Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਨਕ ਸ਼ਾਹ ਫਕੀਰ ਫਿਲਮ ਦਿਖਾਉਣ ਉੱਤੇ ਪੰਜਾਬ ਸਰਕਾਰ ਨੇ 2 ਮਹੀਨੇ ਲਈ ਰੋਕ ਲਗਾਈ

ਨਾਨਕ ਸ਼ਾਹ ਫਕੀਰ ਫਿਲਮ ਦਿਖਾਉਣ ਉੱਤੇ ਪੰਜਾਬ ਸਰਕਾਰ ਨੇ 2 ਮਹੀਨੇ ਲਈ ਰੋਕ ਲਗਾਈ

ਚੰਡੀਗੜ੍ਹ: ਪੰਜਾਬ ਵਿਚ ਸਿੱਖ ਜਥੇਬੰਦੀਆਂ ਵਲੋਂ “ਨਾਨਕ ਸ਼ਾਹ ਫਕੀਰ” ਨਾਮੀ ਵਿਵਾਦਗ੍ਰਸਤ ਫਿਲਮ ਦੇ ਸਖਤ ਵਿਰੋਧ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ ਇਹ ਫਿਲਮ ਵਿਖਾਉਣ ਉੱਤੇ ਦੋ ਮਹੀਨੇ ਲਈ ਰੋਕ ਲਗਾ ਦਿੱਤੀ ਹੈ। ਭਾਵੇਂ ਕਿ ਇਸ ਫੈਸਲੇ ਨੂੰ ਫਿਲਮ ਨਿਰਮਾਤਾ ਲਈ ਝਟਕੇ ਅਤੇ ਫਿਲਮ ਵਿਰੁਧ ਉੱਠੇ ਪੰਥਕ ਰੋਹ ਲਈ ਸ਼ੁਰੂਆਤੀ ਕਾਮਯਾਬੀ ਵਜੋਂ ਵੇਖਿਆ ਜਾ ਰਿਹਾ ਹੈ, ਪਰ ਸਰਕਾਰ ਵਲੋਂ ਫਿਲਮ ਵਿਖਾਉਣ ਉੱਤੇ ਲਗਾਈ ਗਈ ਰੋਕ ਲਈ ਦੋ ਮਹੀਨੇ ਦੀ ਸਮਾਂ ਹੱਦ ਤਹਿ ਕਰਨ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਦਿੱਲੀ ਵਿੱਚ ਕੀਤਾ ਗਿਆ ਰੋਸ ਮੁਜ਼ਾਹਰਾ
ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਦਿੱਲੀ ਵਿੱਚ ਕੀਤਾ ਗਿਆ ਰੋਸ ਮੁਜ਼ਾਹਰਾ

ਕਾਨੂੰਨੀ ਮਾਹਿਰਾਂ ਤੇ ਵਿਸ਼ਲੇਸ਼ਕਾਂ ਅਨੁਸਾਰ ਅਕਸਰ ਪਾਬੰਦੀ ਲਗਾਉਂਦੇ ਸਮੇਂ ਕੋਈ ਸਮਾਂ ਹੱਦ ਤਹਿ ਨਹੀਂ ਕੀਤੀ ਜਾਂਦੀ, ਜਿਹਾ ਕਿ “ਕੌਮ ਦੇ ਹੀਰੇ” ਨਾਮੀ ਫਿਲਮ ਅਤੇ “ਇੰਡੀਆ’ਸ ਡਾਟਰਜ਼” ਨਾਮੀ ਦਸਤਾਵੇਜ਼ੀ ਉੱਤੇ ਭਾਰਤ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਤੋਂ ਵੀ ਸਪਸ਼ਟ ਹੁੰਦਾ ਹੈ। ਉਂਝ ਸਰਕਾਰ ਕਿਸੇਂ ਵੀ ਸਮੇਂ ਮਸਲਾ ਮੁੜ ਵਿਚਾਰ ਕੇ ਪਾਬੰਦੀ ਚੁੱਕ ਸਕਦੀ ਹੈ ਪਰ ਅਜਿਹਾ ਹੋਣ ਦੇ ਅਸਾਰ ਬਹੁਤ ਘੱਟ ਹੁੰਦੇ ਹਨ। “ਨਾਨਕ ਸ਼ਾਹ ਫਕੀਰ” ਫਿਲਮ ਉੱਤੇ ਪੰਜਾਬ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਮਾਮਲੇ ਵਿਚ ਸਮਾਂ ਹੱਦ ਮਿੱਥ ਦੇਣ ਕਾਰਨ ਦੋ ਮਹੀਨੇ ਬਾਅਦ ਜੇਕਰ ਪੰਜਾਬ ਸਰਕਾਰ ਮੁੜ ਪਾਬੰਦੀ ਨਹੀਂ ਲਾਗੂ ਕਰਦੀ ਤਾਂ ਦੋ ਮਹੀਨੇ ਬਾਅਦ ਫਿਲਮ ਵਿਖਾਉਣ ਬਾਰੇ ਮੁੜ ਰਾਹ ਖੁਲ੍ਹ ਜਾਵੇਗਾ।

