Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਰਿਹਾਅ ਕਰਨ ਲੱਗੀ

ਪੰਜਾਬ ਸਰਕਾਰ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਰਿਹਾਅ ਕਰਨ ਲੱਗੀ

 

ਚੰਡੀਗੜ੍ਹ/ਫਰੀਦਕੋਟ (2 ਨਵੰਬਰ, 2015): ਸਿੱਖ ਸਿਆਸਤ ਨਿਊਜ਼ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਸਿੱਖ ਨੌਜਵਾਨ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਇਸ ਸ਼ਾਮ ਕਿਸੇ ਵੇਲੇ ਵੀ ਰਿਹਾਅ ਕੀਤੇ ਜਾ ਸਕਦੇ ਹਨ।ਸਿੱਖ ਸਿਆਸਤ ਦੇ ਸੂਤਰਾਂ ਜੋ ਕਿ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਵਕੀਲ ਦੇ ਰਾਬਤੇ ਵਿੱਚ ਹਨ, ਨੇ ਇਸ ਦੀ ਪੁਸ਼ਟੀ ਕੀਤੀ ਹੈ।

ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ (ਪੁਰਾਣੀ ਤਸਵੀਰ)
ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ (ਪੁਰਾਣੀ ਤਸਵੀਰ)

ਪੰਜਾਬ ਸਰਕਾਰ ਨੇ ਰੁਪਿੰਦਰ ਸਿੰਘ ਅਤੇ ਉਸਦੇ ਭਰਾ ਜਸਵਿੰਦਰ ਸਿੰਘ ਨੂੰ ਬਰਗਾੜੀ ਬੇਅਦਬੀ ਕੇਸ ਵਿੱਚੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸੁਤਰਾਂ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੀ ਨਕਲ ਸਿੱਖ ਨੌਜਵਾਨਾਂ ਦੇ ਵਕੀਲ ਸ੍ਰ. ਸ਼ਿਵ ਕਰਤਾਰ ਸਿੰਘ ਸੇਖੋਂ ਕੋਲ ਪਹੁੰਚ ਚੁੱਕੀ ਹੈ।

ਸਿੱਖ ਸਿਆਸਤ ਨੇ ਵਕੀਲ ਸ਼ਿਵ ਕਰਤਾਰ ਸਿੰਘ ਸੇਖੋਂ  ਤੋਂ ਇਸ ਖ਼ਬਰ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦਾ ਫੌਨ ਰੁਝੇਵੇਂ ਵਿੱਚ ਸੀ।

ਸੂਤਰਾਂ ਨੇ ਦੱਸਿਆ ਕਿ ਸਿੱਖ ਪ੍ਰਚਾਰਕਾਂ ਅਤੇ ਸਿੱਖ ਸੰਗਤ ਨੇ ਫਰੀਦਕੋਟ ਜੇਲ ਦੇ ਬਾਹਰ ਇਕੱਤਰ ਹੋਣਾਂ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਰਿਹਾਈ ਕਿਸੇ ਵੇਲੇ ਵੀ ਹੋ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22
ਗੁਰੂ ਗਰੰਥ ਸਾਹਿਬ ਜੀ ਦੇ ਸਿਧਾਂਤ ਨਾਲੋਂ ਟੁੱਟਣਾ ਤੇ ਆਧੁਨਿਕ ਜੀਵਨ ਨੂੰ ਅਪਨਾਉਣਾ ਸਾਡੀ ਕਮਜ਼ੋਰੀ ਦਾ ਕਾਰਨ ਹੈ। ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਸੀਂ ਕਰ ਰਹੇ ਹਾਂ, ਜਦੋਂ ਅਸੀਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: