Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਨੂੰ ਕੀਤਾ ਗਿਆ ਗ੍ਰਿਫਤਾਰ

ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਨੂੰ ਕੀਤਾ ਗਿਆ ਗ੍ਰਿਫਤਾਰ

ਨਵੀਂ ਦਿੱਲੀ: ਅੱਜ ਸਵੇਰੇ 3 ਵਜੇ ਦਿੱਲੀ ਪੁਲਿਸ ਵੱਲੋਂ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਪ੍ਰੈਸ ਕਲੱਬ ਆਫ ਇੰਡੀਆ ਵਿਖੇ 10 ਫਰਵਰੀ ਨੂੰ ਅਫਜਲ ਗੁਰੂ ਦੀ ਫਾਂਸੀ ਵਿਰੁੱਧ ਉਸ ਦੀ ਬਰਸੀ ਤੇ ਕੀਤੇ ਗਏ ਇੱਕ ਸਮਾਗਮ ਦੇ ਸਬੰਧ ਵਿੱਚ ਗ੍ਰਿਫਤਾਰ ਕਰ ਲਿਆ ਗਿਆ।

ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ
ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ

ਨਵੀਂ ਦਿੱਲੀ ਦੇ ਡੀਸੀਪੀ ਜਤਿਨ ਨਰਵਾਲ ਨੇ ਦੱਸਿਆ ਕਿ ਅੱਜ ਸਵੇਰੇ 3 ਵਜੇ ਗਿਲਾਨੀ ਨੂੰ ਆਈਪੀਸੀ ਦੀ ਧਾਰਾ 124 ਏ (ਦੇਸ਼ ਧ੍ਰੋਹ), 120 ਬੀ ਅਤੇ 149 ਦੇ ਤਹਿਤ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ।

ਇਸ ਤੋਂ ਪਹਿਲਾਂ ਸੋਮਵਾਰ ਰਾਤ ਨੂੰ ਗਿਲਾਨੀ ਨੂੰ ਪੁਲਿਸ ਵੱਲੋਂ ਪੁੱਛਤਾਸ਼ ਵਾਸਤੇ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਗਿਲਾਨੀ ਦੀ ਗ੍ਰਿਫਤਾਰੀ ਕੀਤੀ ਗਈ।

ਇਸ ਤੋਂ ਪਹਿਲਾਂ ਕੱਲ੍ਹ ਪਟਿਆਲਾ ਹਾਊਸ ਕੋਰਟ ਵਿੱਚ ਦੇਸ਼ ਧ੍ਰੋਹ ਦੇ ਕੇਸ ਅਧੀਨ ਗ੍ਰਿਫਤਾਰ ਕੀਤੇ ਗਏ ਜੇਐਨਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ ਪੇਸ਼ੀ ਦੌਰਾਨ ਬੀ.ਜੇ.ਪੀ ਆਗੂਆਂ ਅਤੇ ਵਕੀਲਾਂ ਵੱਲੋਂ ਸੁਣਵਾਈ ਸੁਣਨ ਗਏ ਵਿਦਿਆਰਥੀਆਂ ਦੀ ਮਾਰਕੁੱਟ ਕੀਤੀ ਗਈ ਤੇ ਪੱਤਰਕਾਰਾਂ ਨੂੰ ਵੀ ਡਰਾਇਆ ਧਮਕਾਇਆ ਗਿਆ।

ਸਬੰਧਿਤ ਖਬਰ ਪੜੋ: ਹਾਈ ਕੋਰਟ ਨੇ ਜੇਐਨਯੂ ਮਾਮਲੇ ਵਿੱਚ ਐਨਆਈਏ ਜਾਂਚ ਦੀ ਮੰਗ ਕੀਤੀ ਖਾਰਿਜ

ਹਲਾਂਕਿ ਜੇਐਨਯੂ ਯੂਨੀਵਰਸਿਟੀ ਵਿੱਚ 9 ਫਰਵਰੀ ਨੂੰ ਅਫਜਲ ਗੁਰੂ ਦੀ ਫਾਂਸੀ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਤੋਂ ਬਾਅਦ ਜਿੱਥੇ ਬੀਜੇਪੀ ਵੱਲੋਂ ਕਨਹੀਆ ਕੁਮਾਰ ਅਤੇ ਉਸ ਦੇ ਸਾਥੀਆਂ ਤੇ ਦੇਸ਼ ਧ੍ਰੋਹ ਦੇ ਅਰੋਪ ਲਾਏ ਜਾ ਰਹੇ ਹਨ ਉੱਥੇ ਵਿਰੋਧੀ ਧਿਰਾਂ ਜਿਨ੍ਹਾਂ ਵਿੱਚ ਕਾਂਗਰਸ ਅਤੇ ਖੱਬੇਪੱਖੀਆਂ ਵੱਲੋਂ ਵਿਦਿਆਰਥੀਆਂ ਦਾ ਸਮਰਥਨ ਕਰਦਿਆਂ ਇਸ ਨੂੰ ਬੀਜੇਪੀ ਵੱਲੋਂ ਸਰਕਾਰ ਦੀ ਤਾਕਤ ਦੀ ਦੁਰਵਰਤੋਂ ਕਰਦਿਆਂ ਵਿਰੋਧੀ ਵਿਚਾਰਾਂ ਨੂੰ ਦਬਾਉਣ ਦੀ ਇੱਕ ਸਾਜਿਸ਼ ਦੱਸਿਆ ਜਾ ਰਿਹਾ ਹੈ।

ਕਸ਼ਮੀਰ ਦੇ ਵੱਖਵਾਦੀ ਸੰਗਠਨ ਹੁਰੀਅਤ ਕਾਨਫਰੰਸ ਅਤੇ ਵੱਖਰੇ ਸਿੱਖ ਰਾਜ ਦੀ ਮੰਗ ਕਰਨ ਵਾਲੀਆਂ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: