Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੱਤਕੇ ਨੂੰ ‘ਪੇਟੈਂਟ’ ਕਰਵਾਉਣਾ ਗੁਰੂ ਮਰਿਆਦਾ ਦੇ ਉਲਟ ਮੰਦਭਾਗੀ ਕਾਰਵਾਈ: ਪ੍ਰੋ. ਬਡੂੰਗਰ

ਗੱਤਕੇ ਨੂੰ ‘ਪੇਟੈਂਟ’ ਕਰਵਾਉਣਾ ਗੁਰੂ ਮਰਿਆਦਾ ਦੇ ਉਲਟ ਮੰਦਭਾਗੀ ਕਾਰਵਾਈ: ਪ੍ਰੋ. ਬਡੂੰਗਰ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ‘ਸਿੱਖ ਸਸ਼ਤਰ ਵਿੱਦਿਆ ਅਤੇ ਗੱਤਕਾ’ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੀ ਛੇੜਛਾੜ ਕਰਨ ਵਾਲੇ ਵਿਅਕਤੀ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਦਿੱਲੀ ਦੀ ਇਕ ਨਿੱਜੀ ਪ੍ਰੋਪਰਾਈਟਰਸ਼ਿਪ ਵਾਲੀ ਲਿਮਟਿਡ ਕੰਪਨੀ ਨੇ ‘ਸਿੱਖ ਸ਼ਸਤਰ’ ਵਿੱਦਿਆ ਅਤੇ ਗੱਤਕਾ ਨੂੰ ਟਰੇਡ ਮਾਰਕ ਕਾਨੂੰਨ ਤਹਿਤ ‘ਪੇਟੈਂਟ’ ਕਰਵਾ ਲਿਆ, ਜੋ ਇਕ ਮੰਦਭਾਗੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਾਸਤਰ ਵਿੱਦਿਆ ਅਤੇ ਗੱਤਕਾ ਦਾ ਸਿੱਧਾ ਸਬੰਧ ਗੁਰੂ ਸਾਹਿਬਾਨ ਅਤੇ ਗੁਰਮਤਿ ਮਰਿਆਦਾ ਨਾਲ ਹੈ, ਜੋ ਗੁਰਮਤਿ ਜੀਵਨ ਦਾ ਅਨਿੱਖੜਵਾ ਅੰਗ ਹੈ, ਜਿਸ ਨਾਲ ਕਿਸੇ ਤਰ੍ਹਾਂ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨੂੰ ਸਿੱਖ ਵਿਰਾਸਤ ਨੂੰ ਆਪਣੀ ਨਿੱਜੀ ਜਾਇਦਾਦ ਨਹੀਂ ਬਣਾ ਸਕਦਾ।

ਪੁਰਾਣੀ ਤਸਵੀਰ

ਪ੍ਰੋ. ਬਡੂੰਗਰ ਨੇ ਆਖਿਆ ਪ੍ਰਕਾਸ਼ਤ ਹੋਈਆਂ ਖ਼ਬਰਾਂ ਰਾਹੀਂ ਇਹ ਜਨਤਕ ਹੋਇਆ ਹੈ ਕਿ ਇਹ ਮੰਦਭਾਗੀ ਕਾਰਵਾਈ ਹਰਪ੍ਰੀਤ ਸਿੰਘ ਖਾਲਸਾ ਨਾਮੀ ਵਿਅਕਤੀ ਵੱਲੋਂ ਕੀਤੀ ਗਈ ਹੈ, ਜਿਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ‘ਸਿੱਖ ਸ਼ਾਸਤਰ ਵਿੱਦਿਆ ਅਤੇ ਗੱਤਕਾ’ ਸਮੁੱਚੇ ਖਾਲਸਾ ਪੰਥ ਦੀ ਉਤਮ ਵਿਰਾਸਤ ਹੈ, ਜੇ ਕੋਈ ਗੁਰੂ ਸਾਹਿਬਾਨ ਦੀ ਮਰਿਆਦਾ ਦੇ ਉਲਟ ਅਜਿਹਾ ਕਰਦਾ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧ ‘ਚ ਫੌਰੀ ਕਾਰਵਾਈ ਨੂੰ ਅੰਜ਼ਾਮ ਦੇਣਾ ਚਾਹੀਦਾ ਹੈ।

⊕ ਸਿੱਖ ਸ਼ਸਤਰ ਵਿੱਦਿਆ ਤੇ ਗੱਤਕਾ ਨੂੰ ਪੇਟੈਂਟ ਕਰਾਉਣਾ ਵਿਰਾਸਤ ’ਤੇ ਕਬਜਾ ਕਰਨ ਦੇ ਤੁੱਲ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਅਜਿਹੀ ਮੰਦਭਾਗੀ ਕਾਰਵਾਈ ਕਰਨ ਵਾਲੇ ਹਰਪ੍ਰੀਤ ਸਿੰਘ ਖਾਲਸਾ ਨਾਮੀ ਵਿਅਕਤੀ ਖਿਲਾਫ਼ ਕਾਰਵਾਈ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਿੱਠੀ ਭੇਜ ਕੇ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਮਰਿਆਦਾ ਅਤੇ ਖਾਲਸਾ ਪੰਥ ਦੀ ਵਿਰਾਸਤ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਫੌਰੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੂੰ ਮਿਲਣ ਤੋਂ ਬਾਅਦ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਦਿੱਲੀ ਦੀ ਇੱਕ ਨਿੱਜੀ ਕੰਪਨੀ ਵਲੋਂ ਸਿੱਖ ਸ਼ਸ਼ਤਰ ਵਿਿਦਆ ਗਤਕਾ ਨੁੰ ਨਿੱਜੀ ਨਾਮ ਹੇਠ ਪੇਟੈਂਟ ਕਰਵਾਏ ਜਾਣ ਜਿਥੇ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਗਤਕਾ ਸਿਖਲਾਈ ਨਾਲ ਜੁੜੀਆਂ ਸੰਸਥਾਵਾਂ ਨੇ ਅਜੇਹੀ
ਬਾਣੀ ਅਤੇ ਬਾਣੇ ਅਧਾਰਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਿਦਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ
ਗੱਤਕਾ ਖੇਡ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੁੜੀ, ਗੁਰੂ ਸਾਹਿਬਾਨ ਵੱਲੋਂ ਵਰੋਸਾਈ ਸਮੁੱਚੀ ਕੌਮ ਦੀ ਮਾਣਮੱਤੀ ਤੇ ਪੁਰਾਤਨ ਖੇਡ ਹੈ ਅਤੇ ਕੋਈ ਵੀ ਇਸ ਨੂੰ ਰਜਿਸਟਰਡ ਜਾਂ ਪੇਟੈਂਟ ਨਹੀਂ ਕਰਵਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: