Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਜ਼ਿਮਨੀ ਚੋਣਾਂ: ਬਾਦਲ ਦਲ ਵੱਲੋਂ ਜੀਤ ਮਹਿੰਦਰ ਸਿੰਘ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨ

ਪੰਜਾਬ ਜ਼ਿਮਨੀ ਚੋਣਾਂ: ਬਾਦਲ ਦਲ ਵੱਲੋਂ ਜੀਤ ਮਹਿੰਦਰ ਸਿੰਘ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨ

ਚੰਡੀਗੜ੍ਹ(22 ਜੁਲਾਈ 2014): ਪੰਜਾਬ ਦੀਆਂ ਦੋ ਵਿਧਾਨ ਸਭਾ ਸੀਟਾਂ ‘ਤੇ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਅਕਾਲੀ ਦਲ ਬਾਦਲ ਵੱਲੋਂ ਕਾਂਗਰਸ ਛੱਡ ਕੇ ਆਏ ਇਸੇ ਹਲਕੇ ਤੋਂ ਹਰੇ ਚੁੱਕੇ ਵਿਧਾਨ ਸਭਾ ਮੈਂਬਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਿਆ ਗਿਆ ਹੈ ।

ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਸ: ਸਿੱਧੂ ਨੂੰ ਤਲਵੰਡੀ ਸਾਬੋ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਰੱਖਣ ਦਾ ਫੈਸਲਾ ਲਿਆ ਹੈ ।

ਸ: ਜੀਤ ਮਹਿੰਦਰ ਸਿੰਘ ਸਿੱਧੂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਵਿਧਾਨਕਾਰ ਸਨ ਤੇ ਕਾਂਗਰਸ ਤੇ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਕੇ ਅਕਾਲੀ ਦਲ ‘ਚ ਸ਼ਾਮਿਲ ਹੋਏ ਸਨ ਙ ਸਿੱਧੂ ਨੇ 2002 ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਵਿਧਾਨ ਸਭਾ ‘ਚ ਦਾਖਲਾ ਲਿਆ ਸੀ ਙ ਜਦੋਂਕਿ 2007 ਤੇ 2012 ਦੀਆਂ ਚੋਣਾਂ ‘ਚ ਉਨ੍ਹਾਂ ਨੇ ਕਾਂਗਰਸ ਉਮੀਦਵਾਰ ਵਜੋਂ ਚੋਣਾਂ ਜਿੱਤੀਆਂ ਸਨ ਙ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਅਕਾਲੀ ਉਮੀਦਵਾਰ ਸ: ਅਮਰਜੀਤ ਸਿੰਘ ਸਿੱਧੂ ਨੂੰ ਕੋਈ 9 ਹਜ਼ਾਰ ਵੋਟਾਂ ਨਾਲ ਹਰਾਇਆ ਸੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: