ਅੰਮ੍ਰਿਤਸਰ ( 8 ਨਵੰਬਰ, 2015): ਅਕਾਲ ਤਖਤ ਸਾਹਿਬ ਤੋਂ ਸਿਆਸੀ ਇਸ਼ਾਰੇ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਵਾਲੇ ਸੌਦਾ ਸਾਧ ਨੂੰ ਮਾਫ ਕਰਨ ਅਤੇ ਬਾਅਦ ਵਿੱਚ ਪੰਥਕ ਦਬਾਅ ਦੇ ਚਲਦਿਆਂ ਮਾਫੀਨਾਮਾ ਰੱਦ ਕਰਨ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ, ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਤੋਂ ਬਾਅਦ ਉੱਠੇ ਪੰਥਕ ਰੋਹ ਦਰਮਿਆਨ ਅਕਾਲ ਤਖਤ ਸਾਹਿਬ ਅਤੇ ਪੰਥਕ ਸੰਸਥਾਵਾਂ ਦੀ ਬਹਾਲੀ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ਼ ਖੇਤਰ ਨਿਰਧਾਰਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਸਾਂਝਾ ਅਤੇ ਹੋਰ ਪੰਥਕ ਜੱਥੈਬੰਦੀਆਂ ਵੱਲੋਂ ਤਰਨਤਾਰਨ ਵਿੱਖੇ 10 ਨਵੰਬਰ ਨੂੰ ਸਰਬੱਤ ਖਾਲਸਾ ਦੇ ਨਾਂ ‘ਤੇ ਕੀਤੇ ਜਾ ਰਹੇ ਇਕੱਠ ਨੂੰ ਅਸਫਲ ਬਣਾਉਣ ਲਈ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।

ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਸਰਬੱਤ ਖਾਲਸਾ ਲਈ ਬੱਸਾਂ ਟਰੱਕ ਨਾ ਦੇਣ ਬਾਰੇ ਹੁਕਮ ਚਾੜੇ ਹਨ।ਅਧਿਕਰਾਤ ਤੌਰ ਤੇ ਭਾਂਵੇ ਅਜਿਹਾ ਕੁਝ ਨਹੀਂ ਕੀਤਾ ਪਰ ਅੰਦਰੂਨੀ ਤੌਰ ‘ਤੇ ਇਹ ਕਿਹਾ ਗਿਆ ਹੈ ਕਿ ਸਰਬੱਤ ਖਾਲਸਾ ਲਈ ਆਵਾਜਾਈ ਵਾਸਤੇ ਕੋਈ ਵੀ ਸਾਧਨ ਨਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਦਲ ਪਿਛਲੇ ਦਿਨਾਂ ਤੋਂ ਸਰਬੱਤ ਖਾਲਸਾ ਦੇ ਇਕੱਠ ਨੂੰ Aਸਫਲ ਬਣਾਉਣ ਲਈ ਅੱਡੀ ਚੋਟੀ ਦਾ ਜੋਰ ਲਾ ਰਿਹਾ ਹੈ। ਬਾਦਲ ਦਲ ਦੇ ਪ੍ਰਧਾਨ ਸੁਖਬੀਰ isMG ਬਾਦਲ ਨੇ ਇਸ ਲਈ ਪਿਛਲੇ ਦਿਨੀ ਕਈ ਸੰਪRਦਾਵਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਸਰਬੱਤ ਖਾਲਸਾ ਦੇ ਵਿਰੋਧ ਵਿੱਚ ਲੋਕਾਂ ਦੀ ਲਾਮਬੰਦੀ ਕਰਨ ਲਈ ਕਿਹਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀ ਲੱਖਾਂ ਰੁਪਏ ਦੇ ਇਸ਼ਤਿਹਾਰ ਸਰਬੱਤ ਖਾਲਸਾ ਦੇ ਵਿਰੋਧ ਲਈ ਅਖਬਾਰਾਂ ਵਿੱਚ ਦਿੱਤੇ ਗਏ। ਸ਼੍ਰੀ ਆਨੰਦਪੁਰ swihb ਵਿਖੇ ਸਰਬੱਤ ਖਾਲਸਾ ਦਾ ਸਿਧਾਂਤਕ ਪੱਖ ਤੋਂ ਵਿਰੋਧ ਕਰਨ ਲਈ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਰੱਖੀ ਗਈ sI[