ਜ਼ਿਕਰਯੋਗ ਹੈ ਕਿ ਅੱਜ ਸਿੱਖ ਜਥੇਬੰਦੀਆਂ ਵਲੋਂ ਨਾਨਾਕ ਸ਼ਾਹ ਫਕੀਰ ਫਿਲਮ ਦਾ ਪ੍ਰਦਰਸ਼ਨ ਰੋਕਣ ਲਈ ਰਣਨੀਤੀ ਤੈਅ ਵਾਸਤੇ ਇਕੱਤਰਾ ਸੱਦੀ ਗਈ ਸੀ, ਜੋ ਕਿ ਖਬਰ ਲਿਖੇ ਜਾਣ ਤੱਕ ਜ਼ਾਰੀ ਸੀ।

ਇਥੇ ਇਹ ਦੱਸ ਦੇਣਾ ਬਣਦਾ ਹੈ ਕਿ ਨਾਨਕ ਸ਼ਾਹ ਫਕੀਰ ਨਾਮੀ ਫਿਲਮ ਗੁਰੂ ਨਾਨਕ ਸਾਹਿਬ, ਭਾਈ ਮਰਦਾਨਾ ਜੀ ਤੇ ਬੀਬੀ ਨਾਨਾਕੀ ਜੀ ਨੂੰ ਦ੍ਰਿਸ਼ਮਾਨ ਕਰਦੀ ਹੈ ਜਦਕਿ ਸਿੱਖ ਪ੍ਰੰਪਰਾ ਵਿਚ ਅਜਿਹਾ ਕਰਨ ਦੀ ਸਖਤ ਮਨਾਹੀ ਹੈ। ਇੰਝ ਪ੍ਰਚਾਰ ਦੇ ਭੁਲਾਵੇ ਹੇਠ ਤਿਆਰ ਕੀਤੀ ਗਈ ਇਹ ਫਿਲਮ ਸਿੱਖ ਪ੍ਰੰਪਰਾਵਾਂ ਦਾ ਘਾਣ ਕਰਦੀ ਹੈ, ਜਿਸ ਕਾਰਨ ਪੰਥ ਵਿਚ ਇਸ ਫਿਲਮ ਫਿਰੁਧ ਭਾਰੀ ਰੋਸ ਦੀ ਲਹਿਰ ਉੱਠ ਖੜ੍ਹੀ ਹੋਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ
ਕਿਸੇ ਅਸਲੀ ਸ਼ੈਅ ਦੀ ਅਣਹੋਂਦ ਵਿੱਚ ਹੀ ਮਨੁੱਖ ਨੂੰ ਨਕਲੀ ਦੀ ਲੋੜ ਪੈਂਦੀ ਹੈ। ਸਿੱਖਾਂ ਨੂੰ ਗੁਰੂ ਸਾਹਿਬ ਅਤੇ ਸ਼ਹੀਦਾਂ ਦੀ ਨਕਲ ਜਾਂ ਕਾਲਪਨਿਕ ਪਰਛਾਵੇ ਦੀ ਲੋੜ ਕਿਉਂ ਹੈ? ਕੀ
ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: