Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲੀਆਂ ਅਤੇ ਕਾਂਗਰਸ ਨੇ ਪਿਛਲੇ 67 ਸਾਲਾਂ ਵਿੱਚ ਪੰਜਾਬ ਦਾ ਕੁੱਝ ਨਹੀਂ ਸੰਵਾਰਿਆ, ਹੁਣ ਕੀ ਸੰਵਾਰਨਗੇ: ਸ਼ਿਸ਼ੋਦੀਆ

ਬਾਦਲ ਦਲੀਆਂ ਅਤੇ ਕਾਂਗਰਸ ਨੇ ਪਿਛਲੇ 67 ਸਾਲਾਂ ਵਿੱਚ ਪੰਜਾਬ ਦਾ ਕੁੱਝ ਨਹੀਂ ਸੰਵਾਰਿਆ, ਹੁਣ ਕੀ ਸੰਵਾਰਨਗੇ: ਸ਼ਿਸ਼ੋਦੀਆ

jimni electionਪਟਿਆਲਾ(11 ਅਗਸਤ 2014): ਪੰਜਾਬ ‘ਤੇ ਪਿਛਲੇ 67 ਸਾਲਾਂ ਤੋਂ ਕਾਗਰਸੀਆਂ ਅਤੇ ਬਾਦਲ ਦਲੀਆਂ ਨੇ ਰਾਜ ਕਰਕੇ ਪੰਜਾਬ ਦੀ ਲੁੱਟ ਕੀਤੀ। ਜੇਕਰ ਪਿਛਲੇ 67 ਸਾਲਾਂ ਵਿੱਚ ਇਹ ਪੰਜਾਬ ਦਾ ਕੁਝ ਨਹੀਂ ਸੰਵਾਰ ਸਕੇ ਤਾਂ ਅੱਗੇ ਕੀ ਸੰਵਾਰਨਗੇ। ਇਨ੍ਹਾਂ ਵਿਚਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੀ ਅਗਵਾਈ ਵਿਚ ਅੱਜ ਪਟਿਆਲਾ ਸ਼ਹਿਰੀ ਤੋਂ ਉਪ ਚੋਣ ਲੜ ਰਹੇ ਸ: ਹਰਜੀਤ ਸਿੰਘ ਅਦਾਲਤੀਵਾਲਾ ਨੇ ਦੇ ਹੱਕ ਵਿਚ ਇੱਕ ਰੋਡ ਸ਼ੋਅ ਦੌਰਾਨ ਕੀਤਾ ।

ਰੋਡ ਸ਼ੋਅ ਦੌਰਾਨ ਇੱਕ ਪੱਤਰਕਾਰ ਮਿਲਣੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਮਨੀਸ਼ ਸ਼ਿਸ਼ੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ‘ਚੋਂ ਖੜ੍ਹਾਏ ਗਏ ਦੋਵੇਂ ਉਮੀਦਵਾਰ ਜਿੱਤਣਗੇ।

ਇਸ ਮੌਕੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਲੀਟਰਾਂ ਦੇ ਹਿਸਾਬ ਨਾਲ ਦੁੱਧ ਦਾ ਦਹੀਂ ਬਣਾਉਣ ਲਈ ਮਾਮੂਲੀ ਜਾਗ ਹੀ ਕਾਫ਼ੀ ਹੈ ਙ ਇਸ ਲਈ ਪੰਜਾਬ ਦੀ ਵਿਧਾਨ ਸਭਾ ਵਿਚ ਪੰਜਾਬ ਦੇ 2 ਵਿਧਾਇਕ ਜਿੱਤ ਕੇ ਚਲੇ ਜਾਣ ਤਾਂ ਹੋਰਨਾਂ ਪਾਰਟੀਆਂ ਦੇ ਸੈਂਕੜੇ ਵਿਧਾਇਕਾਂ ਦਾ ਮੁਕਾਬਲਾ ਕਰਨਗੇ ।

ਇਸ ਦੌਰਾਨ ਡਾ: ਧਰਮਵੀਰ ਗਾਂਧੀ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਅਕਾਲੀ-ਭਾਜਪਾ ਸਰਕਾਰ ਦੀਆਂ ਵਧੀਕੀਆਂ ਤੋਂ ਭਲੀ-ਭਾਂਤ ਜਾਣੂ ਹੈ ਙ ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਅਦਾਲਤੀਵਾਲਾ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ।

ਇਸ ਮੌਕੇ ਕੇਂਦਰੀ ਆਗੂ ਜਰਨੈਲ ਸਿੰਘ, ਜ਼ਿਲ੍ਹਾ ਕਨਵੀਨਰ ਜਰਨੈਲ ਸਿੰਘ ਮਨੂੰ, ਮੋਹਨਜੀਤ ਕੌਰ ਟਿਵਾਣਾ, ਮੈਡਮ ਕੁਲਦੀਪ, ਤੋਂ ਇਲਾਵਾ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: