੇ ਇਸ ਕੇਸ ਵਿੱਚ ਨਾਮਜ਼ਦ ਕੀਤਾ ਹੈ।

ਜਿਕਰਯੋਗ ਹੈ ਕਿ ਪ੍ਰੋ. ਭੁੱਲਰ ਮੋਜੂਦਾ ਸਮੇਂ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਦੇ ਮਨੋਰੋਗ ਵਿਭਾਗ ਵਿੱਚ ਦਾਖਿਲ ਹਨ। ਅਦਾਲਤ ਨੇ ਇਸ ਕੇਸ ਵਿੱਚ ਅਗਲੀ ਸੁਣਵਾਈ ਦਾ ਦਿਨ 4 ਅਪ੍ਰੈਲ ਨਿਯਤ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: