ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੁਜ਼ਗਾਰ ਸਕੀਮ’ ਤਹਿਤ ਮੋਹਾਲੀ ਵਿੱਚ ਰਾਜ ਪੱਧਰੀ ਰੁਜ਼ਗਾਰ ਮੇਲੇ ਦੌਰਾਨ 27 ਹਜ਼ਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਸਮੇਤ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਾਧੂ ਸਿੰਘ ਧਰਮਸੋਤ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੰਡੇ।

ਇਨ੍ਹਾਂ 27 ਹਜ਼ਾਰ ਨੌਜਵਾਨਾਂ ਵਿੱਚ 3 ਹਜ਼ਾਰ ਉਮੀਦਵਾਰਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਨੌਕਰੀ ਮਿਲੀ ਹੈ, ਜਿਨ੍ਹਾਂ ਵਿੱਚ 1337 ਨਵੇਂ ਭਰਤੀ ਕੀਤੇ ਗਏ ਅਧਿਆਪਕ ਵੀ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ 27 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਤੇ 43 ਹਜ਼ਾਰ ਹੋਰ ਨਵੀਆਂ ਨੌਕਰੀਆਂ ਦੇਣ ਬਾਰੇ ਮੁੱਢਲੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਭਵਿੱਖ ਵਿੱਚ ਸਾਲ ਵਿੱਚ ਦੋ ਵਾਰ ਰੁਜ਼ਗਾਰ ਮੇਲੇ ਲਾਏ ਜਾਣਗੇ ਤੇ ਅਗਲਾ ਰੁਜ਼ਗਾਰ ਮੇਲਾ ਫਰਵਰੀ 2018 ਵਿੱਚ ਲੱਗੇਗਾ।
ਸਬੰਧਤ ਖ਼ਬਰ:
ਕੈਪਟਨ ਸਰਕਾਰ: ‘ਹਰ ਘਰ ਇਕ ਨੌਕਰੀ’ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਤੋਂ ਹੋਈ …