Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂਜੀਸੀ ਦਾ ਫੈਸਲਾ ਵਾਪਿਸ ਕਰਾਉਣ ਲਈ ਭਾਜਪਾ ‘ਤੇ ਦਬਾਅ ਪਾਵੇ ਬਾਦਲ ਦਲ

ਯੂਜੀਸੀ ਦਾ ਫੈਸਲਾ ਵਾਪਿਸ ਕਰਾਉਣ ਲਈ ਭਾਜਪਾ ‘ਤੇ ਦਬਾਅ ਪਾਵੇ ਬਾਦਲ ਦਲ

ਚੰਡੀਗੜ੍ਹ: ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਸਿੱਖ ਧਰਮ ਨਾਲ ਸਬੰਧਤ ਯੂਨੀਵਰਸਿਟੀਆਂ ਦੇ ਖੋਜ ਪੱਤਰਾਂ ਨੂੰ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ ਮੰਦਭਾਗਾ ਕਰਾਰ ਦਿੱਤਾ ਹੈ। ਇਸ ਸਬੰਧੀ ਜਾਰੀ ਬਿਆਨ ’ਚ ਫ਼ੈਸਲੇ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਯੂਜੀਸੀ ਦਾ ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਿੱਖਾਂ ਲਈ ਇਕ ਤੋਹਫਾ ਹੈ। ਇਸੇ ਵਿਚਾਰ ਧਾਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਵੀ ਵਿਰੋਧ ਕੀਤਾ ਸੀ।

ਯੂਜੀਸੀ ਵਲੋਂ ਬੰਦ ਕੀਤਾ ਗਿਆ ਇਕ ਖੋਜ ਪੱਤਰ

ਸਬੰਧਿਤ ਖ਼ਬਰ: ਖੇਤਰੀ ਭਾਸ਼ਾਵਾਂ ‘ਤੇ ਕੇਂਦਰ ਦਾ ਇਕ ਹੋਰ ਵਾਰ

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਕੇਂਦਰ ਵਿੱਚ ਕਾਬਜ਼ ਭਾਜਪਾ ਨਾਲ ਗੱਠਜੋੜ ਹੈ, ਇਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਫ਼ੈਸਲਾ ਵਾਪਸ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣਾ ਚਾਹੀਦਾ ਹੈ। ਅਜਿਹਾ ਨਾ ਕਰਨ ’ਤੇ ਆਗਾਮੀ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇਕ ਵਾਰ ਫਿਰ ਸਿੱਖਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ।

ਸਬੰਧਿਤ ਖ਼ਬਰ: ਯੂਜੀਸੀ ਵਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦਾ ਫੈਂਸਲਾ ਮੰਦਭਾਗਾ: ਬਡੂੰਗਰ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰਲੇ ਵਿਵਾਦਾਂ ਦਾ ਨਿਪਟਾਰਾ ਕਰਨ ਲਈ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੂੰ ਦੋ ਤਿਹਾਈ ਤਨਖਾਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ
ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਕਾਲਜ ਅਧਿਆਪਕਾਂ ਦੀ ਨਿਯੁਕਤੀ ਅਤੇ ਤਰੱਕੀ ਲਈ ਪੀਐਚਡੀ ਲਾਜ਼ਮੀ ਕਰ ਦਿੱਤੀ ਹੈ। ਯੂਜੀਸੀ ਵਲੋਂ ਜਾਰੀ ਤਾਜ਼ਾ ਹਦਾਇਤਾਂ ਵਿੱਚ ਪੀਐਚਡੀ ਤੋਂ ਬਗ਼ੈਰ ਅਧਿਆਪਕਾਂ ਨੂੰ ਅੱਠ ਹਜ਼ਾਰ ਗਰੇਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: