Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ “ਪੰਜਾਬਣ ਰਸਭਰੀ” ਸ਼ਰਾਬ ਦਾ ਬਰਾਂਡ ਤੁਰੰਤ ਕੈਂਸਲ ਕਰੇ – ਪੀਰ ਮੁਹੰਮਦ

ਸਰਕਾਰ “ਪੰਜਾਬਣ ਰਸਭਰੀ” ਸ਼ਰਾਬ ਦਾ ਬਰਾਂਡ ਤੁਰੰਤ ਕੈਂਸਲ ਕਰੇ – ਪੀਰ ਮੁਹੰਮਦ

ਚੰਡੀਗੜ੍ਹ (9 ਜੂਨ 2014): ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਇੰਟਰਨੈਸ਼ਨਲ ਸਿੱਖ ਯੂਥ ਆਰਗਨਾਈਜੇਸ਼ਨ ਦੇ ਪ੍ਰਧਾਨ ਸ੍ਰ ਕੰਵਰਬੀਰ ਸਿੰਘ ਗਿੱਲ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ਼ ਵਿਆਪਕ ਮੁਹਿੰਮ ਜਾਰੀ ਰੱਖਣ ਦੇ ਦਾਅਵੇ ਹਨ, ਦੂਜੇ ਪਾਸੇ ਪੰਜਾਬੀ ਦੇ ਪਵਿੱਤਰ ਸ਼ਬਦ ਪੰਜਾਬਣ ਦੇ ਨਾਮ ਤੇ “ਪੰਜਾਬਣ ਰਸਭਰੀ” ਬਰਾਂਡ ਮਾਰਕੀਟ ਵਿੱਚ ਉਤਾਰ ਕੇ ਪੰਜਾਬੀ ਸਭਿਆਚਾਰ ਦਾ ਘੋਰ ਨਿਰਾਦਰ ਕੀਤਾ ਗਿਆ ਹੈ ਜੋ ਕਿ ਕਦਾਚਿੱਤ ਸਹਿਣਯੋਗ ਨਹੀ।

 ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਅਕਾਲੀ ਵਿਧਾਇਕ ਫਰੀਦਕੋਟ ਦੀਪ ਮਲਹੋਤਰਾ ਵੱਲੋਂ ਲਗਾਈ ਸ਼ਰਾਬ ਦੀ ਫੈਕਟਰੀ ਵਿੱਚ “ਪੰਜਾਬਣ ਰਸਭਰੀ” ਸ਼ਰਾਬ ਦੇ ਨਾਮ ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆ ਇਸ ਬਰਾਂਡ ਨਾਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੀਪ ਮਲਹੋਤਰਾ ਦੀ ਬਠਿੰਡਾ ਜਿਲ੍ਹੇ ਦੇ ਪਿੰਡ ਸੰਗਤ ਵਿੱਚ ਲਗਾਈ ਸ਼ਰਾਬ ਫੈਕਟਰੀ ਚਾਲੂ ਹੋ ਗਈ ਹੈ। ਆਬਕਾਰੀ ਅਤੇ ਕਰ ਵਿਭਾਗ ਵੱਲੋਂ 9 ਅਪ੍ਰੈਲ 2014 ਨੂੰ ਸ਼ਰਾਬ ਦੇ ਬਰਾਂਡ “ਪੰਜਾਬਣ ਰਸਭਰੀ’ ਨੂੰ ਸਾਲ 2014-15 ਵਿੱਚ ਵਿਕਰੀ ਲਈ ਪ੍ਰਵਾਨਗੀ ਦੇ ਦਿੱਤੀ ਹੈ।

 ਉਹਨਾਂ ਪੰਜਾਬ ਸਰਕਾਰ ਅਤੇ  ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਪਾਸ ਕਰ ਅਤੇ ਆਬਕਾਰੀ ਵਿਭਾਗ ਹੈ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਰਾਂਡਾਂ ਦੀ ਪ੍ਰਵਾਨਗੀ ਤੁਰੰਤ ਕੈਸਲ ਕਰਨ।

ਵਿਭਾਗ ਨੇ ਜਿਨ੍ਹਾਂ ਅੱਠ ਬਰਾਂਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਉਨ੍ਹਾਂ ਵਿੱਚ ਸੌਫੀ ਮਹਿਕ ਬੁਲੇਟ, ਟੈਂਗੋ, ਨਾਗਪੁਰੀ ਸੰਤਰਾ ਆਦਿ ਸ਼ਾਮਲ ਹਨ। ਇਵੇਂ ਹੀ ਕਾਂਗਰਸੀ ਨੇਤਾ ਰਾਣਾ ਗੁਰਜੀਤ ਸਿੰਘ ਦੀ ਤਰਨ ਤਾਰਨ ਵਿਚਲੀ ਕੰਪਨੀ ਰਾਣਾ ਸ਼ੂਗਰਜ ਦੇ ਬਰਾਂਡ ‘ਹੀਰ ਸੌਫੀ” ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸੇ ਕੰਪਨੀ ਵੱਲੋਂ ਰਾਝਾ ਸੌਫੀ ਨਾਮ ਦਾ ਬਰਾਂਡ ਵੀ ਮਾਰਕੀਟ ਵਿੱਚ ਲਿਆਦਾ ਗਿਆ ਹੈ। ਇਹ ਨਾਮ ਵੀ ਇਤਰਾਜਯੋਗ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਜਥੇਦਾਰ ਡਾਈ ਜਗਤਾਰ ਸਿੰਘ ਹਵਾਰਾ ਨਾਲ ਤਿਹਾੜ ਜੇਲ੍ਹ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ
ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ 'ਚ ਕਾਨੂੰਨ ਦੀ ਪੜਾਈ ਕਰ ਰਹੇ 4-5 ਵਿਿਦਆਰਥੀਆਂ ਵੱਲੋਂ 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੇਂਡ ਮਾੱਲ ਵਿਚ ਮਸਟਰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: